ਲੁਧਿਆਣਾ ਪੁਲਿਸ ਵੱਲੋਂ 369 ਗੁੰਮ/ਖੋਹੇ ਹੋਏ ਮੋਬਾਇਲ ਫੋਨ ਬ੍ਰਾਮਦ ਕਰਕੇ ਮਾਲਕਾਂ ਨੂੰ ਵਾਪਸ ਕੀਤੇ ਗਏ
ਸੁਖਮਿੰਦਰ ਭੰਗੂ
ਲੁਧਿਆਣਾ 12 ਜੂਨ 2026
ਲੁਧਿਆਣਾ ਸ਼ਹਿਰ ਵਿੱਚ ਵੱਡੇ ਉਦਯੋਗਾਂ ਦੇ ਹੋਣ ਕਾਰਨ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚੋਂ ਲੋਕ ਆਪਣੀ ਮਿਹਨਤ ਮਜਦੂਰੀ ਕਰਨ ਲਈ ਆਉਂਦੇ ਹਨ ਅਤੇ ਆਪਣੀ ਜਰੂਰਤ ਮੁਤਾਬਿਕ ਮਿਹਨਤ ਅਤੇ ਜਜਬੇ ਨਾਲ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਹਨ। ਉੱਥੇ ਹੀ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਪਰ ਪਿਛਲੇ ਕੁਝ ਸਮੇਂ ਤੋਂ ਇਹ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕਈ ਸ਼ਰਾਰਤੀ ਅਨਸਰ ਉਹਨਾਂ ਦੇ ਮੋਬਾਇਲ ਫੋਨ ਖੋਹ ਕੇ ਲੈ ਜਾਂਦੇ ਹਨ ਜਿਸ ਨਾਲ ਉਹਨਾਂ ਨੂੰ ਵਿੱਤੀ ਨੁਕਸਾਨ ਤੋਂ ਇਲਾਵਾ ਮਾਨਸਿਕ ਪੀੜਾ ਵੀ ਸਹਿਣ ਕਰਨੀ ਪੈਂਦੀ ਹੈ।
ਇਸ ਨੂੰ ਮੱਦੇ ਨਜ਼ਰ ਰੱਖਦੇ ਹੋਏ ਸ਼ਵੱਪਨ ਸ਼ਰਮਾ IPS ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੁਪਿੰਦਰ ਸਿੰਘ IPS ਅਡੀਸ਼ਨਲ ਕਮਿਸ਼ਨਰ ਪੁਲਿਸ ਲੁਧਿਆਣਾ, ਹਰਪਾਲ ਸਿੰਘ ਡਿਪਟੀ ਕਮਿਸ਼ਨਰ ਪੁਲਿਸ ਇਨਵੈਸਟੀਗੇਸ਼ਨ ਲੁਧਿਆਣਾ, ਅਮਨਦੀਪ ਸਿੰਘ ਬਰਾੜ PPS ਵਧੀਕ ਡਿਪਟੀ ਕਮਿਸ਼ਨਰ ਪੁਲਿਸ ਇਨਵੈਸਟੀਗੇਸ਼ਨ ਅਤੇ ਸਮੂਹ ADCP ਜੋਨਲ ਲੁਧਿਆਣਾ ਦੀ ਯੋਗ ਅਗਵਾਈ ਵਿੱਚ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਪਬਲਿਕ ਦੇ ਗੁੰਮ ਹੋਏ ਮੋਬਾਇਲ ਫੋਨ ਜਿਹਨਾ ਦੇ IMEI ਨੰਬਰਾ ਨੂੰ CEIR Portel ਪਰ ਬਲਾਕ ਸਨ। ਉਹਨਾ ਨੂੰ ਟੈਕਨੀਕਲ ਢੰਗ ਨਾਲ ਉਹਨਾ ਮੋਬਾਇਲ ਫੋਨਾ ਨੂੰ ਟਰੇਸ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਅਤੇ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਅਤੇ ਇਹਨਾਂ ਗੁੰਮ/ਖੋਹ ਹੋਏ 369 ਮੋਬਾਇਲ ਫੋਨ ਵੱਖ-ਵੱਖ ਮਾਰਕਾ ਟਰੇਸ ਕਰਕੇ ਬ੍ਰਾਮਦ ਕੀਤੇ ਗਏ ਹਨ। ਇਹ ਟਰੇਸ ਕੀਤੇ ਮੋਬਾਇਲ ਫੋਨ ਮਹਿੰਗੇ ਅਤੇ ਸਮਾਰਟਫੋਨ ਹੀ ਹਨ।
ਪਬਲਿਕ ਦੇ ਹਿੱਤਾਂ ਦੀ ਰਾਖੀ ਕਰਦਿਆਂ ਹੋਇਆਂ ਪੁਲਿਸ ਦੇ ਯਤਨਾਂ ਸਦਕਾ ਇਹਨਾਂ ਬ੍ਰਾਮਦ ਕੀਤੇ ਮੋਬਾਇਲ ਫੋਨਾਂ ਨੂੰ ਅੱਜ ਵਾਰਸਾਂ ਦੇ ਸਪੁਰਦ ਕੀਤੇ ਗਏ ਹਨ।
ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋ ਪਬਲਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਦੋਂ ਕਿਸੇ ਵੀ ਵਿਅਕਤੀ ਦਾ ਮੋਬਾਇਲ ਫੋਨ ਗੁੰਮ ਹੁੰਦਾ ਹੈ ਤਾਂ ਉਸਦੀ ਇਤਲਾਹ ਆਪਣੇ ਨੇੜੇ ਦੇ ਪੁਲਿਸ ਸਟੇਸ਼ਨ/ਸਾਂਝ ਕੇਂਦਰ ਜਰੂਰ ਦਿੱਤੀ ਜਾਵੇ ਜੀ ਤਾਂ ਜੋ ਸ਼ਰਾਰਤੀ ਅਨਸਰ ਇਹਨਾਂ ਮੋਬਾਇਲ ਫੋਨਾਂ ਦਾ ਗਲਤ ਇਸਤੇਮਾਲ ਨਾ ਕਰ ਸਕਣ।
- Download Babushahi App
-
-