ਪਦਮ ਸ਼੍ਰੀ ਪ੍ਰੇਮ ਸਿੰਘ ਨੇ ਐੱਸ.ਆਈ.ਆਰ.-2026 ਤਹਿਤ ਐਨੂਮਰੇਸ਼ਨ ਫਾਰਮ ਜਮ੍ਹਾਂ ਕਰਵਾ ਕੇ ਪੇਸ਼ ਕੀਤੀ ਮਿਸਾਲ
ਖਰੜ ਵਿਧਾਨ ਸਭਾ ਹਲਕੇ ਤੋਂ ਆਪਣੇ ਅਤੇ
ਪਦਮ ਸ਼੍ਰੀ ਪ੍ਰੇਮ ਸਿੰਘ ਨੇ ਐੱਸ.ਆਈ.ਆਰ.-2026 ਤਹਿਤ ਐਨੂਮਰੇਸ਼ਨ ਫਾਰਮ ਜਮ੍ਹਾਂ ਕਰਵਾ ਕੇ ਪੇਸ਼ ਕੀਤੀ ਮਿਸਾਲ
ਪਰਿਵਾਰਕ ਮੈਂਬਰਾਂ ਦੇ ਐਨੂਮਰੇਸ਼ਨ ਫਾਰਮ ਕੀਤੇ ਜਮ੍ਹਾਂ
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 1 ਜੁਲਾਈ:
ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਨੂੰ ਉਸ ਵੇਲੇ ਹੋਰ ਹੁਲਾਰਾ ਮਿਲਿਆ ਜਦੋਂ ਪਦਮ ਸ਼੍ਰੀ ਸਨਮਾਨ ਨਾਲ ਸਨਮਾਨੇ ਗਏ ਸ਼੍ਰੀ ਪ੍ਰੇਮ ਸਿੰਘ ਨੇ ਖਰੜ ਵਿਧਾਨ ਸਭਾ ਹਲਕੇ ਤੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਐਨੂਮਰੇਸ਼ਨ ਫਾਰਮ ਜਮ੍ਹਾਂ ਕਰਵਾ ਕੇ ਇੱਕ ਪ੍ਰੇਰਣਾਦਾਇਕ ਮਿਸਾਲ ਕਾਇਮ ਕੀਤੀ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਕੋਮਲ ਮਿੱਤਲ ਨੇ ਪਦਮ ਸ਼੍ਰੀ ਪ੍ਰੇਮ ਸਿੰਘ ਵੱਲੋਂ ਮੁਹਿੰਮ ਵਿੱਚ ਨਿਭਾਈ ਗਈ ਸਰਗਰਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਭਾਗੀਦਾਰੀ ਆਮ ਨਾਗਰਿਕਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਲਈ ਪ੍ਰੇਰਿਤ ਕਰਦੀ ਹੈ ਅਤੇ ਸਹੀ ਅਤੇ ਤਰੁੱਟੀ-ਰਹਿਤ ਵੋਟਰ ਸੂਚੀ ਦੀ ਤਿਆਰੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 25 ਜੂਨ ਤੋਂ 24 ਜੁਲਾਈ, 2026 ਤੱਕ ਚੱਲ ਰਹੀ ਐੱਸ.ਆਈ.ਆਰ.-2026 ਮੁਹਿੰਮ ਦੌਰਾਨ ਆਪਣੇ ਐਨੂਮਰੇਸ਼ਨ ਫਾਰਮ ਸਮੇਂ ਸਿਰ ਭਰ ਕੇ ਜਮ੍ਹਾਂ ਕਰਵਾਉਣ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਘਰ-ਘਰ ਜਾ ਕੇ ਤਸਦੀਕ ਕਰ ਰਹੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਨਾਲ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਇੱਕ ਸੰਪੂਰਨ, ਤਰੁੱਟੀ-ਰਹਿਤ ਅਤੇ ਅੱਪਡੇਟ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ।
- Download Babushahi App
-
-