ਕਾਂਗਰਸ ਰੱਦੋ-ਬਦਲ: ਚਰਨਜੀਤ ਚੰਨੀ ਸਮੇਤ ਵੱਡੇ ਲੀਡਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਪੜ੍ਹੋ ਵੇਰਵਾ
ਰਵੀ ਜੱਖੂ/ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 1 ਜੁਲਾਈ, 2026: ਪੰਜਾਬ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਕਾਂਗਰਸ ਹਾਈ ਕਮਾਂਡ ਨੇ ਪ੍ਰਚਾਰ ਕਮੇਟੀ ਸਮੇਤ ਵੱਖ-ਵੱਖ ਕਮੇਟੀਆਂ ਦੇ ਮੁਖੀ ਨਿਯੁਕਤ ਕਰ ਦਿੱਤੇ ਹਨ।
ਇਸ ਬਾਬਤ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਚਰਨਜੀਤ ਸਿੰਘ ਚੰਨੀ ਨੂੰ ਪ੍ਰਚਾਰ ਕਮੇਟੀ ਦਾ ਮੁਖੀ, ਵਿਜੇਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ ਦਾ ਮੁਖੀ, ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਮੁਖੀ ਅਤੇ ਡਾ. ਅਮਰ ਸਿੰਘ ਨੂੰ ਚੋਣ ਮਨੋਰਥ ਪੱਤਰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ।
ਇਸੇ ਤਰੀਕੇ ਚੋਣ ਪ੍ਰਚਾਰ ਕਮੇਟੀ ਵਿਚ ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ ਅਤੇ ਡਾ. ਧਰਮਵੀਰ ਗਾਂਧੀ ਨੂੰ ਕੋ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।
ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਵਿਚ ਓ ਪੀ ਸੋਨੀ, ਰਜ਼ੀਆ ਸੁਲਤਾਨਾ, ਕੁਲਜੀਤ ਸਿੰਘ ਨਾਗਰਾ, ਅੰਗਦ ਸਿੰਘ ਸੈਣੀ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਕੋ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਜਦੋਂ ਕਿ ਚੋਣ ਮਨੋਰਥ ਪੱਤਰ ਕਮੇਟੀ ਵਿਚ ਗੁਰਜੀਤ ਸਿੰਘ ਔਜਲਾ, ਪਰਗਟ ਸਿੰਘ, ਹਰਦਿਆਲ ਸਿੰਘ ਕੰਬੋਜ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਕੋ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।
- Download Babushahi App
-
-