ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਵਿਧਾਇਕ ਕੁਲਵੰਤ ਸਿੰਘ ਦੀ ਦੇਖਰੇਖ ਹੇਠ ਮੋਹਾਲੀ ਤੋਂ 57ਵੀਂ ਅਤੇ 58ਵੀਂ ਬੱਸ ਰਵਾਨਾ
ਮੋਹਾਲੀ 15 ਜੂਨ ( ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖਰੇਖ ਹੇਠ ਮੋਹਾਲੀ ਤੋਂ 57ਵੀਂ ਅਤੇ 58ਵੀਂ ਬੱਸ ਨੂੰ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਰਵਾਨਾ ਕੀਤਾ ਗਿਆ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ ਹੋਰਾਂ ਇਸ ਯਾਤਰਾ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਯਾਤਰਾ ਯੋਜਨਾ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ 57ਵੀ ਬੱਸ ਸੋਹਾਣਾ ਤੋ ਕੌਂਸਲਰ- ਕਮਲਜੀਤ ਕੋਰ ਸੋਹਾਣਾ, ਸੁਰਿੰਦਰ ਸਿੰਘ ਰੋਡਾ, ਹਰਸੰਗਤ ਸਿੰਘ ਨੰਬਰਦਾਰ ਜਦਕਿ 58ਵੀਂ ਬੱਸ ਕੌਂਸਲਰ- ਹਰਪਾਲ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ ਹਨ, ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਇਸ ਯਾਤਰਾ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਲੋਕੀ ਨਿਤਾਪ੍ਰਤੀ ਆਪ ਮੁਹਾਰੇ ਪਹਿਲ ਕਦਮੀ ਕਰਕੇ ਇਸ ਯੋਜਨਾ ਦੇ ਤਹਿਤ ਸ਼੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰਨ ਦੇ ਲਈ ਰਜਿਸਟਰੇਸ਼ਨ ਕਰਵਾ ਰਹੇ ਹਨ, ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਜਾਣ ਵਾਲੀਆਂ ਬੱਸਾਂ ਅਤੇ ਸ਼ਰਧਾਲੂਆਂ ਸਬੰਧੀ ਵਿਸਥਾਰਤ ਜਾਣਕਾਰੀ ਰੋਜ਼ਾਨਾ ਉਹ ਵਿਧਾਇਕ ਕੁਲਵੰਤ ਸਿੰਘ ਨੂੰ ਦਿੰਦੇ ਹਨ, ਅਤੇ ਇਸ ਯਾਤਰਾ ਯੋਜਨਾ ਦੇ ਤਹਿਤ ਜੋ - ਜੋ ਵੀ ਲੋੜੀਂਦੀ ਸਹਾਇਤਾ ਦੀ ਲੋੜ ਹੁੰਦੀ ਹੈ, ਉਹ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਤੁਰੰਤ ਮੁਹਈਆ ਕਰਵਾਈ ਜਾਂਦੀ ਹੈ।
ਉਹਨਾਂ ਕਿਹਾ ਕਿ ਇਸ ਯਾਤਰਾ ਯੋਜਨਾ ਦੇ ਤਹਿਤ ਇੱਕ ਗਾਈਡ ਅਤੇ ਇੱਕ ਡਾਕਟਰ ਹਰ ਵੇਲੇ ਬੱਸ ਵਿੱਚ ਮੌਜੂਦ ਰਹਿੰਦੇ ਹਨ, ਤਾਂ ਕਿ ਸੀਨੀਅਰ ਸਿਟੀਜਨ ਨੂੰ ਇਹਨਾਂ ਇਸ ਯਾਤਰਾ ਦੇ ਦੌਰਾਨ ਇਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਕੌਂਸਲਰ ਮੈਡਮ ਕਮਲਜੀਤ ਕੌਰ ਸੁਹਾਣਾ ਅਤੇ ਡਾਇਰੈਕਟਰ ਦਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਿਟਡ- ਸੁਰਿੰਦਰ ਸਿੰਘ ਰੋਡਾ ਸੋਹਾਣਾ ਨੇ ਦੱਸਿਆ ਕਿ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸੰਗਤਾਂ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ- ਭਗਵੰਤ ਸਿੰਘ ਮਾਨ ਅਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ ਜਾ ਰਿਹਾ ਹੈ, ਕਿਉਂਕਿ ਕਦੇ ਵੀ ਕਿਸੇ ਵੀ ਸਰਕਾਰ ਨੇ ਸ਼ਰਧਾਲੂਆਂ ਦੇ ਲਈ ਅਜਿਹੀ ਕਿਸੇ ਯੋਜਨਾ ਨੂੰ ਸਫਲਤਾ ਪੂਰਵਕ ਨਹੀਂ ਚਲਾਇਆ, ਕੌਂਸਲਰ ਹਰਪਾਲ ਸਿੰਘ ਬਰਾੜ ਨੇ ਵੀ ਇਸ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਦੇ ਨਾਲ ਕੀਤੇ ਵਿਚਾਰ ਵਟਾਂਦਰੇ ਨੂੰ ਸਾਂਝੇ ਕਰਦੇ ਹੋਏ ਕਿਹਾ ਕਿ ਹਰ ਕੋਈ ਸ਼ਰਧਾਲੂ ਪੂਰੇ ਚਾਅ ਅਤੇ ਉਤਸ਼ਾਹ ਦੇ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਉਤਸਾਹਿਤ ਹੈ , ਇਸ ਮੌਕੇ ਤੇ ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਕ੍ਰਿਸ਼ਨ ਕੁਮਾਰ, ਗੁਰਮੀਤ ਸਿੰਘ, ਰਾਮ ਸਰੂਪ, ਰਮੇਸ਼ ਸਿੰਘ, ਤੇਜਿੰਦਰ ਸਿੰਘ ਉਬਰਾਏ, ਰਾਜਿੰਦਰ ਕੌਰ ਬਰਾੜ, ਹਰਦੀਪ ਕੌਰ, ਮਲਕੀਤ ਕੌਰ ,ਮਾਨ ਸਿੰਘ, ਰਾਜ ਕਿਸ਼ੋਰ ਸ਼ਰਮਾ, ਸਰਬਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਮੌਜੂਦ ਰਹੇ ,
- Download Babushahi App
-
-