Canada News: ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦੇ ਕਾਂਸਟੇਬਲ ਤਰੁਣ ਬਾਲੀ ਦੀ ਮੌਤ 'ਤੇ ਪੀਲ ਰੀਜਨਲ ਪੁਲਿਸ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਟੋਰਾਂਟੋ/ਕੈਨੇਡਾ, 10 ਜੂਨ 2026- ਕੈਨੇਡਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੀਲ ਰੀਜਨਲ ਪੁਲਿਸ (Peel Regional Police) ਨੇ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (OPP) ਦੇ ਕਾਂਸਟੇਬਲ ਤਰੁਣ ਬਾਲੀ ਦੇ ਅਚਾਨਕ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਪੀਲ ਰੀਜਨਲ ਪੁਲਿਸ ਦੇ ਪੂਰੇ ਪਰਿਵਾਰ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ, "ਅਸੀਂ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦੇ ਕਾਂਸਟੇਬਲ ਤਰੁਣ ਬਾਲੀ ਦੇ ਪਰਿਵਾਰ, ਉਨ੍ਹਾਂ ਦੇ ਨਜ਼ਦੀਕੀ ਦੋਸਤਾਂ ਅਤੇ ਸਮੂਹ ਸਹਿਕਰਮੀਆਂ (ਸਾਥੀਆਂ) ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ।"
ਪੀਲ ਪੁਲਿਸ ਨੇ ਕਿਹਾ ਕਿ ਇਸ ਬੇਹੱਦ ਮੁਸ਼ਕਲ ਅਤੇ ਦੁਖਦਾਈ ਸਮੇਂ ਵਿੱਚ ਸਾਡੀਆਂ ਸੰਵੇਦਨਾਵਾਂ ਅਤੇ ਵਿਚਾਰ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦੇ ਸਾਰੇ ਮੈਂਬਰਾਂ ਦੇ ਨਾਲ ਹਨ। ਪੁਲਿਸ ਵਿਭਾਗ ਵੱਲੋਂ ਕਾਂਸਟੇਬਲ ਤਰੁਣ ਬਾਲੀ ਵੱਲੋਂ ਸਮਾਜ ਦੀ ਸੁਰੱਖਿਆ ਲਈ ਨਿਭਾਈ ਗਈ ਜ਼ਿੰਮੇਵਾਰੀ, ਉਨ੍ਹਾਂ ਦੀ ਵਚਨਬੱਧਤਾ ਅਤੇ ਦਿੱਤੀ ਗਈ ਕੁਰਬਾਨੀ ਨੂੰ ਬੇਹੱਦ ਸਤਿਕਾਰ ਸਹਿਤ ਯਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
- Download Babushahi App
-
-