ਦਰੱਖਤ ਨਾਲ ਆਲਟੋ ਕਾਰ ਟਕਰਾਉਣ ਕਾਰਨ 2 ਨੌਜਵਾਨਾਂ ਦੀ ਹੋਈ ਮੌਤ
ਇਕ ਸਾਥੀ ਗੰਭੀਰ ਜ਼ਖਮੀ, ਗੁਰਦੁਆਰਾ ਟਾਹਲੀ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ ਨੌਜਵਾਨ
ਰੋਹਿਤ ਗੁਪਤਾ
ਗੁਰਦਾਸਪੁਰ , 28 ਜੂਨ 2026 :
ਦੀਨਾਨਗਰ ਤੋਂ ਗਾਹਲੜੀ ਰੋਡ 'ਤੇ ਸਥਿਤ ਪਿੰਡ ਨੀਵਾਂ ਧਕਾਲਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਦੀਨਾ ਨਗਰ ਤੋਂ ਗੁਰਦੁਆਰਾ ਟਾਹਲੀ ਸਾਹਿਬ ਗਾਲਹੜੀ ਨੂੰ ਮੱਥਾ ਟੇਕਣ ਲਈ ਜਾ ਰਹੇ ਨੌਜਵਾਨਾਂ ਨੂੰ ਦੀ ਕਾਰ ਅਚਾਨਕ ਕਾਰਨ ਸੜਕ ਕਿਨਾਰੇ ਲੱਗੇ ਟਾਹਲੀ ਦੇ ਦਰੱਖਤ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।
ਹਾਦਸੇ ਵਿੱਚ ਕਾਰ ਸਵਾਰ ਮਾਪਿਆਂ ਦੇ ਇਕਲੌਤੇ ਪੁੱਤਰ ਰਵਿੰਦਰ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀ ਜੰਗਲਾ ਭਾ
ਭਵਾਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਸਵਾਰ ਦੋ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਰਾਹਗੀਰਾਂ ਵੱਲੋਂ ਤੁਰੰਤ ਜ਼ਖਮੀਆਂ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਇਲਾਜ ਲਈ ਨਜ਼ਦੀਕੀ ਹਸਪਤਾਲ ਭੇਜਿਆ ਗਿਆ, ਜਿੱਥੇ ਦੂਜੇ ਨੌਜਵਾਨ ਰਿਦਮ ਪੁੱਤਰ ਨਰਿੰਦਰ ਵਾਸੀ ਅਵਾਖਾ (ਦੀਨਾਨਗਰ ) ਦੀ ਵੀ ਮੌਤ ਹੋ ਗਈ ਹੈ ਬਹਿਰਾਮਪੁਰ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਗਏ ਸਾਰੀ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
- Download Babushahi App
-
-