ਸਿਵਲ ਸਰਜਨ ਬਠਿੰਡਾ ਨੇ ਕੀਤੀ ਨੰਨ੍ਹੇ ਮੁੰਨ੍ਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਕੇ ਮੁਹਿੰਮ ਦੀ ਸ਼ੁਰੂਆਤ।
ਪਹਿਲੇ ਦਿਨ ਜਿਲ੍ਹਾ ਬਠਿੰਡਾ ਵਿੱਚ 66534 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਬੂੰਦਾਂ: ਡਾ ਤਪਿੰਦਰਜੋਤ ਸਿਵਲ ਸਰਜਨ।
ਨੈਸ਼ਨਲ ਪਲਸ ਪੋਲੀਓ ਰਾਊਂਡ ਦੇ ਦੂਜੇ ਅਤੇ ਤੀਜ਼ੇ ਦਿਨ ਵੀ ਟੀਮਾਂ ਨੂੰ ਸਹਿਯੋਗ ਦੇਣ ਦੀ ਅਪੀਲ
ਅਸ਼ੋਕ ਵਰਮਾ
ਬਠਿੰਡਾ, 28 ਜੂਨ 2026 :ਨੈਸ਼ਨਲ ਪਲਸ ਪੋਲੀਓ ਰਾਊਂਡ ਦੇ ਪਹਿਲੇ ਦਿਨ ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਵੱਲੋਂ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਦੀ ਮੌਜੂਦਗੀ ਵਿੱਚ ਪਰਸ ਰਾਮ ਨਗਰ ਵਿਖੇ ਨ੍ਹੰਨੇ ਮੁੰਨ੍ਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਡਾਕਟਰ ਕਰਨ ਅਬਰੋਲ ਅਤੇ ਜਿਲ੍ਹਾ ਬੀ ਸੀ ਸੀ ਨਰਿੰਦਰ ਕੁਮਾਰ ਵੱਲੋ ਵੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਸਿਵਲ ਸਰਜਨ ਬਠਿੰਡਾ ਨੇ ਸਮੂਹ ਵਿਭਾਗਾਂ ਨੂੰ ਇਸ ਨੋਬਲ ਕਾਰਜ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਲਈ ਕਿਹਾ। ਉਹਨਾਂ ਕਿਹਾ ਕਿ ਇਸ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਦੇ ਹਰ ਇੱਕ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਈਆ ਜਾ ਰਹੀਆਂ ਹਨ। ਉਹਨਾਂ ਸਮੂਹ ਵਿੱਭਾਗਾਂ ਅਤੇ ਆਮ ਜਨਤਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਨੂੰ ਇਸ ਮੁਹਿੰਮ ਦੇ ਦੂਜੇ ਅਤੇ ਤੀਜੇ ਦਿਨ ਵੀ ਸਹਿਯੋਗ ਦੇਣ ਤਾਂ ਜੋ ਇਸ ਮੁਹਿੰਮ ਨੂੰ ਵੀ ਸਫ਼ਲਤਾ ਨਾਲ ਨੇਪਰੇ ਚਾੜਿਆ ਜਾ ਸਕੇ।
ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਜਨਵਰੀ 2011 ਤੋਂ ਭਾਰਤ ਵਿੱਚ ਕੋਈ ਵੀ ਪੋਲੀਓ ਦਾ ਕੇਸ ਨਹੀਂ ਨਿਕਲਿਆ ਅਤੇ ਵਿਸ਼ਵ ਸਿਹਤ ਸੰਸਥਾ ਵੱਲੋਂ ਭਾਰਤ ਨੂੰ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ। ਭਾਰਤ ਨੂੰ ਗੁਆਂਢੀ ਦੇਸ਼ਾਂ ਤੋਂ ਪੋਲੀਓ ਵਾਇਰਸ ਆਉਣ ਦਾ ਖਤਰਾ ਬਣਿਆ ਹੋਇਆ ਹੈ। ਅਸੀਂ ਰਲ ਮਿਲ ਕੇ ਪੋਲੀਓ ਦੀ ਬਿਮਾਰੀ ਨੂੰ ਦੇਸ਼ ਵਿੱਚੋਂ ਖਤਮ ਕੀਤਾ ਹੈ, ਇਸ ਖਾਤਮੇ ਨੂੰ ਬਰਕਰਾਰ ਰੱਖਣ ਦੀ ਜਰੂਰਤ ਹੈ। ਉਹਨਾਂ ਦੱਸਿਆ ਕਿ ਇਸ ਰਾਊਂਡ ਲਈ ਲਗਭਗ 154566 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਸੀ। ਇਸ ਰਾਊਂਡ ਵਿੱਚ ਪਹਿਲੇ ਦਿਨ 66534 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ 43 ਪ੍ਰਤੀਸ਼ਤ ਟੀਚਾ ਪ੍ਰਾਪਤ ਕਰ ਲਿਆ ਹੈ।
ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ ਤਾਂ ਜ਼ੋ ਕੋਈ ਵੀ 0 ਤੋਂ 5 ਸਾਲ ਤੱਕ ਦਾ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੋਲੀਓ ਬੂੰਦਾਂ ਪਿਲਾਉਣ ਸਮੇਂ ਸਹਿਯੋਗ ਦੇਣ। ਹਰੇਕ ਪਰਿਵਾਰ ਆਪਣੇ 5 ਸਾਲ ਤੱਕ ਦੇ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣੀਆਂ ਹਨ, ਭਾਵੇਂ ਬੱਚਾ ਬਿਮਾਰ ਹੋਵੇ, ਪਹਿਲਾਂ ਬੂੰਦਾਂ ਪੀ ਚੁੱਕਾ ਹੋਵੇ, ਜਾਂ ਨਵਜੰਮਿਆ ਹੋਵੇ।
- Download Babushahi App
-
-