ਵਿਧਾਇਕ ਸ਼ੈਰੀ ਕਲਸੀ ਵਲੋਂ 'ਏਕ ਸ਼ਾਮ ਸ਼ਿਵ ਦੇ ਨਾਮ ' ਸਮਾਗਮ ਵਿੱਚ ਬਟਾਲਾ ਵਾਸੀਆਂ ਵਲੋਂ ਪੂਰੇ ਉਤਸ਼ਾਹ ਨਾਲ ਵੇਖਣ ਲਈ ਕੀਤਾ ਗਿਆ ਧੰਨਵਾਦ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ
ਰੋਹਿਤ ਗੁਪਤਾ
ਬਟਾਲਾ, 30 ਜੂਨ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਬੀਤੇ ਕੱਲ੍ਹ ਬਟਾਲਾ ਵਿਖੇ 'ਏਕ ਸ਼ਾਮ ਸ਼ਿਵ ਦੇ ਨਾਮ ' ਸਮਾਗਮ ਵਿੱਚ ਬਟਾਲਾ ਵਾਸੀਆਂ ਦਾ ਪੂਰੇ ਉਤਸ਼ਾਹ ਨਾਲ ਵੇਖਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਟਾਲਾ ਵਾਸੀਆਂ ਵਲੋਂ ਦਿੱਤੇ ਪਿਆਰ ਲਈ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਪਰਿਵਾਰਾਂ ਸਮੇਤ ਇਸ ਮਹਾਨ ਸਮਾਗਮ ਵਿੱਚ ਸ਼ਿਰਕਤ ਕੀਤੀ।
ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਉਹ ਬਟਾਲਾ ਹਲਕੇ ਦੇ ਵਿਕਾਸ ਲਈ ਜਿਹੜੇ ਸੰਕਲਪ ਹਨ ਅਤੇ ਬਟਾਲੇ ਅੰਦਰ ਵਿਕਾਸ ਕਾਰਜਾਂ ਨੂੰ ਹੇਰ ਤੇਜ਼ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਵਲੋਂ ਮਹਿਜ਼ ਚਾਰ ਸਾਲਾਂ ਅੰਦਰ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਕਾਰਜ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਰਤਾਂ ਨੂੰ 1,000 ਰੁਪਏ ਦੇਣ ਦਾ ਕੀਤਾ ਗਿਆ ਵਾਅਦਾ ਮੌਜੂਦਾ ਬਜਟ ਵਿੱਚ ਪੂਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1,500 ਰੁਪਏ ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1,000 ਰੁਪਏ ਦੀ ਵਾਧੂ ਪੈਨਸ਼ਨ ਪ੍ਰਦਾਨ ਕੀਤੀ ਗਈ ਹੈ। ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਿਮਾਰੀ ਦੇ ਸਮੇਂ ਪੰਜਾਬ ਦੇ ਲੋਕਾਂ ਲਈ ਡਾਕਟਰੀ ਇਲਾਜ ਦੇ ਖਰਚਿਆਂ ਨੂੰ ਪੂਰਾ ਕਰਨ ਲਈ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ, ਜਿਸਦਾ ਲਾਭ ਨਾਗਰਿਕ ਪ੍ਰਾਪਤ ਕਰ ਰਹੇ ਹਨ। ਕਰੀਬ 985 ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ, ਸਮੇਤ ਵੱਖ ਵੱਖ ਰਿਕਾਰਡ ਵਿਕਾਸ ਕਾਰਜ ਕੀਤੇ ਗਏ ਹਨ।
- Download Babushahi App
-
-