ਕੇਂਦਰੀ ਯੂਨੀਵਰਸਿਟੀਆਂ ਦੀ ਸ਼੍ਰੇਣੀ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਦੇਸ਼ ਭਰ ਚੋਂ 8ਵਾਂ ਸਥਾਨ
ਅਸ਼ੋਕ ਵਰਮਾ
ਬਠਿੰਡਾ, 5 ਜੂਨ 2026 : ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਅਗਵਾਈ ਹੇਠ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਨੇ ਆਈ.ਆਈ.ਆਰ.ਐਫ. ਟਾਪ ਯੂਨੀਵਰਸਿਟੀਜ਼ ਇਨ ਇੰਡੀਆ 2026 ਰੈਂਕਿੰਗ ਦੀ ਕੇਂਦਰੀ ਯੂਨੀਵਰਸਿਟੀਆਂ ਸ਼੍ਰੇਣੀ ਵਿੱਚ ਦੇਸ਼ ਭਰ ਵਿੱਚ 8ਵਾਂ ਸਥਾਨ ਪ੍ਰਾਪਤ ਕੀਤਾ ਹੈ। ਇਸ ਉਪਲਬਧੀ ਨਾਲ ਸੀਯੂ ਪੰਜਾਬ ਲਗਾਤਾਰ ਚੌਥੇ ਸਾਲ ਆਈ.ਆਈ.ਆਰ.ਐਫ. ਰੈਂਕਿੰਗ ਵਿੱਚ ਦੇਸ਼ ਦੀਆਂ ਚੋਟੀ ਦੀਆਂ 10 ਕੇਂਦਰੀ ਯੂਨੀਵਰਸਿਟੀਆਂ ਵਿੱਚ ਆਪਣਾ ਸਥਾਨ ਬਣਾਈ ਰੱਖਣ ਵਿੱਚ ਸਫਲ ਰਹੀ ਹੈ।
ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਯੂਨੀਵਰਸਿਟੀ ਦੇ ਅਧਿਆਪਕਾਂ, ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ, ਖੋਜਾਰਥੀਆਂ, ਪੂਰਵ ਵਿਦਿਆਰਥੀਆਂ ਅਤੇ ਹੋਰ ਸਾਰੇ ਹਿੱਸੇਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਨਮਾਨ ਯੂਨੀਵਰਸਿਟੀ ਪਰਿਵਾਰ ਦੀ ਸਾਂਝੀ ਮਿਹਨਤ, ਸਮਰਪਣ ਅਤੇ ਉਤਕ੍ਰਿਸ਼ਟਤਾ ਪ੍ਰਤੀ ਵਚਨਬੱਧਤਾ ਦਾ ਨਤੀਜਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਯੂਨੀਵਰਸਿਟੀ ਅਧਿਆਪਨ, ਖੋਜ, ਨਵੀਨਤਾ ਅਤੇ ਸਮਾਜਿਕ ਭਾਗੀਦਾਰੀ ਦੇ ਖੇਤਰਾਂ ਵਿੱਚ ਹੋਰ ਉੱਚਾਈਆਂ ਹਾਸਲ ਕਰਦਿਆਂ ਰਾਸ਼ਟਰ ਨਿਰਮਾਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਜਾਰੀ ਰੱਖੇਗੀ।
- Download Babushahi App
-
-