ਵਿਧਾਇਕ ਸ਼ੈਰੀ ਕਲਸੀ ਨੇ ਹਮੇਸ਼ਾ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲਿਆਂ ਨੂੰ ਦਿੱਤਾ ਮਾਣ ਸਤਿਕਾਰ- ਚੇਅਰਮੈਨ ਉਦੋਵਾਲੀ
ਰੋਹਿਤ ਗੁਪਤਾ/ ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ ਬਟਾਲਾ, 15 ਜੂਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਮੇਸ਼ਾ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਮਾਣ ਸਤਿਕਾਰ ਦਿੱਤਾ ਹੈ ਅਤੇ ਪਾਰਟੀ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ। ਇਹ ਪ੍ਰਗਟਾਵਾ ਕਿਰਪਾਲ ਸਿੰਘ ਉਦੋਵਾਲੀ , ਚੇਅਰਮੈਨ ਟਰੇਡਰਜ਼ ਕਮਿਸ਼ਨ ਹਲਕਾ ਬਟਾਲਾ ਨੇ ਕੀਤਾ।
ਉਨ੍ਹਾਂ ਵਲੋਂ ਨਗਰ ਨਿਗਮ ਬਟਾਲਾ ਦੇ ਨਵ ਨਿਯੁਕਤ ਮੇਅਰ ਭੁਪਿੰਦਰ ਸਿੰਘ ਨੂੰ ਨਵੀਂ ਜਿੰਮੇਵਾਰੀ ਮਿਲਣ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਹੋਰ ਕਾਇਆ ਕਲਪ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ, ਵਪਾਰੀ ਵਰਗ ਦੀ ਭਲਾਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹੈ ਅਤੇ ਵਪਾਰ ਵਰਗ ਨਾਲ ਸਬੰਧਤ ਹਰ ਮੁਸ਼ਕਿਲ ਪਹਿਲ ਦੇ ਆਧਾਰ 'ਤੇ ਹੱਲ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪਿਛਲੇੇ ਚਾਰ ਸਾਲਾਂ ਅੰਦਰ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ ਹੈ।
- Download Babushahi App
-
-