ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਲਈ ਸੁਨਿਹਰੀ ਮੌਕਾ
ਸਰਦਾਰ ਬਹਾਦਰ ਅਮੀਨ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਾਜਵਾੜਾ (ਹੁਸ਼ਿਆਰਪੁਰ) ਵਿਖੇ ਐਸ.ਐਸ.ਬੀ ਦੀ ਦਿੱਤੀ ਜਾਵੇਗੀ ਟ੍ਰੇਨਿੰਗ
ਰੋਹਿਤ ਗੁਪਤਾ
ਗੁਰਦਾਸਪੁਰ, 9 ਜੂਨ 2026- ਪੰਜਾਬ ਸਰਕਾਰ ਵਲੋਂ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧੀਨ ਇੱਕ ਵਿਸ਼ੇਸ਼ ਪਹਿਲਕਦਮੀ ਕਰਦਿਆਂ, ਸਰਦਾਰ ਬਹਾਦਰ ਅਮੀਨ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਾਜਵਾੜਾ (ਹੁਸ਼ਿਆਰਪੁਰ) ਵਿਖੇ ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਲਈ ਲਿਖਤੀ ਅਤੇ ਐਸ.ਐਸ.ਬੀ ਦੀ ਟ੍ਰੇਨਿੰਗ ਦਿੱਤੀ ਜਾਣੀ ਹੈ।
ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ਇੰਸਟੀਚਿਊਟ ਦਾ ਮੁੱਖ ਉਦੇਸ਼ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਗ੍ਰੈਜੂਏਟ ਪੱਧਰ 'ਤੇ ਭਾਰਤੀ ਸੈਨਾ ਵਿੱਚ ਭਰਤੀ ਹੋਣ ਲਈ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ, ਜਿਵੇਂ ਕਿ CDS, AFCAT, OTA ਆਦਿ ਦੀ ਤਿਆਰੀ ਕਰਵਾਉਣਾ ਹੈ। ਇਸ ਸਿਖਲਾਈ ਪ੍ਰੋਗਰਾਮ ਦਾ ਪਹਿਲਾ ਬੈਚ ਜੁਲਾਈ 2026 ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸੰਸਥਾ ਵਲੋਂ ਐਂਟਰਸ ਪ੍ਰੀਖਿਆ ਲਈ 3 ਮਹੀਨਿਆਂ ਦੀ ਵਿਸ਼ੇਸ਼ ਅਕਾਦਮਿਕ ਟ੍ਰੇਨਿੰਗ ਅਤੇ 3 ਹਫ਼ਤਿਆਂ ਦੀ ਸਪੈਸ਼ਲ ਐੱਸ.ਐੱਸ.ਬੀ. ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਸਿਖਲਾਈ ਪ੍ਰੋਗਰਾਮ ਦਾ ਲਾਭਉਹ ਨੌਜਵਾਨ ਉਠਾ ਸਕਦੇ ਹਨ ਜੋ ਆਪਣੀ ਗ੍ਰੈਜੂਏਸ਼ਨ ਪੂਰੀ ਕਰ ਚੁੱਕੇ ਹਨ ਜਾਂ ਇਸ ਵੇਲੇ ਗ੍ਰੈਜੂਏਸ਼ਨ ਦੀ ਪੜ੍ਹਾਈ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਲੋੜਵੰਦ ਅਤੇ ਇੱਛੁਕ ਉਮੀਦਵਾਰਾਂ ਲਈ ਹੋਸਟਲ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਯੋਗ ਉਮੀਦਵਾਰ ਨਿਰਧਾਰਿਤ ਬੇਨਤੀ ਫਾਰਮ ਭਰ ਕੇ 18 ਜੂਨ, 2026 ਜਾਂ ਇਸ ਤੋਂ ਪਹਿਲਾਂ ਇੰਸਟੀਚਿਊਟ ਦੀ ਅਧਿਕਾਰਤ ਈਮੇਲ ਆਈ.ਡੀ. sbacsafpihoshiarpur@gmail.com 'ਤੇ ਭੇਜ ਸਕਦੇ ਹਨ।
ਜ਼ਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਵਲੋਂ ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਨੌਜਵਾਨ ਇਸ ਸੁਨਿਹਰੀ ਮੌਕਾ ਦਾ ਲਾਭ ਉਠਾਉਂਦੇ ਹੋਏ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ:217 ਬਲਾਕ -ਬੀ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਨਿੱਜੀ ਤੌਰ 'ਤੇ ਆ ਕੇ ਜਾਣਕਾਰੀ ਹਾਸਲ ਕਰ ਸਕਦੇ ਹਨ ।
- Download Babushahi App
-
-