ਰੋਟਰੀ ਕਲੱਬ ਰੋਪੜ ਸੈਂਟਰਲ ਵੱਲੋਂ ਜਤਿੰਦਰ ਸਿੰਘ ਸ਼ੰਟੀ ਨੂੰ ਸਨਮਾਨਿਤ ਕੀਤਾ
ਮਨਪ੍ਰੀਤ ਸਿੰਘ
ਰੂਪਨਗਰ, 2 ਜੁਲਾਈ
ਕਰੋਨਾ ਦੇ ਭਿਆਨਕ ਸਮੇਂ ਦੌਰਾਨ ਸੈਕੜੇ ਮ੍ਰਿਤਕ ਸਰੀਰਾਂ ਦੇ ਅੰਤਿਮ ਸੰਸਕਾਰ ਕਰਨ ਵਾਲੇ ਉਘੇ ਸਮਾਜ ਸੇਵਕ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਮੈਂਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਨੂੰ ਉਹਨਾਂ ਦੀਆਂ ਸੇਵਾਵਾਂ ਦੇ ਬਦਲੇ ਰੋਟਰੀ ਕਲੱਬ ਰੋਪੜ ਸੈਂਟਰਲ ਵੱਲੋਂ ਉਹਨਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਲਈ ਵਿਸ਼ੇਸ਼ ਤੌਰ ਤੇ ਯਾਦਗਾਰੀ ਮੋਰਿੰਗੇ ਦਾ ਬੂਟਾ ਦੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਸਾਬਕਾ ਪ੍ਰਧਾਨ ਰੋਟੇਰੀਅਨ ਅਜਮੇਰ ਸਿੰਘ ਨੇ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਦੱਸਿਆ ਕਿ ਕਿਵੇਂ ਰੋਟਰੀ ਕਲੱਬ ਰੋਪੜ ਸੈਂਟਰਲ ਵੱਲੋਂ ਮੋਰਿੰਗੇ ਦੇ ਉਤੇ ਕੰਮ ਕੀਤਾ ਜਾ ਰਿਹਾ ਹੈ ਉਹਨਾ ਦਾ ਟੀਚਾ ਹੈ ਕਿ ਹਰ ਘਰ ਮੋਰਿੰਗਾ ਹੋਣਾ ਚਾਹੀਦਾ ਹੈ। ਇਸਦੇ ਨਾਲ ਹੀ ਉਹਨਾਂ ਇਸਦੇ ਸਾਰੇ ਗੁਣਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਜੀ ਨੇ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ ਤੇ ਕਿ ਸਾਨੂੰ ਸਭ ਨੂੰ ਇਸ ਮੁਹਿੰਮ ਦੇ ਨਾਲ ਜੁੜਨਾ ਚਾਹੀਦਾ ਹੈ।
ਇਸ ਮੌਕੇ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਸਾਬਕਾ ਪ੍ਰਧਾਨ ਰੋਟੇਰੀਅਨ ਅਜਮੇਰ ਸਿੰਘ, ਉਘੇ ਨੌਜਵਾਨ ਪੰਜਾਬੀ ਗਾਇਕ ਏਕਮ ਚਨੌਲੀ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖੁਰਦ, ਪੱਤਰਕਾਰ ਮਨਪ੍ਰੀਤ ਸਿੰਘ ਘਨੌਲੀ ਤੋਂ ਇਲਾਵਾ ਵੱਡੀ ਗਿਣਤੀ ਲੋਕ ਆਦਿ ਹਾਜ਼ਰ ਸਨ।
- Download Babushahi App
-
-