Breaking : ਭਾਰਤ 'ਚ ਪਾਬੰਦੀ ਵਿਰੁੱਧ ਟੈਲੀਗ੍ਰਾਮ ਨੇ ਹਾਈ ਕੋਰਟ ਦਾ ਖੜਕਾਇਆ ਬੂਹਾ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 17 ਜੂਨ 2026: ਨੀਟ (NEET) ਪ੍ਰੀਖਿਆ ਵਿਵਾਦ ਅਤੇ ਲੀਕ ਮਾਮਲੇ ਦੇ ਮੱਦੇਨਜ਼ਰ ਲਗਾਈ ਗਈ ਪਾਬੰਦੀ ਤੋਂ ਬਾਅਦ, ਮਸ਼ਹੂਰ ਸੋਸ਼ਲ ਮੀਡੀਆ ਐਪ ਟੈਲੀਗ੍ਰਾਮ (Telegram) ਨੇ ਭਾਰਤ ਸਰਕਾਰ ਦੇ ਫੈਸਲੇ ਖਿਲਾਫ਼ ਇੱਕ ਬਹੁਤ ਵੱਡਾ ਕਾਨੂੰਨੀ ਕਦਮ ਚੁੱਕਿਆ ਹੈ। ਨੀਟ ਦੀ ਦੁਬਾਰਾ ਪ੍ਰੀਖਿਆ ਹੋਣ ਤੱਕ ਟੈਲੀਗ੍ਰਾਮ 'ਤੇ ਲਗਾਈ ਗਈ ਅਸਥਾਈ ਪਾਬੰਦੀ ਦੇ ਵਿਰੋਧ ਵਿੱਚ ਕੰਪਨੀ ਨੇ ਹੁਣ ਅਦਾਲਤ ਦਾ ਸਹਾਰਾ ਲਿਆ ਹੈ। ਟੈਲੀਗ੍ਰਾਮ ਵੱਲੋਂ ਇਸ ਪਾਬੰਦੀ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਵਿੱਚ ਇੱਕ ਵਿਸ਼ੇਸ਼ ਪਟੀਸ਼ਨ ਦਾਇਰ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅਦਾਲਤ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਪਟੀਸ਼ਨ 'ਤੇ ਅੱਜ ਹੀ ਸੁਣਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ 'ਤੇ ਪੂਰੇ ਦੇਸ਼ ਦੇ ਟੈਕਨਾਲੋਜੀ ਅਤੇ ਰਾਜਨੀਤਿਕ ਖੇਤਰ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
- Download Babushahi App
-
-