ਬੇਲਾ ਫਾਰਮੇਸੀ ਕਾਲਜ ਵਿਖੇ ਮੈਗਾ ਪਲੇਸਮੈਂਟ ਡਰਾਈਵ ਦਾ ਆਯੋਜਨ
ਮਨਪ੍ਰੀਤ ਸਿੰਘ
ਰੂਪਨਗਰ 13 ਜੂਨ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ, ਬੇਲਾ ਵਿਖੇ 15 ਜੂਨ 2026 ਨੂੰ ਇੱਕ ਵਿਸ਼ਾਲ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਸਾਂਝਾ ਆਯੋਜਨ ਸੋਸਾਇਟੀ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (SPER), ਰੋਟਰੀ ਕਲੱਬ ਰੂਪਨਗਰ ਸੈਂਟਰਲ ਅਤੇ ਰੋਟਰੈਕਟ ਕਲੱਬ ਵੱਲੋਂ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਡਰਾਈਵ ਵਿੱਚ ਬੀ. ਫਾਰਮ., ਐਮ. ਫਾਰਮ., ਬੀ.ਐਸਸੀ. ਅਤੇ ਐਮ.ਐਸਸੀ. ਦੇ ਵਿਦਿਆਰਥੀ ਭਾਗ ਲੈ ਸਕਣਗੇ। ਫਾਰਮਾਸਿਊਟੀਕਲ ਖੇਤਰ ਦੀਆਂ ਪ੍ਰਮੁੱਖ ਕੰਪਨੀਆਂ ਅਬ੍ਰਿਲ ਲੈਬ, ਸੈਂਟਿਸ, ਲਾਵਣਿਆ ਹੈਲਥ ਕੇਅਰ, ਮੇਸ ਬਾਇਓਟੈਕ ਅਤੇ ਵੋਰਿਕ ਐਨਾਲਿਟੀਕਲ ਰਿਸਰਚ ਪ੍ਰਾਈਵੇਟ ਲਿਮਿਟੇਡ ਭਰਤੀ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੀਆਂ। ਕਾਲਜ ਦੇ ਡਾਇਰੈਕਟਰ ਡਾ. ਸ਼ੈਲੇਸ਼ ਸ਼ਰਮਾ ਨੇ ਦੱਸਿਆ ਕਿ ਇਹ ਉਪਰਾਲਾ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਅਤੇ ਉਦਯੋਗ ਤੇ ਸਿੱਖਿਆ ਸੰਸਥਾਵਾਂ ਵਿਚਕਾਰ ਸਾਂਝ ਨੂੰ ਮਜ਼ਬੂਤ ਕਰਨ ਲਈ ਕੀਤਾ ਜਾ ਰਿਹਾ ਹੈ। SPER ਦੇ ਪ੍ਰਧਾਨ ਡਾ. ਜਗਦੀਪ ਸਿੰਘ ਦੂਆ, ਰੋਟਰੀ ਕਲੱਬ ਦੇ ਪ੍ਰਧਾਨ ਰੁਮਿੰਦਰ ਸਿੰਘ ਅਤੇ ਰੋਟਰੈਕਟ ਕਲੱਬ ਦੀ ਪ੍ਰਧਾਨ ਨਵਜੀਤ ਕੌਰ ਨੇ ਇਸ ਪ੍ਰੋਗਰਾਮ ਨੂੰ ਨੌਜਵਾਨਾਂ ਲਈ ਬਹੁਤ ਲਾਭਦਾਇਕ ਦੱਸਿਆ। ਪਲੇਸਮੈਂਟ ਡਰਾਈਵ ਦੇ ਇੰਚਾਰਜ ਬਰਸ਼ਾ ਦੇਬ ਅਤੇ ਸ਼ਰਨਪ੍ਰੀਤ ਸਿੰਘ ਹਨ।
- Download Babushahi App
-
-