ਵੱਡੀ ਖ਼ਬਰ: ਲੁਧਿਆਣਾ 'ਚ ਦਹਿਸ਼ਤ ਫੈਲਾਉਣ ਦੇ ਮਾਮਲੇ 'ਚ ਪਾਗਲ ਸਮੇਤ ਦੋ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ, 28 ਜੂਨ 2026- ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਦੇ ਮਾਮਲੇ ਵਿੱਚ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਡਲ ਟਾਊਨ ਥਾਣੇ ਦੇ ਮੁੱਖ ਅਫ਼ਸਰ ਗੁਰਸ਼ਿੰਦਰ ਕੌਰ ਗਿੱਲ ਮੁਤਾਬਕ 16 ਜੂਨ 2026 ਨੂੰ ਦਰਜ ਇੱਕ ਮਾਮਲੇ ਵਿੱਚ 30-35 ਵਿਅਕਤੀਆਂ ਨੇ ਡਾ. ਅੰਬੇਦਕਰ ਨਗਰ ਇਲਾਕੇ ਵਿੱਚ ਤੇਜ਼ਧਾਰ ਹਥਿਆਰਾਂ ਅਤੇ ਅਸਲੇ ਨਾਲ ਘਰਾਂ ਅਤੇ ਗਲੀਆਂ ਵਿੱਚ ਖੜ੍ਹੇ ਵਾਹਨਾਂ ਦੀ ਭੰਨਤੋੜ ਕਰਕੇ ਦਹਿਸ਼ਤ ਦਾ ਮਾਹੌਲ ਬਣਾਇਆ ਸੀ।
ਜਾਂਚ ਦੌਰਾਨ ਪੁਲਿਸ ਨੇ ਮਾਧਵ ਚੌਧਰੀ ਉਰਫ਼ ਸੋਨੂੰ ਚੌਧਰੀ ਅਤੇ ਸਾਹਿਲ ਉਰਫ਼ ਪਾਗਲ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਨੁਸਾਰ ਦੋਵੇਂ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਲੜਾਈ-ਝਗੜੇ ਦੇ ਕਈ ਮਾਮਲੇ ਦਰਜ ਹਨ। ਪੁਲਿਸ ਨੇ ਦੋਵਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਸ਼ਾਮਲ ਹੋਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
- Download Babushahi App
-
-