ਮਿਸ਼ਨ ਟੀਕਾਕਰਨ ਤਹਿਤ ਘਰ - ਘਰ ਜਾ ਕੇ ਕੀਤਾ ਗਿਆ ਮੁਹਿੰਮ ਬਾਰੇ ਜਾਗਰੂਕ
ਰੋਹਿਤ ਗੁਪਤਾ
ਗੁਰਦਾਸਪੁਰ 11 ਜੂਨ
ਪੰਜਾਬ ਸਰਕਾਰ ਵੱਲੋਂ ਜਾਰੀ ਹਿਆਦਤਾਂ ਅਤੇ ਸਿਹਤ ਮੰਤਰੀ ਪੰਜਾਬ ਦੇ ਯੋਗ ਮਾਰਗਦਰਸ਼ਨ ਅਧੀਨ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਦੀ ਅਗੁਆਈ ਹੇਠ ਸਮੂਹ ਆਯੁਰਵੈਦਿਕ ਮੈਡੀਕਲ ਅਫਸਰਾਂ (ਰਾਸ਼ਟਰੀ ਬਾਲ ਸਵੱਸਥ ਕਾਰੀਅਕ੍ਰਮ)ਵੱਲੋਂ ਲੋਕਾਂ ਨੂੰ ਸਰਵਾਈਕਲ ਕੈਂਸਰ ਟੀਕਾਕਰਨ ਮੁਹਿੰਮ ਬਾਰੇ ਘਰ ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਕੁੜੀਆਂ ਨੂੰ ਟੀਕਾਕਰਨ ਲਈ ਟੀਕਾਕਰਨ ਕੈਂਪ ਤਕ ਵੀ ਲੈ ਜਾਇਆ ਜਾ ਰਿਹਾ ਹੈ। ਇਸ ਮੁਹਿੰਮ ਸਬੰਧੀ ਸਮੂਹ ਆਯੁਰਵੈਦਿਕ ਮੈਡੀਕਲ ਅਫ਼ਸਰਾਂ ਦੀ ਇਕ ਮੀਟਿੰਗ ਜਿਲਾ ਟੀਕਾਕਰਨ ਅਫ਼ਸਰ ਡਾਕਟਰ ਭਾਵਨਾ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੌਕੇ ਜ਼ਿਲਾ ਟੀਕਾਕਰਨ ਅਫ਼ਸਰ ਡਾਕਟਰ ਭਾਵਨਾ ਸ਼ਰਮਾਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਵਾਧਾ ਹੋ ਚੁੱਕਿਆ ਹੈ।
ਕੁੜੀਆਂ ਨੂੰ ਸਰਵਾਇਕਲ ਕੈਂਸਰ ਤੋਂ ਬਚਾਓ ਲਈ ਜਿਲੇ ਵਿੱਚ ਵੱਖ ਵੱਖ ਥਾਵਾਂ ਤੇ ਟੀਕਾਕਰਣ ਕੀਤਾ ਜਾ ਰਿਹਾ ਹੈ। ਸਮੂਹ ਸਟਾਫ਼ ਦੇ ਨਾਲ ਏਐਮਓ ਵੀ ਲੋਕਾਂ ਨੂੰ ਸਰਵਾਈਕਲ ਕੈਂਸਰ ਟੀਕਾਕਰਨ ਬਾਰੇ ਜਾਗਰੂਕ ਕਰ ਰਹੇ ਹਨ। ਇਹ ਟੀਕਾਕਰਨ ਲੜਕੀਆਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਵਰਗੀ ਵੱਡੀ ਬਿਮਾਰੀ ਤੋਂ ਬਚਾਉਂਦਾ ਹੈ। ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲੇ ਗੰਭੀਰ ਕੈਂਸਰਾਂ ਤੋਂ ਇੱਕ ਹੈ। ਉਨ੍ਹਾਂ ਨੇ ਕਿਹਾ ਕਿ ਸਮੇਂ 'ਤੇ ਟੀਕਾਕਰਣ ਕਰਨਾ ਇਸ ਬਿਮਾਰੀ ਦੀ ਰੋਕਥਾਮ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ ।
- Download Babushahi App
-
-