ਕੇਂਦਰੀ ਜੇਲ੍ਹ ਬਠਿੰਡਾ ਅਤੇ ਜਨਾਨਾ ਜੇਲ੍ਹ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
ਅਸ਼ੋਕ ਵਰਮਾ
ਬਠਿੰਡਾ, 5 ਜੂਨ 2026 :ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ਼੍ਰੀ ਕਰੁਨੇਸ਼ ਕੁਮਾਰ ਅਤੇ ਮਿਸ. ਬਲਜਿੰਦਰ ਕੌਰ ਮਾਨ, ਮਾਣਯੋਗ ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐੱਮ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਅਤੇ ਮਾਣਯੋਗ ਸੀ.ਜੇ.ਐੱਮ, ਬਠਿੰਡਾ ਸ਼੍ਰੀ ਹਰੀਸ਼ ਕੁਮਾਰ ਵੱਲੋਂ ਕੇਂਦਰੀ ਜੇਲ੍ਹ ਬਠਿੰਡਾ ਅਤੇ ਜਨਾਨਾ ਜੇਲ ਬਠਿੰਡਾ ਵਿਖੇ ਬੂਟੇ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਜੇਲ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਅਤੇ ਜੇਲ੍ਹ ਸਟਾਫ ਨੂੰ ਸੰਬੋਧਨ ਕਰਦਿਆਂ ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ਼੍ਰੀ ਕਰੁਨੇਸ਼ ਕੁਮਾਰ ਜੀ ਨੇ ਵਾਤਾਵਰਣ ਸੰਭਾਲ ਦੇ ਮਹੱਤਵ 'ਤੇ ਜ਼ੋਰ ਦਿੱਤਾ ਅਤੇ ਭਵਿੱਖੀ ਪੀੜ੍ਹੀਆਂ ਲਈ ਕੁਦਰਤੀ ਸਰੋਤਾਂ ਦੀ ਸੁਰੱਖਿਆ ਅਤੇ ਸੰਭਾਲ ਲਈ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਨੂੰ ਉਭਾਰਿਆ। ਇਸ ਦਿਨ ਨੂੰ ਮਨਾਉਂਦੇ ਹੋਏ ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ਼੍ਰੀ ਕਰੁਨੇਸ਼ ਕੁਮਾਰ ਅਤੇਮਿਸ. ਬਲਜਿੰਦਰਕੌਰ ਮਾਨ, ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐੱਮ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਕੇਂਦਰੀ ਜੇਲ੍ਹ ਬਠਿੰਡਾ ਅਤੇ ਜਨਾਨਾ ਜੇਲ੍ਹ ਬਠਿੰਡਾ ਵਿੱਚ ਬੂਟੇ ਲਗਾਏ ਗਏ ਅਤੇ ਕੈਦੀਆਂ ਅਤੇ ਹਵਲਾਤੀਆਂ ਅਤੇ ਜੇਲ੍ਹ ਅਧਿਕਾਰੀਆਂ ਨੂੰ ਵਾਤਾਵਰਨ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋ ਇਲਾਵਾ ਸਬ ਡਵੀਜ਼ਨ ਫੂਲ ਅਤੇ ਤਲਵੰਡੀ ਸਾਬੋ ਦੇ ਜੱਜ ਸਾਹਿਬਾਨਾਂ ਦੁਆਰਾ ਵੀ ਕੋਰਟ ਕੰਪਲੈਕਸ, ਫੂਲ ਅਤੇ ਤਲਵੰਡੀ ਸਾਬੋ ਵਿੱਚ ਬੂਟੇ ਲਗਾਏ ਗਏ ਅਤੇ ਆਮ ਲੋਕਾਂ ਨੂੰ ਵੀ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਦਿਨ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐੱਮ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਮਿਸ. ਬਲਜਿੰਦਰ ਕੌਰ ਮਾਨ, ਡਿਪਟੀ ਸੁਪਰਟੈਂਡ ਆਫ ਪੁਲਿਸ (ਟ੍ਰੈਫਿਕ), ਬਠਿੰਡਾ ਸ੍ਰੀ ਕਰਮਜੀਤ ਸਿੰਘ ਅਤੇ ਸ਼੍ਰੀ ਮੇਜਰ ਸਿੰਘ, ਟ੍ਰੈਫਿਕ ਇੰਚਾਰਜ, ਬਠਿੰਡਾ ਜੀ ਵੱਲੋਂ ਟ੍ਰਸਟ ਮੰਦਿਰ ਸ਼੍ਰੀ ਰਾਮ ਚੰਦਰ ਜੀ ਬ੍ਰਿਧ ਆਸ਼ਰਮ, ਬਠਿੰਡਾ ਵਿਖੇ ਵੀ ਪਹੁੰਚ ਕੀਤੀ ਗਈ ਅਤੇ ਉਥੇ ਰਹਿ ਰਹੇ ਬਜੁਰਗਾ ਨਾਲ ਗੱਲ-ਬਾਤ ਕੀਤੀ ਗਈ ਤੇ ਉਨ੍ਹਾਂ ਨੂੰ ਵੀ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ਉਨ੍ਹਾਂ ਦੇ ਹੱਕਾਂ, ਸੀਨੀਅਰ ਸੀਟਿਜ਼ਨ ਐਕਟ-2007, ਪੈਨਸ਼ਨ ਸਕੀਮਾਂ,ਟ੍ਰੈਫਿਕ ਨਿਯਮਾਂ, ਕਾਨੂੰਨੀ ਸਹਾਇਤਾ, ਮੇਨਟੇਨੈਂਸ ਐਂਡ ਵੈੱਲਫੇਅਰ ਸਕੀਮਾਂ ਆਦਿ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਮਾਣਯੋਗ ਜੱਜ ਸਾਹਿਬ ਵੱਲੋਂ ਬ੍ਰਿਧ ਆਸ਼ਰਮ ਵਿੱਚ ਬੂਟੇ ਵੀ ਲਗਾਏ ਗਏ ਅਤੇ ਉਨ੍ਹਾਂ ਨੂੰ ਵੀ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਕਿਹਾ ਗਿਆ।
ਉਕਤ ਤੋ ਇਲਾਵਾ ਮਿਸ. ਬਲਜਿੰਦਰ ਕੌਰ ਮਾਨ, ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐੱਮ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੈਰਾ ਲੀਗਲ ਵਲੰਟੀਅਰਜ਼ ਦੇ ਸਹਿਯੋਗ ਨਾਲ ਜਿਲ੍ਹਾ ਬਠਿੰਡਾ ਦੇ ਵੱਖ ਵੱਖ ਪਿੰਡਾ ਵਿੱਚ ਸੈਮੀਨਾਰ ਲਗਾ ਕੇ ਲੋਕਾਂ ਨੂੰ ਰੁੱਖਾਂ ਦੀ ਮਹੱਤਤਾ ਅਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਅਤੇ ਵਾਤਾਵਰਣ ਨੂੰ ਬਚਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
- Download Babushahi App
-
-