ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਪਟਿਆਲਾ ਲਾਠੀ ਚਾਰਜ ਦੀ ਨਿਖੇਧੀ
ਅਸ਼ੋਕ ਵਰਮਾ
ਬਠਿੰਡਾ, 7 ਜੂਨ 2026: ਪਟਿਆਲਾ ਵਿਖੇ 2600 ਲਾਇਨਮੈਨ ਅਪ੍ਰੈਂਟਿਸ ਯੂਨੀਅਨ ਦੇ ਵਰਕਰਾਂ ਤੇ ਪੰਜਾਬ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਿਕ ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਬਠਿੰਡਾ,ਜਨਰਲ ਸਕੱਤਰ ਐਨ.ਡੀ.ਤਿਵਾੜੀ,ਸੀਨੀਅਰ ਮੀਤ ਪ੍ਰਧਾਨ ਨਵਪ੍ਰੀਤ ਬੱਲੀ,ਭੁਪਿੰਦਰ ਪਾਲ ਕੌਰ,ਵਿੱਤ ਸਕੱਤਰ ਗੁਲਜ਼ਾਰ ਖਾਨ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਜਥੇਬੰਦਕ ਆਗੂਆਂ ਨੇ ਪੰਜਾਬ ਪੁਲਿਸ ਦੀ ਇਸ ਅਣ-ਮਨੁੱਖੀ ਕਾਰਵਾਈ ਦੀ ਅਲੋਚਨਾ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਡੀ.ਐਸ.ਪੀ. ਸਮੇਤ ਡਿਊਟੀ ਤੇ ਤਾਇਨਾਤ ਹਰ ਇੱਕ ਪੁਲਿਸ ਮੁਲਾਜ਼ਮ ਨੇ ਲਾਇਨਮੈਨ ਵਰਕਰਾਂ ਤੇ ਅੰਨ੍ਹੇਵਾਹ ਲਾਠੀਚਾਰਜ ਕੀਤਾ ਹੈ ।ਜਦੋਂ ਕਿ ਬੇਰੁਜ਼ਗਾਰ ਲਾਈਨਮੈਨ ਅਪ੍ਰੈਂਟਿਸ ਵਰਕਰ ਸ਼ਾਂਤਮਈ ਧਰਨਾ ਲਗਾਕੇ ਪਾਵਰਕੌਮ ਵਿੱਚ ਰੈਗੁਲਰ ਕਰਨ ਦੀ ਮੰਗ ਕਰ ਰਹੇ ਸਨ ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਭਗਵੰਤ ਮਾਨ ਸਰਕਾਰ ਇੱਕ ਪਾਸੇ ਝੂਠੇ ਇਸ਼ਤਿਹਾਰਾਂ ਰਾਹੀਂ 65 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪ੍ਰਚਾਰ ਕਰ ਰਹੀ ਹੈ ।ਦੂਸਰੇ ਪਾਸੇ 2600 ਬੇਰੁਜ਼ਗਾਰ ਲਾਈਨਮੈਨ ਵਰਕਰ ਰੈਗੁਲਰ ਦੀ ਮੰਗ ਕਰਦੇ ਹਨ ਤਾਂ ਉਹਨਾਂ ਦੇ ਸ਼ਾਂਤਮਈ ਧਰਨੇ ਨੂੰ ਲਾਠੀਚਾਰਜ ਰਾਹੀਂ ਕੁਚਲਿਆ ਜਾ ਰਿਹਾ ਹੈ ।ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਬੇਰੁਜ਼ਗਾਰਾਂ ਨਾਲ ਵਾਅਦਾ ਕਰਕੇ ਆਈ ਸੀ ਕਿ ਸੱਤਾ ਵਿੱਚ ਆਉਂਦਿਆ ਹੀ ਰੈਗੁਲਰ ਭਰਤੀ ਕੀਤੀ ਜਾਵੇਗੀ ਪਰ ਉਲਟਾ ਰੈਗੁਲਰ ਰੋਜ਼ਗਾਰ ਮੰਗ ਰਹੇ ਨੌਜਵਾਨਾਂ ਤੇ ਅਣਮਨੁੱਖੀ ਤਸ਼ੱਦਦ ਪੁਲਿਸ ਰਾਹੀਂ ਕਰਵਾ ਰਹੀ ਹੈ ।ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਤੇ ਚਾਰਾਂ ਸਾਲਾਂ ਵਿੱਚ ਇੱਕ ਵੀ ਮੀਟਿੰਗ ਮੁਲਾਜ਼ਮ ਜਥੇਬੰਦੀਆਂ ਨਾਲ ਨਹੀਂ ਕੀਤੀ ਹੈ ।
- Download Babushahi App
-
-