ਔਰਤਾਂ ਦੇ ਸਨਮਾਨ ਲਈ ਵੀਨੂ ਗੋਇਲ ਵੱਲੋਂ ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਾਲ ਮੁਲਾਕਾਤ
ਅਸ਼ੋਕ ਵਰਮਾ
ਬਠਿੰਡਾ, 19 ਜੂਨ 2026 : ਨਾਰੀ ਸਸ਼ਕਤੀਕਰਨ ਦੇ ਖੇਤਰ ਵਿੱਚ ਸਰਗਰਮ ਸਮਾਜ ਸੇਵਿਕਾ ਅਤੇ ਭਾਜਪਾ ਪੰਜਾਬ ਪ੍ਰਦੇਸ਼ ਮਹਿਲਾ ਮੋਰਚਾ ਦੀ ਕਾਰਕਾਰਨੀ ਮੈਂਬਰ ਵੀਨੂ ਗੋਇਲ ਨੇ ਅੱਜ ਪਟਿਆਲਾ ਵਿੱਚ ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਵਿਜਯਾ ਰਾਹਟਕਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਿਲਾਵਾਂ ਦੇ ਸਨਮਾਨ ਦੀ ਰੱਖਿਆ ਸਬੰਧੀ ਇੱਕ ਮੰਗ ਪੱਤਰ ਸੌਂਪਿਆ। ਵੀਨੂ ਗੋਇਲ ਨੇ ਮੰਗ ਕੀਤੀ ਕਿ ਮਹਿਲਾਵਾਂ ਪ੍ਰਤੀ ਵਰਤੇ ਜਾਂਦੇ ਅਪਮਾਨਜਨਕ ਅਤੇ ਭੱਦੇ ਸ਼ਬਦਾਂ ਉੱਤੇ ਰੋਕ ਲਗਾਉਣ ਲਈ ਪ੍ਰਭਾਵਸ਼ਾਲੀ ਕਾਨੂੰਨੀ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਜਿਵੇਂ ਜਾਤੀ ਸੂਚਕ ਅਪਸ਼ਬਦਾਂ ਖ਼ਿਲਾਫ਼ ਕਾਨੂੰਨੀ ਵਿਵਸਥਾ ਮੌਜੂਦ ਹੈ, ਉਸੇ ਤਰ੍ਹਾਂ ਮਹਿਲਾਵਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਸ਼ਬਦਾਂ ਉੱਤੇ ਵੀ ਨੱਥ ਪਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਵਿੱਚ ਕੰਨਿਆ ਪੂਜਨ ਅਤੇ ਦੇਵੀ ਪੂਜਾ ਦੀ ਪਰੰਪਰਾ ਹੈ, ਉੱਥੇ ਮਹਿਲਾਵਾਂ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਸ਼੍ਰੀਮਤੀ ਵਿਜਯਾ ਰਾਹਟਕਰ ਨੇ ਇਸ ਮੁੱਦੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਆਯੋਗ ਇਸ ਮਾਮਲੇ ਉੱਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰੇਗਾ ਅਤੇ ਕਾਨੂੰਨੀ ਦਾਇਰੇ ਵਿੱਚ ਜੋ ਵੀ ਸੰਭਵ ਹੋਵੇਗਾ, ਉਸ ਲਈ ਢੁੱਕਵੀਆਂ ਸਿਫ਼ਾਰਸ਼ਾਂ ਕੀਤੀਆਂ ਜਾਣਗੀਆਂ।
- Download Babushahi App
-
-