ਖੇਤੀਬਾੜੀ ਵਿਭਾਗ ਵੱਲੋਂ ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸਲਾਹ
ਅਸ਼ੋਕ ਵਰਮਾ
ਬਠਿੰਡਾ, 9 ਜੂਨ 2026 :ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ ਗੁਰਜੀਤ ਸਿੰਘ ਬਰਾੜ ਦੇ ਦਿਸ਼ਾ- ਨਿਰਦੇਸ਼ਾਂ ਹੇਠ ਡਾ. ਪ੍ਰਭਜੋਤ ਕੌਰ ਜ਼ਿਲ੍ਹਾ ਸਿਖਲਾਈ ਅਫਸਰ ਬਠਿੰਡਾ ਦੀ ਅਗਵਾਈ ਹੇਠ ਡੀਟੀਓ ਵਿੰਗ ਬਠਿੰਡਾ ਦੀ ਟੀਮ ਵੱਲੋਂ ਜ਼ਿਲ੍ਹੇ ਦੇ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਾਣੀ ਦੀ ਬੱਚਤ ਕਰਨ ਲਈ ਅਤੇ ਲੇਬਰ ਦਾ ਖਰਚਾ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਬਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਵਿੰਗ ਦੀ ਟੀਮ ਵੱਲੋਂ ਬਲਾਕ ਫੂਲ ਦੇ ਪਿੰਡ ਮਹਿਰਾਜ ਵਿਖੇ ਕਿਸਾਨ ਕੁਲਦੀਪ ਸਿੰਘ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਤਕਨੀਕ ਰਾਹੀਂ 20 ਏਕੜ ਵਿੱਚ ਕਰਵਾਈ ਗਈ।
ਇਸ ਮੌਕੇ ਡਾ. ਹਰਦੀਪ ਸਿੰਘ, ਵਿਸ਼ਾ ਵਸਤੂ ਮਾਹਰ, ਬਠਿੰਡਾ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਤੋਂ ਪਹਿਲਾਂ ਬੀਜ ਦੀ ਸੋਧ ਸਪਰਿੰਟ ਦਵਾਈ ਦੀ ਮਾਤਰਾ 3 ਗ੍ਰਾਮ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਕਰਕੇ ਹੀ ਕੀਤੀ ਜਾਵੇ ਕਿਉਂਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਬਿਮਾਰੀਆਂ ਦਾ ਹਮਲਾ ਨਹੀਂ ਹੋਵੇਗਾ।
ਇਸ ਦੌਰਾਨ ਉਹਨਾਂ ਨੇ ਕਿਸਾਨਾਂ ਨੂੰ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਅਪਣਾਉਣ ਲਈ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨ ਖੇਤੀਬਾੜੀ ਵਿਭਾਗ ਦੇ ਪੋਰਟਲ https://agrisubsidy.agrimachinerypb.com/#/dsr-registration ਤੇ ਜਾ ਕੇ ਆਪਣੀ ਰਜਿਸਟਰੇਸ਼ਨ 15 ਜੂਨ ਤੋਂ ਪਹਿਲਾਂ ਕਰਵਾਉਣ ਅਤੇ ਸਰਕਾਰ ਦੀ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ।
- Download Babushahi App
-
-