ਆਮ ਆਦਮੀ ਪਾਰਟੀ ਲੀਗਲ ਵਿੰਗ ਦੀਆਂ ਨਿਯੁਕਤੀਆਂ ਦਾ ਐਲਾਨ, ਐਡਵੋਕੇਟ ਗੌਰਵ ਕਪੂਰ ਬਣੇ ਜ਼ਿਲ੍ਹਾ ਵਾਈਸ ਪ੍ਰਧਾਨ
ਮਨਪ੍ਰੀਤ ਸਿੰਘ / ਬਾਬੂਸ਼ਾਹੀ ਬਿਊਰੋ
ਰੂਪਨਗਰ, 19 ਜੂਨ :
ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਵਾਲੇ ਸਾਰੇ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਐਡਵੋਕੇਟ ਗੌਰਵ ਕਪੂਰ ਨੂੰ ਆਮ ਆਦਮੀ ਪਾਰਟੀ ਲੀਗਲ ਵਿੰਗ ਦਾ ਜ਼ਿਲ੍ਹਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਆਪਣੀ ਨਿਯੁਕਤੀ ਉਪਰੰਤ ਐਡਵੋਕੇਟ ਗੌਰਵ ਕਪੂਰ ਨੇ ਪਾਰਟੀ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਉੱਤੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਉਸ 'ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਹਲਕਾ ਵਿਧਾਇਕ ਦਿਨੇਸ਼ ਚੱਢਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
ਗੌਰਵ ਕਪੂਰ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੀਗਲ ਵਿੰਗ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਨੂੰ ਕਾਨੂੰਨੀ ਪੱਧਰ 'ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਲਗਾਤਾਰ ਕੰਮ ਕਰੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਸੇਵਾ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਪਾਰਟੀ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰਾ ਉਤਰਣ ਦਾ ਯਤਨ ਕਰਨਗੇ।
- Download Babushahi App
-
-