’ਉਹ ਸਾਡੇ ਸੰਪਰਕ ’ਚ ਨੇ’ ਭੁਪਿੰਦਰ ਹੁੱਡਾ ਦੀ ਟਿੱਪਣੀ ਨੇ ਕੈਪਟਨ ਅਮਰਿੰਦਰ ਦੀ ਕਾਂਗਰਸ ਵਾਪਸੀ ’ਤੇ ਚਰਚਾ ਹੋਰ ਤੇਜ਼ ਕੀਤੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 5 ਜੂਨ, 2026: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿਚ ਵਾਪਸੀ ’ਤੇ ਚਰਚਾ ਦਿਨ ਬ ਦਿਨ ਤੇਜ਼ ਹੋ ਰਹੀ ਹੈ। ਉਹਨਾਂ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਦੇ ਕੀਤੇ ਜਾ ਰਹੇ ਤਿੱਖੇ ਵਿਰੋਧ ਤੋਂ ਬਾਅਦ ਚਰਚਾ ਹੋਰ ਤੇਜ਼ ਹੋਈ ਹੈ। ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਨੇ ਵਾਪਸੀ ਦੀਆਂ ਚਰਚਾਵਾਂ ਦਾ ਖੰਡਨ ਕੀਤਾ ਹੈ ਪਰ ਹੁਣ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਟਿੱਪਣੀ ਕੀਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਉਹਨਾਂ ਦੇ ਸੰਪਰਕ ਵਿਚ ਹਨ ਅਤੇ ਗੱਲਬਾਤ ਕਰ ਸਕਦੇ ਹਨ, ਤਾਂ ਇਸ ਟਿੱਪਣੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿਚ ਵਾਪਸੀ ’ਤੇ ਚਰਚਾ ਹੋਰ ਤੇਜ਼ ਕੀਤੀ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
- Download Babushahi App
-
-