ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗੜਗੱਜ ਨੇ ਕੈਨੇਡਾ ਦੇ ਵਿਨੀਪੈਗ ਦੇ ਸਿੱਖ ਸੈਂਟਰ ਗੁਰਦੁਆਰਾ ਸਾਹਿਬ ਦੇ ਮਾਮਲੇ ਵਿੱਚ ਸਖਤ ਨੋਟਿਸ ਲਿਆ
ਪ੍ਰਧਾਨ ਸਮੇਤ ਸਮੂਹ ਅਹੁਦੇਦਾਰਾਂ ਨੂੰ ਸਖ਼ਤ ਆਦੇਸ਼
10 ਦਿਨ ਦੇ ਅੰਦਰ-ਅੰਦਰ ਸੰਗਤ ਨੂੰ ਗੁਰੂਦੁਆਰਾ ਸਾਹਿਬ ਆਉਣ ਦੀ ਇਜਾਜਤ ਦੇਣ ਦੀ
ਕੀਤੀ ਸਖਤ ਤਾੜਨਾ
ਕੈਨੇਡਾ,18 ਜੂਨ 2026- : ਵਿਨੀਪੈਗ ਦੀਆਂ ਸਿੱਖ ਸੰਗਤਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਮੰਗ ਪੱਤਰ ਲਿਖ ਕੇ ਮੰਗ ਕੀਤੀ ਸੀ ਕੇ ਵਿਨੀਪੈਗ ਦੇ ਗੁਰਦਆਰਾ ਸਾਹਿਬ ਸਿੱਖ ਸੈਂਟਰ ਦੀ ਪ੍ਰਬੰਧਕ ਕਮੇਟੀ ਪਾਤਿਤ ਹੈ ਤੇ ਉਹਦੇ ਵੱਲੋਂ ਸਿੱਖੀ ਸਿਧਾਂਤ, ਸਿੱਖ ਪ੍ਰੰਪਰਾ ਤੇ ਸਿੱਖ ਰਹਿਤ ਮਰਯਾਦਾ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਤੇ ਸੰਗਤ ਬਾਹਰ ਕੜਾਕੇ ਦੀ ਠੰਡ ਵਿੱਚ ਧਰਨਾ ਲਾ ਕੇ ਬੈਠੀ ਹੈ ਤੇ ਉਸ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਦਰਸ਼ਨ ਕਰਨ ਤੱਕ ਨੀ ਜਾਣ ਦਿੱਤਾ ਜਾ ਰਿਹਾ। ਹੁਣ ਸੰਗਤਾਂ ਦੀ ਮੰਗ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੇ ਵਿਨੀਪੈਗ ਦੇ ਗੁਰਦੁਆਰਾ ਸਾਹਿਬ ਦੇ ਮਾਮਲੇ ਵਿੱਚ ਸਖਤ ਨੋਟਿਸ ਲਿਆ ਹੈ। ਜਥੇਦਾਰ ਗੜਗੱਜ ਨੇ ਨਿਸ਼ਾਨ ਸਿੰਘ ਪ੍ਰਧਾਨ ਸਮੇਤ ਸਮੂਹ ਅਹੁਦੇਦਾਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ।ਸਿੰਘ ਸਾਹਿਬ ਨੇ ਨਾਲ ਹੀ ਸਮੂਹ ਅਹੁਦੇਦਾਰਾਂ ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਧਰਨੇ 'ਤੇ ਬੈਠੀਆਂ ਸੰਗਤਾਂ ਨੂੰ ਅੰਦਰ ਆਉਣ ਦੀ ਇਜ਼ਾਜਤ ਦੇਣ ਦੇ ਵੀ ਹੁਕਮ ਦਿੱਤੇ ਹਨ। ਦੱਸ ਦਈਏ ਕਿ ਸੰਗਤ -35 ਡਿਗਰੀ ਤਾਪਮਾਨ 'ਚ ਗੁਰੂ ਘਰ ਦੇ ਬਾਹਰ ਧਰਨੇ 'ਤੇ ਬੈਠੀ ਹੋਈ ਹੈ।
ਜਥੇਦਾਰ ਸਾਹਿਬ ਨੇ ਨਿਸ਼ਾਨ ਸਿੰਘ ਪ੍ਰਧਾਨ ਸਮੇਤ ਸਮੂਹ ਅਹੁਦੇਦਾਰਾਂ ਨੂੰ ਸਖ਼ਤ ਆਦੇਸ਼ ਦਿੰਦਿਆਂ 10 ਦਿਨ ਦੇ ਅੰਦਰ-ਅੰਦਰ ਸੰਗਤ ਨੂੰ ਗੁਰੂਦੁਆਰਾ ਸਾਹਿਬ ਆਉਣ ਦੀ ਇਜਾਜਤ ਦੇਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਤੌਰ 'ਤੇ ਪੇਸ਼ ਹੋ ਕੇ ਅਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਹੈ। ਇਹ ਵੀ ਦੱਸ ਦਈਏ ਕਿ ਜਥੇਦਾਰ ਸਾਹਿਬ ਨੂੰ ਵਿਨੀਪੈਗ ਸਾਊਥ ਸਿੱਖ ਸੈਂਟਰ ਤੋਂ ਸ਼ਿਕਾਇਤਾਂ ਮਿਲੀਆਂ ਸਨ ਕਿ ਉਥੋਂ ਦੇ ਪ੍ਰਬੰਧਕਾਂ ਵੱਲੋਂ ਪਾਵਨ ਸਰੂਪ ਉਪਰ ਪੈਨ ਨਾਲ ਲਕੀਰਾਂ ਮਾਰੀਆਂ ਗਈਆਂ ਹਨ। ਇਸ ਦੇ ਨਾਲ ਹੀ ਸੰਗਤ ਦੇ ਗੁਰਦੁਆਰਾ ਸਾਹਿਬ ਆਉਣ 'ਤੇ ਪਾਬੰਦੀ ਲਾਈ ਗਈ ਹੈ, ਜਿਸ ਨੂੰ ਲੈ ਕੇ ਸੰਗਤ ਵੱਲੋਂ ਧਰਨਾ ਸ਼ੁਰੂ ਕੀਤਾ ਗਿਆ।
- Download Babushahi App
-
-