ਸ਼ਮਸ਼ੇਰ ਸਿੰਘ ਸੰਧੂ ਦੀ ਅਗਵਾਈ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀਆਂ ਖੇਡਾਂ ਨਵੀਆਂ ਬੁਲੰਦੀਆਂ ਛੂਹਣਗੀਆਂ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 24 ਜੂਨ,2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਪੋਰਟਸ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ਤੇ ਸਰਦਾਰ ਸ਼ਮਸ਼ੇਰ ਸਿੰਘ ਸੰਧੂ ਨੂੰ ਵਧਾਈ ਅਤੇ ਸਫਲਤਾ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਅਤੇ ਆਸ ਪ੍ਰਗਟਾਈ ਕਿ ਸਰਦਾਰ ਸ਼ਮਸ਼ੇਰ ਸਿੰਘ ਸੰਧੂ ਦੀ ਅਗਵਾਈ ਹੇਠ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀਆਂ ਖੇਡ ਗਤੀਵਿਧੀਆਂ ਨਵੀਆਂ ਉਚਾਈਆਂ ਨੂੰ ਛੂਹਣਗੀਆਂ ਅਤੇ ਸਕੂਲਾਂ ਦਾ ਨਾਮ ਖੇਡਾਂ ਦੇ ਖੇਤਰ ਵਿੱਚ ਵੀ ਦੇਸ਼ ਭਰ ਵਿੱਚ ਹੋਰ ਰੌਸ਼ਨ ਹੋਵੇਗਾ।
ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਸਰਦਾਰ ਤਰਲੋਚਨ ਸਿੰਘ, ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ,ਪ੍ਰਸਿੱਧ ਹਾਕੀ ਖਿਡਾਰੀ ਸਰਦਾਰ ਅਜੀਤ ਸਿੰਘ, ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੇਮਕੁੰਟ ਕਾਲੋਨੀ ਦੇ ਚੇਅਰਮੈਨ ਸਰਦਾਰ ਗੁਰਪ੍ਰੀਤ ਸਿੰਘ ਜੱਸਾ, ਵੱਖ-ਵੱਖ ਸੰਸਥਾਵਾਂ ਦੇ ਮੁਖੀ ਅਤੇ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ,ਮੈਬਰਜ਼ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।
ਆਪਣੇ ਸੰਬੋਧਨ ਵਿੱਚ ਸਰਦਾਰ ਕਾਲਕਾ ਨੇ ਕਿਹਾ ਕਿ ਕਿਸੇ ਵੀ ਸਕੂਲ ਦੀ ਪਛਾਣ ਸਿਰਫ਼ ਉਸ ਦੀ ਵਿਦਿਅਕ ਪ੍ਰਾਪਤੀਆਂ ਨਾਲ ਹੀ ਨਹੀਂ ਹੁੰਦੀ, ਸਗੋਂ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਉਸ ਦੀ ਕਾਰਗੁਜ਼ਾਰੀ ਵੀ ਉਸ ਦੇ ਮਿਆਰ ਨੂੰ ਨਿਰਧਾਰਤ ਕਰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਖੇਡਾਂ ਪ੍ਰਤੀ ਵਿਦਿਆਰਥੀਆਂ ਦੀ ਰੁਚੀ ਵਿੱਚ ਆਈ ਕਮੀ ਨੂੰ ਦੂਰ ਕਰਨ ਅਤੇ ਖੇਡਾਂ ਦੇ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਦੂਰਅੰਦੇਸ਼ੀ ਅਤੇ ਤਜਰਬੇਕਾਰ ਲੀਡਰਸ਼ਿਪ ਦੀ ਲੋੜ ਸੀ।
ਉਨ੍ਹਾਂ ਕਿਹਾ ਕਿ ਸਰਦਾਰ ਸ਼ਮਸ਼ੇਰ ਸਿੰਘ ਸੰਧੂ ਕੋਲ ਸਕੂਲ ਪ੍ਰਬੰਧਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸੰਸਥਾਵਾਂ ਨੂੰ ਸਫਲਤਾਪੂਰਵਕ ਚਲਾਉਣ ਦਾ ਵਡਮੁੱਲਾ ਤਜਰਬਾ ਹੈ। ਉਨ੍ਹਾਂ ਦੀ ਪ੍ਰਬੰਧਕੀ ਯੋਗਤਾ, ਸਮਰਪਣ ਅਤੇ ਦੂਰਦਰਸ਼ੀ ਸੋਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਖੇਡ ਪ੍ਰਣਾਲੀ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ।
ਸਰਦਾਰ ਕਾਲਕਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਸ਼ਮਸ਼ੇਰ ਸਿੰਘ ਸੰਧੂ ਆਪਣੀ ਪੂਰੀ ਟੀਮ ਅਤੇ ਸਹਿਯੋਗੀਆਂ ਦੇ ਸਹਿਯੋਗ ਨਾਲ ਸਕੂਲਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ, ਨਵੀਆਂ ਪ੍ਰਤਿਭਾਵਾਂ ਨੂੰ ਉਭਾਰਨ ਅਤੇ ਵਿਦਿਆਰਥੀਆਂ ਲਈ ਵਧੀਆ ਖੇਡ ਮਾਹੌਲ ਸਿਰਜਣ ਵਿੱਚ ਮਹਤਵਪੂਰਨ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਖੇਡਾਂ ਦੇ ਖੇਤਰ ਵਿੱਚ ਬੱਚਿਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਅੱਗੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸਰਦਾਰ ਕਾਲਕਾ ਨੇ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਮਹਿਮਾਨਾਂ, ਸੰਸਥਾਵਾਂ ਦੇ ਪ੍ਰਤੀਨਿਧੀਆਂ ਅਤੇ ਸ਼ਮਸ਼ੇਰ ਸਿੰਘ ਸੰਧੂ ਦੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਹਾਜ਼ਰੀ ਅਤੇ ਪਿਆਰ ਉਨ੍ਹਾਂ ਪ੍ਰਤੀ ਲੋਕਾਂ ਦੇ ਵਿਸ਼ਵਾਸ ਅਤੇ ਸਤਿਕਾਰ ਦਾ ਪ੍ਰਤੀਕ ਹੈ।
ਉਨ੍ਹਾਂ ਵਿਸ਼ੇਸ਼ ਤੌਰ 'ਤੇ ਸਾਬਕਾ ਰਾਜ ਸਭਾ ਮੈਂਬਰ ਸਰਦਾਰ ਤਰਲੋਚਨ ਸਿੰਘ ਅਤੇ ਦੇਸ਼ ਦੇ ਨਾਮਵਰ ਹਾਕੀ ਖਿਡਾਰੀ ਸਰਦਾਰ ਅਜੀਤ ਸਿੰਘ ਦੀ ਹਾਜ਼ਰੀ ਨੂੰ ਪ੍ਰੇਰਣਾਦਾਇਕ ਦੱਸਦਿਆਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਉਨ੍ਹਾਂ ਦੇ ਤਜਰਬੇ ਅਤੇ ਆਸ਼ੀਰਵਾਦ ਦਾ ਲਾਭ ਵੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਲੇਗਾ।
- Download Babushahi App
-
-