ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਸੂਰਜ ਠਾਕੁਰ ਭਲਕੇ ਹਲਕਿਆਂ ਦੇ ਦੌਰੇ ‘ਤੇ
ਵਰਕਰਾਂ ਨਾਲ ਮੀਟਿੰਗਾਂ ਅਤੇ ਜਨਤਾ ਨਾਲ ਕਰਨਗੇ ਸਿੱਧਾ ਸੰਵਾਦ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 13 ਜੂਨ: ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕ ਸਭਾ ਚੋਣਾਂ ਤੋਂ ਬਾਅਦ ਜਨਤਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਪੰਜਾਬ ਕਾਂਗਰਸ (Punjab Congress) ਦੇ ਸਹਿ-ਇੰਚਾਰਜ ਸੂਰਜ ਠਾਕੁਰ ਭਲਕੇ 14 ਜੂਨ ਨੂੰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਸ਼ੇਸ਼ ਦੌਰੇ ‘ਤੇ ਰਹਿਣਗੇ। ਆਪਣੇ ਇਸ ਅਹਿਮ ਦੌਰੇ ਦੌਰਾਨ ਉਹ ਹਲਕੇ ਦੇ ਸੀਨੀਅਰ ਅਹੁਦੇਦਾਰਾਂ, ਸਥਾਨਕ ਆਗੂਆਂ ਅਤੇ ਪਾਰਟੀ ਵਰਕਰਾਂ (Party Workers) ਨਾਲ ਇੱਕ ਵਿਸ਼ੇਸ਼ ਰਿਵਿਊ ਮੀਟਿੰਗ (Review Meeting) ਕਰਨਗੇ, ਤਾਂ ਜੋ ਜ਼ਮੀਨੀ ਪੱਧਰ ‘ਤੇ ਪਾਰਟੀ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

- Download Babushahi App
-
-