ਰੂਪਨਗਰ ਚ ਅਕਾਲੀ ਦਲ ਨੂੰ ਵੱਡਾ ਝਟਕਾ, ਐਮ.ਸੀ. ਉਮੀਦਵਾਰ ਰਾਜ ਕੁਮਾਰ ਲਾਲਪੁਰਾ ਭਾਜਪਾ ਵਿੱਚ ਸ਼ਾਮਲ
ਮਨਪ੍ਰੀਤ ਸਿੰਘ
ਰੂਪਨਗਰ, 15 ਜੂਨ:
ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਵਾਰਡ ਨੰਬਰ 9 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਗਰ ਕੌਂਸਲ ਚੋਣਾਂ ਦੇ ਉਮੀਦਵਾਰ ਰਹੇ ਰਾਜ ਕੁਮਾਰ ਆਪਣੇ ਸਾਥੀਆਂ ਅਤੇ ਦਰਜਨਾਂ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਭਾਜਪਾ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹੋਈ।
ਭਾਜਪਾ ਵਿੱਚ ਸ਼ਾਮਲ ਹੋਣ ਮੌਕੇ ਰਾਜ ਕੁਮਾਰ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀਆਂ ਲੋਕ ਭਲਾਈ ਨੀਤੀਆਂ, ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਅਤੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵੱਲੋਂ ਲੋਕਾਂ ਦੀ ਭਲਾਈ ਲਈ ਨਿਰੰਤਰ ਕੀਤੀ ਜਾ ਰਹੀ ਸੇਵਾ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਭਾਜਪਾ ਨੂੰ ਇੱਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ। ਰਾਜ ਕੁਮਾਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਰੂਪਨਗਰ ਵਿੱਚ ਭਾਜਪਾ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਭਾਜਪਾ ਦਾ ਮੁਕਾਬਲਾ ਕਰਨ ਵਾਲੀ ਕੋਈ ਵੀ ਪਾਰਟੀ ਨਜ਼ਰ ਨਹੀਂ ਆ ਰਹੀ।
ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਮਦਨ ਸ਼ੌਂਕੀ ਨੇ ਵੀ ਭਾਜਪਾ ਦੀਆਂ ਨੀਤੀਆਂ ਅਤੇ ਅਜੈਵੀਰ ਸਿੰਘ ਲਾਲਪੁਰਾ ਦੀ ਕਾਰਜਸ਼ੈਲੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲਾਲਪੁਰਾ ਦੀ ਸ਼ਖ਼ਸੀਅਤ, ਲੋਕਾਂ ਨਾਲ ਜੁੜਾਅ, ਸਮਾਜਿਕ ਸੇਵਾਵਾਂ ਅਤੇ ਸੰਗਠਨ ਪ੍ਰਤੀ ਸਮਰਪਣ ਨੇ ਹਜ਼ਾਰਾਂ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇੱਕ ਅਜਿਹੀ ਪਾਰਟੀ ਹੈ ਜੋ ਸੇਵਾ ਅਤੇ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ।
ਜ਼ਿਲ੍ਹਾ ਪ੍ਰਧਾਨ ਸਰਦਾਰ ਅਜੈਵੀਰ ਸਿੰਘ ਲਾਲਪੁਰਾ ਨੇ ਨਵੇਂ ਸਾਥੀਆਂ ਦਾ ਭਾਜਪਾ ਪਰਿਵਾਰ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ “ਸੇਵਾ ਹੀ ਸੰਕਲਪ” ਦੇ ਮੰਤਰ ਨੂੰ ਲੈ ਕੇ ਭਾਜਪਾ ਦਾ ਹਰ ਕਾਰਕੁਨ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਿਹਾ ਹੈ।
ਲਾਲਪੁਰਾ ਨੇ ਕਿਹਾ ਕਿ ਰੂਪਨਗਰ ਦੇ ਸਰਵਪੱਖੀ ਵਿਕਾਸ, ਨੌਜਵਾਨਾਂ ਲਈ ਨਵੇਂ ਮੌਕੇ, ਬਿਹਤਰ ਬੁਨਿਆਦੀ ਢਾਂਚੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਸਿਰਫ਼ ਚੋਣਾਂ ਜਿੱਤਣਾ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਕੇ ਉਨ੍ਹਾਂ ਦਾ ਵਿਸ਼ਵਾਸ ਜਿੱਤਣਾ ਹੈ।
ਇਸ ਮੌਕੇ ਸਰਦਾਰ ਅਜੈਵੀਰ ਸਿੰਘ ਲਾਲਪੁਰਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਅਤੇ ਵਰਕਰਾਂ ਨੂੰ ਸਨਮਾਨਿਤ ਵੀ ਕੀਤਾ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅਜੀਤ ਬੱਗੜ, ਵਿਜੈ ਕੁਮਾਰ, ਗੌਰਵ ਸੋਢਾ, ਵਿੱਕੀ, ਸੌਰਵ ਸੋਢਾ, ਆਦੀ, ਅਭੀ, ਬਿੱਲਾ, ਬੌਬੀ, ਅਮਨ, ਜਤਿਨ, ਦੀਪਕ, ਕੱਕੜ ਜੀ ਅਤੇ ਵਾਰਡ ਨੰਬਰ 9 ਦੇ ਦਰਜਨਾਂ ਪਰਿਵਾਰ ਸ਼ਾਮਲ ਸਨ।
ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਵਾਰਡ ਨੰਬਰ 9 ਵਿੱਚ ਅਕਾਲੀ ਦਲ ਦੇ ਪ੍ਰਭਾਵਸ਼ਾਲੀ ਆਗੂਆਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਰੂਪਨਗਰ ਦੀ ਸਿਆਸਤ ਵਿੱਚ ਇੱਕ ਵੱਡਾ ਬਦਲਾਅ ਮੰਨਿਆ ਜਾ ਰਿਹਾ ਹੈ, ਜਿਸ ਨਾਲ ਭਾਜਪਾ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਮਜ਼ਬੂਤੀ ਮਿਲ ਸਕਦੀ ਹੈ।
- Download Babushahi App
-
-