ਸਿਟੀ ਸੈਂਟਰ ਵਿੱਚ ਗੰਦਾ ਪਾਣੀ ਛੱਡਣ ਦਾ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਪਹੁੰਚਿਆ – ਯੋਗੇਸ਼ ਸ਼ਰਮਾ ਨੇ ਮੰਗੀ ਸੁਤੰਤਰ ਜਾਂਚ
ਸੁਖਮਿੰਦਰ ਭੰਗੂ
ਲੁਧਿਆਣਾ, 23 ਜੂਨ 2026
ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕ ਯੋਗੇਸ਼ ਸ਼ਰਮਾ ਨੇ Municipal Corporation Ludhiana ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਇੱਕ ਗੰਭੀਰ ਸ਼ਿਕਾਇਤ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਦਰਜ ਕਰਵਾਈ ਹੈ। ਯੋਗੇਸ਼ ਸ਼ਰਮਾ ਨੇ ਆਪਣੇ ਪਟੀਸ਼ਨ ਵਿੱਚ ਦੋਸ਼ ਲਗਾਇਆ ਹੈ ਕਿ ਮਿਊਂਸਿਪਲ ਕਾਰਪੋਰੇਸ਼ਨ ਵੱਲੋਂ ਬਿਨਾਂ ਕਾਨੂੰਨੀ ਪ੍ਰਕਿਰਿਆ ਅਤੇ ਮਨਜ਼ੂਰੀ ਦੇ ਰੋਡ ਕਟਿੰਗ ਕਰਕੇ ਪਾਈਪਾਂ ਵਿਛਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ ਸੀਵਰੇਜ ਅਤੇ ਗੰਦਾ ਪਾਣੀ ਸਿੱਧਾ ਸਿਟੀ ਸੈਂਟਰ ਵਿੱਚ ਛੱਡਿਆ ਜਾ ਰਿਹਾ ਹੈ।
ਯੋਗੇਸ਼ ਸ਼ਰਮਾ ਦਾ ਕਹਿਣਾ ਹੈ ਕਿ ਇਸ ਕਾਰਵਾਈ ਕਾਰਨ ਇਲਾਕੇ ਵਿੱਚ ਗੰਭੀਰ ਸਫ਼ਾਈ ਅਤੇ ਵਾਤਾਵਰਣ ਸੰਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਗੰਦੇ ਪਾਣੀ ਦੇ ਇਕੱਠੇ ਹੋਣ ਨਾਲ ਲੋਕਾਂ ਦੀ ਸਿਹਤ ਨੂੰ ਖ਼ਤਰਾ ਵੱਧ ਰਿਹਾ ਹੈ ਅਤੇ ਨਾਗਰਿਕਾਂ ਦੇ ਸਾਫ਼-ਸੁਥਰੇ ਅਤੇ ਸੁਰੱਖਿਅਤ ਵਾਤਾਵਰਣ ਵਿੱਚ ਜੀਣ ਦੇ ਅਧਿਕਾਰ ਦੀ ਉਲੰਘਣਾ ਹੋ ਰਹੀ ਹੈ।
ਆਪਣੀ ਸ਼ਿਕਾਇਤ ਵਿੱਚ ਯੋਗੇਸ਼ ਸ਼ਰਮਾ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਬੇਨਤੀ ਕੀਤੀ ਹੈ ਕਿ ਇਸ ਮਾਮਲੇ ਦੀ ਸੁਤੰਤਰ ਜਾਂਚ ਕਰਵਾਈ ਜਾਵੇ ਅਤੇ ਸੰਬੰਧਤ ਅਧਿਕਾਰੀਆਂ ਤੋਂ Action Taken Report (ATR) ਮੰਗੀ ਜਾਵੇ। ਇਸ ਦੇ ਨਾਲ ਹੀ ਯੋਗੇਸ਼ ਸ਼ਰਮਾ ਨੇ ਗੈਰ-ਕਾਨੂੰਨੀ ਰੋਡ ਕਟਿੰਗ ਅਤੇ ਗੰਦੇ ਪਾਣੀ ਦੇ ਨਿਕਾਸ ਦੀ ਕਾਰਵਾਈ ਨੂੰ ਤੁਰੰਤ ਰੋਕਣ ਦੀ ਮੰਗ ਵੀ ਕੀਤੀ ਹੈ।
ਯੋਗੇਸ਼ ਸ਼ਰਮਾ ਨੇ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਜਾਂਚ ਦੌਰਾਨ ਦੋਸ਼ ਸਾਬਤ ਹੁੰਦੇ ਹਨ ਤਾਂ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਜਾਵੇ।
ਇਹ ਮਾਮਲਾ ਹੁਣ ਮਨੁੱਖੀ ਅਧਿਕਾਰਾਂ, ਜਨ ਸਿਹਤ ਅਤੇ ਵਾਤਾਵਰਣ ਸੁਰੱਖਿਆ ਨਾਲ ਜੁੜਿਆ ਇੱਕ ਅਹਿਮ ਮੁੱਦਾ ਬਣ ਗਿਆ ਹੈ। ਸਥਾਨਕ ਲੋਕਾਂ ਦੀ ਨਜ਼ਰ ਹੁਣ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੀ ਕਾਰਵਾਈ 'ਤੇ ਟਿਕੀ ਹੋਈ ਹੈ ਕਿ ਯੋਗੇਸ਼ ਸ਼ਰਮਾ ਦੀ ਸ਼ਿਕਾਇਤ 'ਤੇ ਕੀ ਕਦਮ ਚੁੱਕੇ ਜਾਂਦੇ ਹਨ।
ਯੋਗੇਸ਼ ਸ਼ਰਮਾ ਨੇ ਕਿਹਾ ਕਿ ਜਨਤਕ ਸਿਹਤ ਅਤੇ ਵਾਤਾਵਰਣ ਨਾਲ ਖਿਲਵਾੜ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਸ ਮਾਮਲੇ ਵਿੱਚ ਪਾਰਦਰਸ਼ੀ ਜਾਂਚ ਬਹੁਤ ਜ਼ਰੂਰੀ ਹੈ। ਇਸ ਸਬੰਧੀ ਜਦੋਂ ਨਗਰ ਨਿਗਮ ਦੇ ਓ ਐਂਡ ਐਮ ਸੈਲ ਦੇ ਸੁਪਰਡੈਂਟ ਇੰਜੀਨੀਅਰ ਇਕ ਜੋਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਇਹ ਮੇਰੇ ਅੰਡਰ ਕੰਮ ਨਹੀਂ ਹੋ ਰਿਹਾ ਤੁਸੀਂ ਇਸ ਬਾਰੇ ਬੀ ਐਂਡ ਆਰ ਡਿਪਾਰਟਮੈਂਟ ਤੋਂ ਪੜਤਾਲ ਕਰੋ। ਇਸ ਤੋਂ ਇਹ ਜਾਹਰ ਹੁੰਦਾ ਹੈ ਇਸ ਸ਼ਹਿਰ ਵਿੱਚ ਜੋ ਮਰਜ਼ੀ ਹੁੰਦਾ ਰਹੇ ਕਿਸੇ ਨੂੰ ਆਪਣੇ ਸ਼ਹਿਰ ਨਾਲ ਪਿਆਰ ਨਹੀਂ ਹੈ ਔਰ ਨਾ ਹੀ ਉਸ ਖੇਤਰ ਦੇ ਅਧੀਨ ਆਉਂਦੇ ਕਿਸੇ ਅਜਿਹੇ ਕੰਮ ਨੂੰ ਜੋ ਬਿਨਾਂ ਕਿਸੇ ਮਨਜ਼ੂਰੀ ਦੇ ਹੋ ਰਿਹਾ ਹੋਵੇ ਉਸ ਨੂੰ ਰੋਕ ਸਕਣ ਦੀ ਤਾਕਤ ਕਿਸੇ ਵੀ ਡਿਪਾਰਟਮੈਂਟ ਵਿੱਚ ਨਹੀਂ ਹੈ ਔਰ ਨਾ ਹੀ ਕੋਈ ਇਸ ਗੱਲਬਾਤ ਧਿਆਨ ਦੇ ਰਿਹਾ ਹੈ।
- Download Babushahi App
-
-