ਟੈਕਨੀਕਲ ਸਰਵਿਸ ਯੂਨੀਅਨ ਨੇ ਲਾਈਨਮੈਨਾਂ 'ਤੇ ਲਾਠੀਚਾਰਜ ਖਿਲਾਫ ਰੋਸ ਜਤਾਇਆ
ਅਸ਼ੋਕ ਵਰਮਾ
ਬਠਿੰਡਾ ,6 ਜੂਨ 2026 : ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ 49) ਪੰਜਾਬ ਰਾਜ ਬਿਜਲੀ ਬੋਰਡ ਦੇ ਸਰਕਲ ਬਠਿੰਡਾ ਦੇ ਆਗੂਆਂ ਪ੍ਰਧਾਨ ਹਰਜਿੰਦਰ ਸਿੰਘ,ਮੀਤ ਪ੍ਰਧਾਨ ਗੁਰਮੀਤ ਸਿੰਘ, ਸਕੱਤਰ ਬੇਅੰਤ ਸਿੰਘ,ਮੀਤ ਸਕੱਤਰ ਅੰਗਰੇਜ਼ ਸਿੰਘ ਅਤੇ ਖਜ਼ਾਨਚੀ ਭੀਮ ਸੈਨ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਮੁੱਖ ਦਫਤਰ ਪਟਿਆਲਾ ਅੱਗੇ ਲੰਮੇਂ ਸਮੇਂ ਤੋਂ ਆਪਣੀਆਂ ਮੰਗਾਂ ਲਈ ਯੂਨੀਅਨ ਨਾਲ ਹੋਈਆਂ ਸਹਿਮਤੀਆਂ ਨਵਾਂ ਸੀ ਆਰ ਏ ਜਾਰੀ ਕਰਕੇ ਜਲਦੀ ਭਰਤੀ ਦੀ ਮੰਗ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਆਈ ਟੀ ਆਈ ਅਪ੍ਰੈਟਸਿਪ ਲਾਇਨਮੈਨਾਂ ਉਪਰ ਪੰਜਾਬ ਸਰਕਾਰ ਦੀ ਸ਼ਹਿ ਤੇ ਪੁਲਿਸ ਵੱਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ਼ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਆਗੂਆਂ ਨੇ ਬਿਜਲੀ ਨਿਗਮ ਅੰਦਰ ਹਜ਼ਾਰਾਂ ਦੀ ਗਿਣਤੀ ਵਿੱਚ ਅਸਾਮੀਆਂ ਖ਼ਾਲੀ ਅਸਾਮੀਆਂ ਭਰਨ ਦੀ ਮੰਗ ਕੀਤੀ ਕਿ ਅਪ੍ਰੈਂਟਿਸਿਪ ਅਤੇ ਆਈ. ਟੀ.ਆਈ ਪਾਸ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ਤੇ ਤੁਰੰਤ ਅਦਾਰੇ ਅੰਦਰ ਲਾਈਨਮੈਨ/ ਸਹਾਇਕ ਲਾਇਨਮੈਨ ਭਰਤੀ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਖਪਤਕਾਰਾਂ ਨੂੰ ਆਪਣੀਆਂ ਜਾਨਾਂ ਚਲੀ ਤੇ ਰੱਖ ਕੇ ਦਿਨ ਰਾਤ ਮਿਹਨਤ ਕਰਕੇ ਲਗਾਤਾਰ ਸਪਲਾਈ ਚਾਲੂ ਰੱਖਣ ਲਈ ਦਬਾਅ ਹੇਠ ਪਹਿਲਾਂ ਕੰਮ ਕਰ ਰਹੇ ਬਿਜਲੀ ਮੁਲਾਜ਼ਮਾਂ ਨਾਲ ਹੋਣ ਵਾਲੇ ਹਾਦਸੇ ਘੱਟ ਸਕਣ ਅਤੇ ਪੰਜਾਬ ਦੇ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਵੀ ਦਿੱਤਾ ਜਾ ਸਕੇ।
ਜੱਥੇਬੰਦੀ ਨੇ ਪੰਜਾਬ ਸਰਕਾਰ ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹਨਾਂ ਨੌਜਵਾਨਾਂ ਨੂੰ ਉਹਨਾਂ ਦਾ ਬਣਦਾ ਹੱਕ ਦੇਣ ਦੀ ਥਾਂ ਤੇ ਸਰਕਾਰ ਵਲੋਂ ਟਕਰਾਅ ਦੀ ਨੀਤੀ ਅਪਣਾਈ ਜਾਂਦੀ ਹੈ ਤਾਂ ਜੱਥੇਬੰਦੀ ਇਹਨਾਂ ਸਾਥੀਆਂ ਦੇ ਸੰਘਰਸ਼ ਦੀ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ। ਜਿਸਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਹੋਵੇਗੀ । ਜਥੇਬੰਦੀ ਵਲੋਂ ਨੌਜਵਾਨਾਂ ਉਪਰ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕਰਨ ਦੀ ਵੀ ਮੰਗ ਕੀਤੀ।
- Download Babushahi App
-
-