BREAKING- "ਸਾਡੇ ਸਾਰੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਆਪਣਾ ਪੱਖ"- CM ਮਾਨ ਦਾ ਵੱਡਾ ਬਿਆਨ
Babushahi Network
ਚੰਡੀਗੜ੍ਹ, 28 ਜੂਨ 2026- ਪੰਜਾਬ ਦੀ ਸਿਆਸਤ ਅਤੇ ਧਾਰਮਿਕ ਹਲਕਿਆਂ ਨਾਲ ਜੁੜੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਅਹਿਮ ਅਤੇ ਵੱਡਾ ਬਿਆਨ ਜਾਰੀ ਕਰਦਿਆਂ ਐਲਾਨ ਕੀਤਾ ਹੈ ਕਿ ਆਮ ਆਦਮੀ ਪਾਰਟੀ (AAP) ਦੇ ਸਾਰੇ ਵਿਧਾਇਕ ਸਰਵਉੱਚ ਸਿੱਖ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਉੱਥੇ ਆਪਣਾ ਪੱਖ ਰੱਖਣਗੇ।
ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਮਰਯਾਦਾ ਪ੍ਰਤੀ ਪੂਰਨ ਸਤਿਕਾਰ ਪ੍ਰਗਟ ਕਰਦਿਆਂ ਕਿਹਾ, "ਸਾਡੇ ਸਾਰੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਜਾਣਗੇ ਅਤੇ ਸਿੰਘ ਸਾਹਿਬਾਨ ਦੇ ਸਨਮੁਖ ਆਪਣਾ ਪੱਖ ਪੇਸ਼ ਕਰਨਗੇ।"
- Download Babushahi App
-
-