ਡਿਪਟੀ ਕਮਿਸ਼ਨਰ ਵੱਲੋਂ ਹਿਊਮਨ ਰਾਈਟਸ ਕਮਿਸ਼ਨ ਦੇ ਕੋਰ ਗਰੁੱਪ ਦੇ ਮੈਂਬਰਾਂ ਨਾਲ ਮੀਟਿੰਗ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 12 ਜੂਨ 2026
ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਲੋਕਾਂ ਨੂੰ ਸਮੇਂ ਸਿਰ ਨਿਆਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਪੰਜਾਬ ਰਾਜ ਅਤੇ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੇ ਕੋਰ ਗਰੁੱਪ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਕੋਰ ਗਰੁੱਪ ਦੇ ਮੈਂਬਰਾਂ ਨੇ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ, ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਡੀ.ਸੀ. ਨਾਲ ਵਿਚਾਰ-ਚਰਚਾ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਦੀ ਪਹਿਲ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਹਰ ਨਾਗਰਿਕ ਨੂੰ ਬਿਨਾਂ ਭੇਦਭਾਵ ਦੇ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਿਊਮਨ ਰਾਈਟਸ ਕਮਿਸ਼ਨ ਵੱਲੋਂ ਦਿੱਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਲਾਗੂ ਕੀਤਾ ਜਾਵੇ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਤੈਅ ਸਮਾਂ-ਸੀਮਾ ਵਿੱਚ ਯਕੀਨੀ ਬਣਾਇਆ ਜਾਵੇ।
ਕੋਰ ਗਰੁੱਪ ਦੇ ਮੈਂਬਰਾਂ ਨੇ ਪ੍ਰਸ਼ਾਸਨ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਨੁੱਖੀ ਅਧਿਕਾਰਾਂ ਪ੍ਰਤੀ ਸੰਵੇਦਨਸ਼ੀਲ ਹੈ।
- Download Babushahi App
-
-