ਸਰਕਾਰੀ ਕਾਲਜ ਰੋਪੜ ਵਿੱਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਬੂਟੇ ਲਗਾ ਕੇ ਦਿੱਤਾ ਹਰਿਆਵਲ ਦਾ ਸੁਨੇਹਾ
ਮਨਪ੍ਰੀਤ ਸਿੰਘ
ਰੂਪਨਗਰ, 5 ਜੂਨ:
ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਐੱਨ.ਐੱਸ.ਐੱਸ., ਈਕੋ ਕਲੱਬ ਅਤੇ ਜਿਓਗ੍ਰਾਫਿਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।
ਇਸ ਮੌਕੇ ਕਾਲਜ ਕੈਂਪਸ ਵਿੱਚ ਛਾਂਦਾਰ, ਫਲਦਾਰ ਅਤੇ ਔਸ਼ਧੀ ਗੁਣਾਂ ਵਾਲੇ ਬੂਟੇ ਲਗਾਏ ਗਏ। ਨਾਲ ਹੀ ਵਿਦਿਆਰਥੀਆਂ ਨੂੰ ਵਾਤਾਵਰਣ ਸਬੰਧੀ ਪੈਦਾ ਹੋ ਰਹੀਆਂ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ।
ਈਕੋ ਕਲੱਬ ਦੀ ਕਨਵੀਨਰ ਡਾ. ਸ਼ਿਖਾ ਚੌਧਰੀ ਨੇ ਵਾਤਾਵਰਣ ਸਬੰਧੀ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਨਾਗਰਿਕ ਜ਼ਿੰਮੇਵਾਰੀਆਂ ਅਤੇ ਸਮਾਜਿਕ ਭਾਗੀਦਾਰੀ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰੋ. ਡਿੰਪਲ ਧੀਰ ਨੇ ਧਰਤੀ ਦੇ ਵੱਧ ਰਹੇ ਤਾਪਮਾਨ ਅਤੇ ਇਸ ਦੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਡਾ. ਨਿਰਮਲ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਆਮ ਲੋਕਾਂ ਵਿੱਚ ਵਾਤਾਵਰਣ ਚੇਤਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਸੰਤ ਸੁਰਿੰਦਰ ਪਾਲ ਸਿੰਘ, ਸਾਬਕਾ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਡਾ. ਬੀ.ਐੱਸ. ਸਤਿਆਲ, ਰਜਿਸਟਰਾਰ ਲੈਮਰਿਨ ਟੈਕ ਸਕਿਲਜ਼ ਯੂਨੀਵਰਸਿਟੀ ਪੰਜਾਬ, ਪ੍ਰੋ. ਪ੍ਰਤਿਭਾ ਸੈਣੀ, ਸਾਬਕਾ ਮੁਖੀ ਗਣਿਤ ਵਿਭਾਗ ਅਤੇ ਡਾ. ਜਸਬੀਰ ਕੌਰ, ਸਾਬਕਾ ਮੁਖੀ ਹੋਮ ਸਾਇੰਸ ਵਿਭਾਗ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਜਗਜੀਤ ਸਿੰਘ, ਪ੍ਰੋ. ਰਵਨੀਤ ਕੌਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਤਰਨਜੋਤ ਕੌਰ, ਪ੍ਰੋ. ਮਨਦੀਪ ਕੌਰ ਅਤੇ ਈਕੋ ਕਲੱਬ ਦੇ ਮੈਂਬਰ ਡਾ. ਜਤਿੰਦਰ ਕੁਮਾਰ, ਡਾ. ਸ਼ਮਿੰਦਰ ਕੌਰ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਪੂਜਾ ਵਰਮਾ, ਪ੍ਰੋ. ਰਾਜਿੰਦਰ ਕੌਰ, ਪ੍ਰੋ. ਬੁਸ਼ਰਾ ਖਾਨਮ ਅਤੇ ਐੱਲ.ਏ. ਗੁਰਬਚਨ ਸਿੰਘ ਨੇ ਅਹਿਮ ਯੋਗਦਾਨ ਪਾਇਆ। ਮੰਚ ਸੰਚਾਲਨ ਪ੍ਰੋ. ਲਵਲੀਨ ਵਰਮਾ ਨੇ ਕੀਤਾ।
ਇਸ ਮੌਕੇ ਕਾਲਜ ਬਰਸਰ ਡਾ. ਦਲਵਿੰਦਰ ਸਿੰਘ ਤੋਂ ਇਲਾਵਾ ਡਾ. ਸ਼ਿਖਾ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਸੁਰਿੰਦਰ ਸਿੰਘ, ਡਾ. ਹਰਮਨਦੀਪ ਕੌਰ, ਪ੍ਰੋ. ਸ਼ੁਭਪ੍ਰੀਤ ਸੰਧੂ, ਪ੍ਰੋ. ਨਤਾਸ਼ਾ ਕਾਲੜਾ ਅਤੇ ਪ੍ਰੋ. ਕਵਿਤਾ ਵੀ ਹਾਜ਼ਰ ਸਨ।
- Download Babushahi App
-
-