ਸੁਖਜਿੰਦਰ ਰੰਧਾਵਾ ਬਾਰੇ ਵਾਇਰਲ ਹੋਈ ਚਿੱਠੀ ਦੀ ਕੀ ਹੈ ਅਸਲੀਅਤ? ਪੜ੍ਹੋ ਵੇਰਵਾ
ਪਾਰਟੀ ਸੂਤਰਾਂ ਨੇ ਪੁਸ਼ਟੀ ਕੀਤੀ- ਹਾਈਕਮਾਂਡ ਨੇ ਨਹੀਂ ਲਿਆ ਅਜਿਹਾ ਕੋਈ ਫੈਸਲਾ, ਚਿੱਠੀ ਪੂਰੀ ਤਰ੍ਹਾਂ ਫ਼ਰਜ਼ੀ; ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅਫ਼ਵਾਹਾਂ 'ਤੇ ਵਿਸ਼ਵਾਸ ਨਾ ਕਰਨ ਦੀ ਅਪੀਲ
ਚੰਡੀਗੜ੍ਹ, 21 ਜੂਨ 2026- ਪੰਜਾਬ ਕਾਂਗਰਸ ਦੇ ਸਿਆਸੀ ਗਲਿਆਰਿਆਂ ਵਿੱਚ ਉਸ ਵੇਲੇ ਹਲਚਲ ਤੇਜ਼ ਹੋ ਗਈ, ਜਦੋਂ ਸੋਸ਼ਲ ਮੀਡੀਆ 'ਤੇ ਕਾਂਗਰਸ ਹਾਈਕਮਾਂਡ ਦੇ ਨਾਂ 'ਤੇ ਇੱਕ ਪੱਤਰ ਤੇਜ਼ੀ ਨਾਲ ਵਾਇਰਲ ਹੋਣ ਲੱਗਾ। ਇਸ ਵਾਇਰਲ ਚਿੱਠੀ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਕਾਂਗਰਸ ਹਾਈਕਮਾਂਡ ਨੇ MP ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਪਰ ਹੁਣ ਇਸ ਵਾਇਰਲ ਪੱਤਰ ਦੀ ਅਸਲੀਅਤ ਸਾਹਮਣੇ ਆ ਗਈ ਹੈ, ਜਿਸ ਨੇ ਸਾਰੀਆਂ ਚਰਚਾਵਾਂ 'ਤੇ ਵਿਰਾਮ ਲਗਾ ਦਿੱਤਾ ਹੈ।

ਕਾਂਗਰਸ ਦੇ ਉੱਚ ਪੱਧਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਪ੍ਰਧਾਨਗੀ ਨੂੰ ਲੈ ਕੇ ਅਜਿਹਾ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ। ਸੂਤਰਾਂ ਨੇ ਸਪੱਸ਼ਟ ਕੀਤਾ ਹੈ ਕਿ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਇਹ ਚਿੱਠੀ ਪੂਰੀ ਤਰ੍ਹਾਂ ਜਾਅਲੀ (Fake) ਅਤੇ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈ ਗਈ ਇੱਕ ਅਫ਼ਵਾਹ ਹੈ। ਕਾਂਗਰਸ ਵੱਲੋਂ ਵਰਕਰਾਂ ਪਾਰਟੀ ਦੇ ਜ਼ਿੰਮੇਵਾਰ ਆਗੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਜਿਹੀਆਂ ਝੂਠੀਆਂ ਖ਼ਬਰਾਂ ਅਤੇ ਅਫ਼ਵਾਹਾਂ 'ਤੇ ਬਿਲਕੁਲ ਵੀ ਵਿਸ਼ਵਾਸ ਨਾ ਕਰਨ।
- Download Babushahi App
-
-