ਪੰਜਾਬ 'ਚ ਤਿੰਨ ਥਾਵਾਂ ਤੋਂ ਟੁੱਟੀਆਂ ਨਹਿਰਾਂ, ਕਿਸਾਨਾਂ ਦੀਆਂ ਫਸਲਾਂ 'ਚ ਭਰਿਆ ਪਾਣੀ
Babushahi Network
ਚੰਡੀਗੜ੍ਹ, 13 ਜੂਨ 2026- ਪੰਜਾਬ ਵਿੱਚ ਤਿੰਨ ਥਾਵਾਂ ਤੋਂ ਨਹਿਰਾਂ ਟੁੱਟਣ ਦੀਆਂ ਖਬਰਾਂ ਪ੍ਰਾਪਤ ਹੋ ਰਹੀਆਂ ਹਨ। ਜਾਣਕਾਰੀ ਦੇ ਮੁਤਾਬਿਕ ਮਾਨਸਾ ਦੀ ਭੀਖੀ ਵਿੱਚ ਨਹਿਰ ਟੁੱਟਣ ਕਾਰਨ ਵੱਡਾ ਪਾੜ ਪੈ ਗਿਆ, ਜਿਸ ਕਾਰਨ ਕਿਸਾਨਾਂ ਦੀ ਕਰੀਬ 50 ਏਕੜ ਫਸਲ ਡੁੱਬ ਗਈ। ਇਸ ਦੇ ਨਾਲ ਹੀ ਬਠਿੰਡਾ ਦੇ ਲਹਿਰਾ ਮੁਹੱਬਤ ਵਿੱਚ ਨਹਿਰ ਟੁੱਟਣ ਦੇ ਕਾਰਨ ਕਰੀਬ 50 ਫੁੱਟ ਦਾ ਪਾੜ ਪੈ ਗਿਆ, ਜਿਸ ਦੇ ਕਾਰਨ ਕਿਸਾਨਾਂ ਦੀਆਂ ਫਸਲਾਂ ਵਿੱਚ ਪਾਣੀ ਭਰ ਗਿਆ। ਇਸੇ ਤਰ੍ਹਾਂ ਹੀ ਫਰੀਦਕੋਟ ਦੇ ਪਿੰਡ ਰਾਮੇਆਣਾ ਵਿੱਚ ਵੀ ਨਹਿਰ ਟੁੱਟਣ ਕਾਰਨ ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਭਰ ਗਿਆ, ਜਿਸ ਦੇ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ।
ਜਾਣਕਾਰੀ ਦੇ ਮੁਤਾਬਿਕ ਪੰਜਾਬ ਦੇ ਇਹਨਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਟੁੱਟੀਆਂ ਨਹਿਰਾਂ ਦੇ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦੇ ਵੱਲੋਂ ਜਿੱਥੇ ਨਹਿਰਾਂ ਦੀ ਸਫਾਈ ਨਹੀਂ ਕਰਾਈ ਗਈ, ਉੱਥੇ ਹੀ ਨਹਿਰਾਂ ਦੀ ਮੁਰੰਮਤ ਨਾ ਹੋਣ ਦੇ ਕਾਰਨ ਕਿਸਾਨਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਪ੍ਰਸ਼ਾਸਨ ਅਤੇ ਸਰਕਾਰ ਦੀ ਅਣਗਹਿਲੀ ਦੇ ਕਾਰਨ ਕਿਸਾਨਾਂ ਦਾ ਵੱਡੇ ਪੱਧਰ 'ਤੇ ਹਰ ਸਾਲ ਨੁਕਸਾਨ ਹੁੰਦਾ ਆਇਆ ਹੈ ਅਤੇ ਇਸ ਵਾਰ ਵੀ ਵੱਡੇ ਪੱਧਰ 'ਤੇ ਨੁਕਸਾਨ ਹੋ ਰਿਹਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਮਾਨਸੂਨ ਆਉਣ ਤੋਂ ਪਹਿਲਾਂ ਨਹਿਰਾਂ ਦੀ ਮੁਰੰਮਤ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।
- Download Babushahi App
-
-