ਪਟਿਆਲਾ ਦਿਹਾਤੀ ਤੋਂ ਉਮੀਦਵਾਰ ਮਨਜੀਤ ਸਿੰਘ ਚਾਹਲ ਦੇ ਚੋਣ ਦਫ਼ਤਰ ਦਾ ਉਦਘਾਟਨ: ਅਜੇਪਾਲ ਸਿੰਘ ਬਰਾੜ
ਪਟਿਆਲਾ 14 ਜੂਨ, 2026
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੀਆਂ ਚੋਣ ਸ patialaspk08@gmail.com ਰਗਰਮੀਆਂ ਨੂੰ ਆਰੰਭ ਲਿਆ ਹੈ। ਇਸੇ ਲੜੀ ਤਹਿਤ ਮਿਸਲ ਸਤਲੁਜ ਜਥੇਬੰਦੀ ਵੱਲੋਂ ਅੱਜ ਪਟਿਆਲਾ ਵਿਖੇ ਕਰਵਾਈ ਗਈ ਵਿਸ਼ਾਲ ‘ਚੜ੍ਹਦੀ ਕਲਾ ਰੈਲੀ’ ਦੌਰਾਨ ਪੰਥਕ, ਮੁਲਾਜ਼ਮ ਆਗੂ ਸਰਦਾਰ ਮਨਜੀਤ ਸਿੰਘ ਚਾਹਲ ਨੂੰ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਮਿਸਲ ਸਤਲੁਜ ਜਥੇਬੰਦੀ ਜਥੇਬੰਦੀ ਦਾ ਉਮੀਦਵਾਰ ਐਲਾਨਿਆ ਗਿਆ।
ਇਸ ਮੌਕੇ ਇੱਕ ਸਾਧੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਵੱਲੋਂ ਸਰਦਾਰ ਮਨਜੀਤ ਸਿੰਘ ਚਾਹਲ ਦੇ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਸੱਜਣਾਂ, ਨੌਜਵਾਨਾਂ, ਕਿਸਾਨਾਂ, ਮੁਲਾਜ਼ਮਾਂ ਅਤੇ ਔਰਤਾਂ ਨੇ ਸ਼ਮੂਲੀਅਤ ਕਰਕੇ ਜਥੇਬੰਦੀ ਦੇ ਉਦੇਸ਼ਾਂ ਨਾਲ ਆਪਣੀ ਹਮਾਇਤ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਤੇ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਕਿ ਸਰਦਾਰ ਮਨਜੀਤ ਸਿੰਘ ਚਾਹਲ ਲੰਬੇ ਸਮੇਂ ਤੋਂ ਲੋਕ ਹਿੱਤਾਂ ਲਈ ਸੰਘਰਸ਼ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਦੀ ਉਮੀਦਵਾਰੀ ਪਟਿਆਲਾ ਦਿਹਾਤੀ ਦੇ ਲੋਕਾਂ ਦੀਆਂ ਉਮੀਦਾਂ ਨੂੰ ਨਵੀਂ ਦਿਸ਼ਾ ਦੇਵੇਗੀ।
ਇਸ ਮੌਕੇ ਸਰਦਾਰ ਦਵਿੰਦਰ ਸਿੰਘ ਸੇਖੋਂ (ਜਨਰਲ ਸਕੱਤਰ), ਸਰਦਾਰ ਅਮਰਿੰਦਰ ਸਿੰਘ ਤੋੜ (ਕੌਮੀ ਕਨਵੀਨਰ, ਪੂਰਾ ਪੰਜਾਬ ਲਹਿਰ) ਅਤੇ ਸਰਦਾਰ ਯਾਦਵਿੰਦਰ ਸਿੰਘ ਯਾਦੂ (ਕੌਮੀ ਪ੍ਰਧਾਨ, ਨੌਜਵਾਨ ਵਿੰਗ ਮਿਸਲ ਸਤਲੁਜ) ਸਮੇਤ ਕਈ ਆਗੂ ਹਾਜ਼ਰ ਸਨ।
ਸਮਾਗਮ ਦੇ ਅੰਤ ਵਿੱਚ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਨੇ ਸਰਦਾਰ ਮਨਜੀਤ ਸਿੰਘ ਚਾਹਲ ਦੀ ਸਫ਼ਲਤਾ, ਮਿਸਲ ਸਤਲੁਜ ਜਥੇਬੰਦੀ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਮੁੱਖ ਮੰਤਵ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਅਤੇ ਲੋਕਾਂ ਦੀ ਬਿਹਤਰੀ ਲਈ ਇੱਕ ਮਜ਼ਬੂਤ ਲੋਕ ਲਹਿਰ ਖੜ੍ਹੀ ਕਰਨਾ ਹੈ।
ਇਸ ਮੌਕੇ ਤੇ ਸਰਦਾਰ ਮਨਜੀਤ ਸਿੰਘ ਚਾਹਲ ਦੇ ਸ਼ੁਭ ਚਿੰਤਕਾਂ ਅਤੇ ਦੋਸਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਹਾਜ਼ਰ ਸਖਸ਼ੀਅਤਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਪੰਜਾਬ ਦੇ ਹਿਤਾਂ ਨੂੰ ਪਹਿਲ ਦੇਣ ਵਾਲੀ ਸੋਚ ਦਾ ਸਾਥ ਦੇਣਗੇ।
- Download Babushahi App
-
-