ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ (ਡਾ.) ਪਰਿਤ ਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 10 ਜੂਨ 2026 : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ (ਪੰਜਾਬ) ਦੇ ਰਾਜਨੀਤੀ ਵਿਗਿਆਨ ਵਿਭਾਗ ਲਈ ਇਹ ਮਾਣ ਦੀ ਗੱਲ ਹੈ ਕਿ ਵਿਭਾਗ ਦੇ ਵਿਦਿਆਰਥੀਆਂ ਨੇ ਹਾਰਟਫੁਲਨੈੱਸ ਐਜੂਕੇਸ਼ਨ ਟਰੱਸਟ ਅਤੇ ਦ ਕਾਮਨਵੈਲਥ ਦੇ ਸਹਿਯੋਗ ਨਾਲ ਕਰਵਾਏ ਗਏ ਕੌਮਾਂਤਰੀ ਲੇਖ ਲਿਖਣ ਮੁਕਾਬਲੇ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਈ ਹੈ , ਐਮ.ਏ. ਰਾਜਨੀਤੀ ਵਿਗਿਆਨ (ਭਾਗ ਪਹਿਲਾ) ਦੀਆਂ ਵਿਦਿਆਰਥਣਾਂ ਮਿਸ ਸਿਮਰਨਜੀਤ ਕੌਰ ਅਤੇ ਮਿਸ ਸੁਮਨਪ੍ਰੀਤ ਕੌਰ ਨੇ ਇਸ ਮੁਕਾਬਲੇ ਵਿੱਚ ਪਹਿਲੇ ਦਸ ਸਭ ਤੋਂ ਵਧੀਆ ਮੁਕਾਬਲੇਬਾਜ਼ਾਂ ਵਿੱਚ ਆਪਣਾ ਸਥਾਨ ਬਣਾਇਆ, ਜਦਕਿ ਪੰਜ ਵਿਦਿਆਰਥੀਆਂ ਨੇ ਪਹਿਲੇ ਪੰਜਾਹ ਭਾਗੀਦਾਰਾਂ ਵਿੱਚ ਜਗ੍ਹਾ ਹਾਸਲ ਕੀਤੀ, ਇਸ ਜ਼ਿਕਰਯੋਗ ਕਾਮਯਾਬੀ ਲਈ ਉਨ੍ਹਾਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਭੇਟ ਕੀਤੇ ਗਏ। ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਵਿਦਿਅਕ ਸਮਰੱਥਾ ਅਤੇ ਸਿਰਜਣਾਤਮਕ ਯੋਗਤਾ ਦੀ ਸ਼ਲਾਘਾ ਕੀਤੀ , ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਪਰਖਵੀਂ ਸੋਚ, ਪੜਤਾਲ ਕਰਨ ਦੀ ਸਮਰੱਥਾ ਅਤੇ ਗਿਆਨਕ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ
ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਕਿਹਾ ਕਿ ਵਿਦਿਆਰਥਣਾਂ ਨੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਵਿਦਿਅਕ ਅਤੇ ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਆ ਕੀਤਾ। ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਡਾ. ਰਮਨਦੀਪ ਕੌਰ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਅਜਿਹੇ ਵਿਦਵਤਾ ਭਰਪੂਰ ਮੁਕਾਬਲਿਆਂ ਵਿੱਚ ਸਰਗਰਮੀ ਨਾਲ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ। ਇਸ ਪੂਰੇ ਕਾਰਜ ਦਾ ਪ੍ਰਬੰਧ ਮਿਸ ਨਵਨੀਤ ਕੌਰ (ਅਸਿਸਟੈਂਟ ਪ੍ਰੋਫੈਸਰ) ਵੱਲੋਂ ਕੀਤਾ ਗਿਆ। ਰਾਜਨੀਤੀ ਵਿਗਿਆਨ ਵਿਭਾਗ ਇਨਾਮ ਜੇਤੂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਵਿਦਿਅਕ ਯਤਨਾਂ ਲਈ ਚੰਗੀਆਂ ਕਾਮਨਾਵਾਂ ਦਿੰਦਾ ਹੈ
- Download Babushahi App
-
-