ਸੁਖਵਿੰਦਰ ਸਿੰਘ ਸੰਧੂ ਭਾਜਪਾ ਦੇ ਸਰਕਲ ਨਵਾਂਸ਼ਹਿਰ ਦਿਹਾਤੀ ਦੇ ਪ੍ਰਧਾਨ ਨਿਯੁਕਤ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 16 ਜੂਨ 2026- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਸੁਖਵਿੰਦਰ ਸਿੰਘ ਸੰਧੂ ਨੂੰ ਭਾਰਤੀ ਜਨਤਾ ਪਾਰਟੀ ਸਰਕਲ ਨਵਾਂਸ਼ਹਿਰ ਦਿਹਾਤੀ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਹੈ।
ਇਸ ਮੌਕੇ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਸੁਖਵਿੰਦਰ ਸਿੰਘ ਸੰਧੂ ਲੰਬੇ ਸਮੇਂ ਤੋਂ ਪਾਰਟੀ ਦੀ ਵਿਚਾਰਧਾਰਾ ਅਤੇ ਸੰਗਠਨਾਤਮਕ ਗਤੀਵਿਧੀਆਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਲੋਕਾਂ ਨਾਲ ਮਜ਼ਬੂਤ ਰਾਬਤੇ ਨੂੰ ਦੇਖਦੇ ਹੋਏ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸੰਧੂ ਦੀ ਨਿਯੁਕਤੀ ਨਾਲ ਨਵਾਂਸ਼ਹਿਰ ਦਿਹਾਤੀ ਖੇਤਰ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ।
ਸੰਗਠਨ ਇੰਚਾਰਜ ਸਰਦਾਰ ਜਤਿੰਦਰ ਸਿੰਘ ਅਠਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਵਿਸ਼ਾਲ ਸ਼ਰਮਾ ਨੇ ਨਵ-ਨਿਯੁਕਤ ਸਰਕਲ ਪ੍ਰਧਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸੁਖਵਿੰਦਰ ਸਿੰਘ ਸੰਧੂ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ।
ਇਸ ਮੌਕੇ *ਡਾ. ਤਜਿੰਦਰ ਪਾਲ ਸਿੰਘ ਜ਼ਿਲ੍ਹਾ ਕਨਵੀਨਰ ਮੈਡੀਕਲ ਸੈੱਲ ਅਤੇ ਜ਼ਿਲ੍ਹਾ ਯੁਵਾ ਮੋਰਚਾ ਪ੍ਰਧਾਨ ਪੰਕਜ ਕੁਮਾਰ, ਲਖਵੀਰ ਚੇਚੀ ਵੀ ਹਾਜ਼ਰ ਸਨ। ਸਾਰੇ ਆਗੂਆਂ ਨੇ ਸੁਖਵਿੰਦਰ ਸਿੰਘ ਸੰਧੂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।
- Download Babushahi App
-
-