ਸਿੱਖ ਮਿਸ਼ਨਰੀ ਕਾਲਜ ਵੱਲੋਂ ਗੁਰਮਤਿ ਕਲਾਸਾਂ ਬੀਬੀ ਰੂਬਾਨੀ ਕੌਰ ਦੇ ਕੀਰਤਨ ਦੀ ਸ਼ਲਾਘਾ
ਚੰਡੀਗੜ੍ਹ 21 ਜੂਨ 2026- ਨੌਜਵਾਨ ਪੀੜੀ ਨੂੰ ਸਿੱਖਾਂ ਦੇ ਗੌਰਵਮਈ ਇਤਿਹਾਸ, ਗੁਰਬਾਣੀ ਅਤੇ ਸਿੱਖੀ ਜੀਵਨ-ਮੁੱਲਾਂ ਨਾਲ ਜੋੜਨ ਦੇ ਉਦੇਸ਼ ਨਾਲ ਸਿੱਖ ਮਿਸ਼ਨਰੀ ਕਾਲਜ ਚੰਡੀਗੜ੍ਹ ਜੋਨ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਤਸੰਗ, ਸੈਕਟਰ 21-ਸੀ, ਚੰਡੀਗੜ੍ਹ ਵਿਖੇ ਸਿੱਖੀ ਸਿੱਖਿਆ ਗੁਰਮਤਿ ਕਲਾਸਾਂ ਦਾ ਸਫਲ ਆਯੋਜਨ ਕੀਤਾ ਗਿਆ।
ਇਨ੍ਹਾਂ ਗੁਰਮਤਿ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ, ਸਿੱਖ ਇਤਿਹਾਸ, ਗੁਰਸਿੱਖ ਜੀਵਨ ਸ਼ੈਲੀ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸੂਚਨਾ ਅਨੁਸਾਰ ਕਲਾਸਾਂ ਦੌਰਾਨ ਬੱਚਿਆਂ ਨੂੰ ਸਿੱਖੀ ਦੇ ਅਸੂਲਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਬੀਬੀ ਰੂਬਾਨੀ ਕੌਰ ਨੇ ਸੰਗਤ ਸਮੇਤ ਗੁਰਬਾਣੀ ਸ਼ਬਦ ਕੀਰਤਨ ਦੀ ਹਾਜ਼ਰੀ ਭਰਕੇ ਰੂਹਾਨੀ ਮਾਹੌਲ ਸਿਰਜਿਆ, ਜਿਸ ਨਾਲ ਸੰਗਤਾਂ ਗੁਰੂ ਚਰਨਾਂ ਨਾਲ ਜੁੜਨ ਦਾ ਅਨੰਦ ਮਾਣਦੀਆਂ ਰਹੀਆਂ।
ਬੁਲਾਰਿਆਂ ਨੇ ਕਿਹਾ ਕਿ ਅਜਿਹੀਆਂ ਗੁਰਮਤਿ ਕਲਾਸਾਂ ਸਮੇਂ ਦੀ ਮੁੱਖ ਲੋੜ ਹਨ, ਕਿਉਂਕਿ ਇਹ ਬੱਚਿਆਂ ਨੂੰ ਆਪਣੀ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੌਜਵਾਨਾਂ ਨੂੰ ਚੰਗੇ ਇਨਸਾਨ, ਜ਼ਿੰਮੇਵਾਰ ਨਾਗਰਿਕ ਅਤੇ ਪੰਥ ਦੇ ਸੱਚੇ ਸੇਵਕ ਬਣਨ ਲਈ ਪ੍ਰੇਰਿਤ ਕਰਦੀਆਂ ਹਨ।
ਸੰਗਤਾਂ ਨੇ ਸਿੱਖ ਮਿਸ਼ਨਰੀ ਕਾਲਜ ਚੰਡੀਗੜ੍ਹ ਜੋਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਅਜਿਹੇ ਧਾਰਮਿਕ ਅਤੇ ਵਿਦਿਅਕ ਪਹਿਲ ਕਦਮੀ ਆ ਲਗਾਤਾਰ ਕਰਵਾਏ ਜਾਂਦੇ ਰਹਿਣਗੇ, ਤਾਂ ਜੋ ਨਵੀਂ ਪੀੜੀ ਸਿੱਖੀ ਦੇ ਅਸਲ ਸਰੂਪ ਨਾਲ ਜੁੜੀ ਰਹੇ।
- Download Babushahi App
-
-