ਡਾ. ਅਮਨ ਸ਼ਰਮਾ ਨੇ ਸਿਵਲ ਹਸਪਤਾਲ ਜਗਰਾਉਂ ਦੇ ਨਵੇਂ SMO ਵਜੋਂ ਕਾਰਜਭਾਰ ਸੰਭਾਲਿਆ
ਜਗਰਾਉਂ (ਦੀਪਕ ਜੈਨ)
ਸਿਹਤ ਵਿਭਾਗ, ਪੰਜਾਬ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਤਬਾਦਲਾ ਹੁਕਮਾਂ ਤਹਿਤ, ਡਾ. ਅਮਨ ਸ਼ਰਮਾ ਨੇ ਅੱਜ ਸਿਵਲ ਹਸਪਤਾਲ ਜਗਰਾਉਂ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਨਿਯੁਕਤੀ ਤੋਂ ਪਹਿਲਾਂ, ਡਾ. ਸ਼ਰਮਾ ਸਿਵਲ ਹਸਪਤਾਲ ਹਠੂਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ, ਜਿੱਥੇ ਉਹਨਾਂ ਦੇ ਕਾਰਜਕਾਲ ਨੂੰ ਬੇਹੱਦ ਸਕਾਰਾਤਮਕ ਮੰਨਿਆ ਗਿਆ ਹੈ।
ਅਹੁਦਾ ਸੰਭਾਲਣ ਉਪਰੰਤ, ਹਸਪਤਾਲ ਦੇ ਸਮੂਹ ਸਟਾਫ ਵੱਲੋਂ ਡਾ. ਅਮਨ ਸ਼ਰਮਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਧੀਰਜ ਸਿੰਗਲਾ, ਡਾ. ਬਲਜਿੰਦਰ ਸਿੰਘ ਹੈਪੀ, ਡਾ. ਸੰਗੀਨਾ ਗਰਗ ਅਤੇ ਹਸਪਤਾਲ ਦੇ ਹੋਰ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ ਨੇ ਡਾ. ਸ਼ਰਮਾ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਹਨਾਂ ਦੇ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਆਪਣੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਦਿਆਂ ਡਾ. ਅਮਨ ਸ਼ਰਮਾ ਨੇ ਕਿਹਾ ਕਿ ਉਹਨਾਂ ਦੀ ਮੁੱਖ ਤਰਜੀਹ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਹਸਪਤਾਲ ਦੇ ਕੰਮਕਾਜ ਨੂੰ ਹੋਰ ਪਾਰਦਰਸ਼ੀ ਤੇ ਸੁਚਾਰੂ ਬਣਾਉਣਾ ਹੋਵੇਗਾ। ਉਹਨਾਂ ਹਸਪਤਾਲ ਦੇ ਸਮੂਹ ਸਟਾਫ ਨੂੰ ਮਿਲਵਰਤਣ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।
- Download Babushahi App
-
-