Big Breaking - ਖੁਫੀਆ ਏਜੰਸੀਆਂ ਦੀਆਂ ਅੱਖਾਂ ਵਿੱਚ ਘੱਟਾ ਪਾ ਕੇ ਮੁੱਖ ਮੰਤਰੀ ਦੇ ਪਿੰਡ ਸਤੌਜ ਪ੍ਰਦਰਸ਼ਨ ਕਰਨ ਪੁੱਜੇ ਅਧਿਆਪਕ
ਅਸ਼ੋਕ ਵਰਮਾ
ਸੰਗਰੂਰ, 29 ਜੂਨ 2026 ।ਖੁਫ਼ੀਆ ਏਜੰਸੀਆਂ ਦੀ ਅੱਖਾਂ 'ਚ ਘੱਟਾ ਪਾਕੇ 180 ਈਟੀਟੀ ਅਧਿਆਪਕ ਅਤੇ 3704 ਅਧਿਆਪਕ ਯੂਨੀਅਨ ਦੇ ਮੈਂਬਰ ਮੁੱਖ ਮੰਤਰੀ ਦੇ ਪਿੰਡ ਸਤੌਜ ਵਿੱਚ ਪੁੱਜ ਗਏ ਅਤੇ ਯੁੱਧ ਵਿੱਤ ਮੰਤਰੀ ਵਿਰੁੱਧ ਮੁਹਿੰਮ ਤਹਿਤ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ । ਇਸ ਮਾਮਲੇ ਵਿੱਚ ਜ਼ਿਕਰਯੋਗ ਪਹਿਲੂ ਇਹ ਵੀ ਹੈ ਕਿ ਕਿ ਇਹ ਪਿੰਡ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਹੈ ਜਦੋਂ ਕਿ ਅਧਿਆਪਕਾਂ ਨੂੰ ਰੋਸ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੈ ਜੋ ਉਹਨਾਂ ਦੇ ਮਸਲੇ ਹੱਲ ਨਹੀਂ ਕਰ ਰਹੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਵਿੱਤ ਮੰਤਰੀ ਉਹਨਾਂ ਦੀਆਂ ਮੰਗਾਂ ਦੇ ਰਾਹ ਵਿੱਚ ਅੜਿੱਕੇ ਡਾਹ ਰਹੇ ਹਨ ਜਿਸ ਕਰਕੇ ਉਹਨਾਂ ਨੂੰ ਮਜਬੂਰੀ ਵੱਸ ਮੁੱਖ ਮੰਤਰੀ ਦੇ ਪਿੰਡ ਪੁੱਜ ਕੇ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।। ਅਧਿਆਪਕ ਆਗੂਆਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਵਿੱਤ ਮੰਤਰੀ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਦੂਰ ਕਰਨ ਅਤੇ ਉਹਨਾਂ ਦੇ ਮਸਲੇ ਹੱਲ ਕਰਨ ਵੱਲ ਵੱਧਣ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਵਿੱਤ ਮੰਤਰੀ ਨੂੰ ਮਸਲੇ ਹੱਲ ਕਰਨ ਲਈ ਨਾ ਕਿਹਾ ਜਾਂ ਨਾ ਕਰਵਾਏ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਹਾਕਮ ਤੇ ਆਮ ਆਦਮੀ ਪਾਰਟੀ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖਬਰ ਲਿਖੇ ਜਾਣ ਤੱਕ ਦੋਨੋਂ ਯੂਨੀਅਨਾਂ ਵੱਲੋਂ ਮੁੱਖ ਮੰਤਰੀ ਦੇ ਪਿੰਡ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
- Download Babushahi App
-
-