ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਪੰਥ ਦੋਖੀ ਕਰਾਰ, ਸੰਗਤ ਨੂੰ ਆਖਿਆ ਕਿ ਕੋਈ ਵੀ ਭਗਵੰਤ ਮਾਨ ਨੂੰ ਮੂੰਹ ਨਾ ਲਾਵੇ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 15 ਜੂਨ, 2026: ਇਕ ਬਹੁਤ ਵੱਡੇ ਘਟਨਾਕ੍ਰਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਹੁਕਮਨਾਮਾ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਥ ਦੋਖੀ ਕਰਾਰ ਦਿੰਦਿਆਂ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਹੁਕਮ ਦਿੱਤਾ ਹੈ ਕਿ ਉਸਨੂੰ ਮੂੰਹ ਨਾ ਲਗਾਇਆ ਜਾਵੇ।
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਈ ਸਿੱਖ ਸੰਪਰਦਾਵਾਂ, ਪੰਥਕ ਜਥੇਬੰਦੀਆਂ ਦੀ ਮੀਟਿੰਗ ਉਪਰੰਤ ਸਿੰਘ ਸਾਹਿਬ ਦੀ ਮੀਟਿੰਗ ਮਗਰੋਂ ਜਥੇਦਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਇਹ ਹੁਕਮ ਜਾਰੀ ਕੀਤਾ ਹੈ।
- Download Babushahi App
-
-