ਬੀਬੀ ਚਰਨਜੀਤ ਕੌਰ ਮਲਿਕਪੁਰ ਇਸਤਰੀ ਅਕਾਲੀ ਦਲ ਹਲਕਾ ਰੂਪਨਗਰ ਦਾ ਪ੍ਰਧਾਨ ਨਿਯੁਕਤ ਹੋਣ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਨੇ ਕੀਤਾ ਸਨਮਾਨਿਤ
ਮਨਪ੍ਰੀਤ ਸਿੰਘ
ਰੂਪਨਗਰ 9 ਜੂਨ -
ਜਿਲਾ ਪ੍ਰੀਸ਼ਦ ਜੋਨ ਮੀਆਂਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਲੜ ਚੁੱਕੀ ਬੀਬੀ ਚਰਨਜੀਤ ਸਿੰਘ ਮਲਿਕਪੁਰ ਧਰਮ ਪਤਨੀ ਸੁਖਇੰਦਰਪਾਲ ਸਿੰਘ ਬੋਬੀ ਬੋਲਾ ਕੇਸੁਰਪਾਲਜ ਹੋਟਲ ਵਾਲਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਤੇ ਇਸਤਰੀ ਅਕਾਲੀ ਦਲ ਦੀ ਸੂਬਾ - ਪ੍ਰਧਾਨ ਬੀਬੀ ਹਰਗੋਬਿੰਦ ਕੌਰ ਦੀ ਹਾਜ਼ਰੀ ਵਿਚ ਵਿਧਾਨ ਸਭਾ ਹਲਕਾ ਰੂਪਨਗਰ ( ਰੋਪੜ)
ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬੀਬੀ ਚਰਨਜੀਤ ਕੌਰ ਮਲਿਕਪੁਰ ਸ਼੍ਰੋਮਣੀ ਅਕਾਲੀ ਦਲ ਵਿਚ ਲੰਬੇ ਸਮੇਂ ਤੋਂ ਸਰਗਰਮ ਹਨ ਤੇ ਜਿਲ੍ਹਾ ਪ੍ਰੀਸ਼ਦ ਚੋਣ ਵੀ ਲੜ ਚੁੱਕੇ ਹਨ। ਬੀਬੀ ਚਰਨਜੀਤ ਕੌਰ ਮਲਿਕਪੁਰ ਨੇ ਆਪਣੀ ਨਿਯੁਕਤੀ ਲਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਤੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ
ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਹ ਇਸਤਰੀ ਅਕਾਲੀ ਦਲ ਦੀ ਮਜਬੂਤੀ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਪਰਮਜੀਤ ਸਿੰਘ ਮੱਕੜ, ਗੁਰਮੁੱਖ ਸਿੰਘ ਸੈਣੀ , ਮਨਜਿੰਦਰ ਸਿੰਘ ਮਨੀ ਲਾਡਲ, ਹਰਿੰਦਰ ਕੌਰ ਅਲੀਪੁਰ ਬਲਾਕ ਸੰਮਤੀ ਮੈਂਬਰ, ਬੀਬੀ ਪਲਵਿੰਦਰ ਕੌਰ ਰਾਣੀ, ਕੁਲਵੰਤ ਸਿੰਘ ਰਾਜੂ, ਦਲਜੀਤ ਸਿੰਘ ਭੁਟੋ, ਸਰਬਜੀਤ ਸਿੰਘ ਮਸੂਤਾ, ਬਲਜਿੰਦਰ ਸਿੰਘ ਮਿੱਠੂ, ਕਿਰਪਾਲ ਸਿੰਘ ਪਾਲਾ, ਧਰਮਿੰਦਰਜੀਤ ਸਿੰਘ ਕਲੱਬ ਪ੍ਰਧਾਨ, ਜੱਗਾ ਸਰਪੰਚ ਮਲਿਕਪੁਰ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ ਆਦਿ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।
- Download Babushahi App
-
-