ਮੰਤਰੀ ਕਟਾਰੂਚੱਕ ਨੇ ਨੇ ਦੀਨਾਨਗਰ ਨਗਰ ਕੌਂਸਲ ਚੋਣਾਂ ਦੌਰਾਨ ਕਈ ਨਵੇਂ ਚਿਹਰੇ 'ਆਪ' ਵਿੱਚ ਸ਼ਾਮਿਲ ਕਰਵਾਏ
ਰਿਵਾਇਤੀ ਪਾਰਟੀਆਂ ਨੇ ਹਮੇਸ਼ਾ ਲੋਕਾਂ ਨੂੰ ਕੀਤਾ ਗੁਮਰਾਹ_ ਕਟਾਰੂਚੱਕ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ, 9 June 2026 :
ਦੀਨਾਨਗਰ ਵਿੱਚ 13 ਜੂਨ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਚੇਚੇ ਤੌਰ 'ਤੇ ਸ਼ਾਮਿਲ ਹੋਏ। ਉਨ੍ਹਾਂ ਦੇ ਨਾਲ ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਬਹੁਤ ਸਾਰੇ ਨਵੇਂ ਚਿਹਰੇ ਰਿਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਨਿੱਘਾ ਸਵਾਗਤ ਕੀਤਾ। ਉਹਨਾਂ ਨੇ ਕਿਹਾ ਕਿ ਆਪ' ਦੀ ਜਿੱਤ ਯਕੀਨੀ ਹੈ। ਮੰਤਰੀ ਕਟਾਰੂਚੱਕ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਹੂੰਝਾ ਫੇਰ ਜਿੱਤ ਦਰਜ ਕਰੇਗੀ ਅਤੇ ਦੀਨਾਨਗਰ ਵਿੱਚ 'ਆਪ' ਦੀ ਮਿਊਂਸੀਪਲ ਕਮੇਟੀ ਬਣੇਗੀ। ਉੱਥੇ ਹੀ ਵਿਰੋਧੀ ਪਾਰਟੀਆਂ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਰਿਵਾਇਤੀ ਪਾਰਟੀਆਂ ਨੇ ਹਮੇਸ਼ਾ ਲੋਕਾਂ ਨੂੰ ਗੁਮਰਾਹ ਕੀਤਾ ਹੈ, ਜਿਸ ਕਾਰਨ ਹੁਣ ਜਨਤਾ ਉਨ੍ਹਾਂ ਨੂੰ ਨਕਾਰ ਚੁੱਕੀ ਹੈ। ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਦੀਨਾਨਗਰ ਦੇ ਲੋਕ ਬਦਲਾਅ ਅਤੇ ਵਿਕਾਸ ਦੇ ਪੱਖ ਵਿੱਚ ਹਨ, ਜਿਸ ਦਾ ਨਤੀਜਾ ਚੋਣਾਂ ਵਿੱਚ ਸਾਫ਼ ਦਿਖਾਈ ਦੇਵੇਗਾ। ਇਸ ਮੌਕੇ ਪਾਰਟੀ ਦੇ ਹੋਰ ਸਥਾਨਕ ਆਗੂ ਅਤੇ ਭਾਰੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਦਿਨ-ਰਾਤ ਮਿਹਨਤ ਕਰਨ ਦਾ ਅਹਿਦ ਲਿਆ।
- Download Babushahi App
-
-