ਪੰਜਾਬ ਫਿਰ ਤੋਂ ਵਿਕਾਸ ਦੇ ਰਾਹ 'ਤੇ... ਪਿੰਡ ਝਾਮਪੁਰ ਦੇ ਲੋਕਾਂ ਨੂੰ ਹੁਣ ਪਾਣੀ ਦੇ ਓਵਰਫਲੋ ਤੋਂ ਮਿਲੇਗੀ ਵੱਡੀ ਰਾਹਤ: MLA ਕੁਲਵੰਤ ਸਿੰਘ
ਮੋਹਾਲੀ 1 ਜੁਲਾਈ 2026- ਭਗਵੰਤ ਸਿੰਘ ਮਾਨ -ਮੁੱਖ ਮੰਤਰੀ ਪੰਜਾਬ ਦੀ ਯੋਗ ਰਹਿਨੁਮਾਈ ਹੇਠ ਗ੍ਰਾਮ ਪੰਚਾਇਤ ਪਿੰਡ ਝਾਮਪੁਰ ਵਿਖੇ ਛੱਪੜ ਦੇ ਓਵਰਫਲੋ ਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨਾਂ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਝਾਮਪੁਰ ਦੇ ਟੋਬੇ ਵਿੱਚੋਂ ਓਵਰਫਲੋ ਹੁੰਦੇ ਪਾਣੀ ਦੀ ਨਿਕਾਸੀ ਦੇ ਲਈ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਬਰਸਾਤਾਂ ਦੇ ਦਿਨਾਂ ਦੇ ਦੌਰਾਨ ਪਿੰਡ ਦੇ ਟੋਬੇ ਦੇ ਭਰ ਜਾਣ ਦੇ ਚਲਦਿਆਂ ਪਾਣੀ ਆਸ-ਪਾਸ ਦੇ ਖੇਤਾਂ ਵਿੱਚ ਜਾਂ ਲੋਕਾਂ ਦੇ ਘਰਾਂ ਵਿੱਚ ਜਾਣ ਤੋਂ ਰੋਕਣ ਦੇ ਲਈ ਇਹ ਪਾਈਪ ਲਾਈਨਾਂ ਪਾਈਆਂ ਗਈਆਂ ਹਨ, ਇਸ ਦੀ ਲੰਬਾਈ 1900 ਫੁੱਟ ਹੈ। ਜਦਕਿ ਡਾਇਆ 18 ਇੰਚ ਹੈ।
ਉਹਨਾਂ ਦੱਸਿਆ ਕਿ ਇਸ ਪਾਈਪਲਾਈਨ ਨੂੰ ਪਾਉਣ ਦੇ ਲਈ ਲਗਭਗ 16 ਲੱਖ ਰੁਪਏ ਦੀ ਖਰਚਾ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਬਰਸਾਤੀ ਪਾਣੀ ਦੀ ਸਮੱਸਿਆ ਹੋਣ ਲੱਗਭਗ ਖਤਮ ਹੋ ਜਾਵੇਗੀ, ਉਹਨਾਂ ਦੱਸਿਆ ਕਿ ਗੰਦੇ ਪਾਣੀ ਦੀ ਨਿਕਾਸੀ ਲਈ ਕੰਮ ਪ੍ਰਗਟਦੀਨ ਹੈ ਅਤੇ ਲਗਭਗ 10 ਲੱਖ ਰੁਪਏ ਗਲੀਆਂ- ਨਾਲੀਆਂ ਲਈ ਵੀ ਜਲਦ ਹੀ ਪੰਚਾਇਤ ਨੂੰ ਦਿੱਤੇ ਜਾਣਗੇ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਗੱਲ ਦੇ ਲਈ ਪੂਰੇ ਯਤਨਸ਼ੀਲ ਹਨ ਕਿ ਪੰਜਾਬ ਦੇ ਲੋਕਾਂ ਦੀ ਕਿਸੇ ਵੀ ਸਮੱਸਿਆ ਦਾ ਸਮਾਂ ਰਹਿੰਦੇ ਹਾਂ ਹੱਲ ਕੀਤਾ ਜਾਵੇ, ਉਹਨਾਂ ਕਿਹਾ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਜੋ ਵੀ ਵਾਅਦੇ ਅਤੇ ਗਰੰਟੀਆਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ ਉਹਨਾਂ ਨੂੰ ਪੂਰੇ ਕੀਤਾ ਜਾ ਚੁੱਕਾ ਹੈ ਅਤੇ ਉਸ ਤੋਂ ਵੀ ਅਗਾਂਹ ਜਾਂਦੇ ਹੋਏ ਪੰਜਾਬ ਵਿੱਚ ਵਿਕਾਸ ਦੇ ਕੰਮਾਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਲਈ ਅਤੇ ਉਨਾਂ ਉਹਨਾਂ ਦੀ ਤੰਦਰੁਸਤੀ ਦੀ ਚੜ੍ਹਦੀ ਕਲਾ ਦੇ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਭਰ ਵਿੱਚ ਥਾਂ-ਥਾਂ ਤੇ ਵੱਡੇ ਖੇਡ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ ਅਤੇ ਜੋ ਜੋ ਵੀ ਖਿਡਾਰੀਆਂ ਨੂੰ ਅਤੇ ਉਹਨਾਂ ਦੇ ਕੋਚਿਸ ਨੂੰ ਲੋੜੀਂਦੇ ਸਮਾਨ ਦੀ ਜਰੂਰਤ ਹੁੰਦੀ ਹੈ ਉਹ ਵੀ ਹਰ ਉਹ ਵੀ ਉਹਨਾਂ ਨੂੰ ਮੁਹਈਆ ਕਰਵਾਇਆ ਜਾ ਰਿਹਾ ਹੈ ਤਾਂ ਕਿ ਬੱਚੇ ਆਉਣ ਵਾਲੇ ਸਮੇਂ ਵਿੱਚ ਆਪਣਾ ਆਪਣੇ ਪਰਿਵਾਰ ਦਾ ਪੰਜਾਬ ਦਾ ਅਤੇ ਦੇਸ਼ ਦਾ ਨਾਂ ਅੰਤਰਰਾਸ਼ਟਰੀ ਪੱਧਰ ਤੇ ਰੌਸ਼ਨ ਕਰ ਸਕਣ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਹਲਕੇ ਵਿੱਚ ਕਈ ਸਟੇਡੀ ਖੇਡ ਸਟੇਡੀਅਮ ਦੀ ਉਸਾਰੀ ਮੁਕੰਮਲ ਹੋ ਚੁੱਕੀ ਹੈ ਅਤੇ ਕਈਆਂ ਦਾ ਕੰਮ ਮੁਕੰਮਲ ਹੋਣ ਦੇ ਕਿਨਾਰੇ ਤੇ ਹੈ ਉਹਨਾਂ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਲਈ ਲੋੜੀਂਦਾ ਮਾਹੌਲ ਸਿਰਜਿਆ ਜਾ ਚੁੱਕਾ ਹੈ। ਅਤੇ ਪਹਿਲਾਂ ਦੇ ਮੁਕਾਬਲੇਤਨ ਅੱਜ ਨੌਜਵਾਨ ਵਰਗ ਵੱਡੀ ਗਿਣਤੀ ਦੇ ਵਿੱਚ ਖੇਡ ਮੈਦਾਨ ਵੱਲ ਆਕਰਸ਼ਿਤ ਹੋਣਾ ਸ਼ੁਰੂ ਹੋ ਚੁੱਕਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇੰਨਾ ਹੀ ਨਹੀਂ ਖਿਡਾਰੀਆਂ ਦੇ ਮਨੋਵਲ ਨੂੰ ਹੋਰ ਉੱਚਾ ਕਰਨ ਦੇ ਲਈ ਸਲਾਂਗਾ ਯੋਗ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਦੇ ਨਾਲ ਵੀ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਹਰਪ੍ਰੀਤ ਕੌਰ ਪਤਨੀ ਹਰਵਿੰਦਰ ਸਿੰਘ ਸਰਪੰਚ ਸਮੂਹ ਗ੍ਰਾਮ ਪੰਚਾਇਤ ਮੈਂਬਰ, ਮਲਕੀਤ ਸਿੰਘ- ਬਲਾਕ ਪ੍ਰਧਾਨ, ਅਵਤਾਰ ਸਿੰਘ , ਧਨਵੰਤ ਸਿੰਘ ਰੰਧਾਵਾ- ਬਲਾਕ ਡਿਵੈਲਪਮੈਂਟ ਪੰਚਾਇਤ ਅਫਸਰ, ਆਰ.ਪੀ. ਸ਼ਰਮਾ- ਸੀਨੀਅਰ ਡਿਪਟੀ ਮੇਅਰ ਮੋਹਾਲੀ ਕਾਰਪੋਰੇਸ਼ਨ, ਹਰਪਾਲ ਸਿੰਘ ਚੰਨਾ- ਡਿਪਟੀ ਮੇਅਰ ਮੋਹਾਲੀ ਕਾਰਪੋਰੇਸ਼ਨ, ਕੌਂਸਲਰ- ਗੁਰਮੀਤ ਕੌਰ, ਰਣਜੀਤ ਕੌਰ, ਲਾਡੀ, ਕੁਲਵਿੰਦਰ ਸਿੰਘ, ਹਮੀਦ ਨੇਹਾ, ਬਜਾਜ- ਬਲਾਕ ਕੋਰਡੀਨੇਟਰ ਮਹਿਲਾ ਵਿੰਗ ਵੀ ਹਾਜ਼ਰ ਸਨ।
- Download Babushahi App
-
-