ਮੋਰਿੰਡਾ ਵਿੱਚ ਚੰਨੀ ਸਮਰਥਕ ਇਕੱਠੇ ਹੋਣੇ ਸ਼ੁਰੂ, ਚੰਨੀ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਾਉਣ ਦੀ ਮੰਗ
ਬਾਬੂਸ਼ਾਹੀ ਨੈੱਟਵਰਕ
ਮੋਰਿੰਡਾ/ਚੰਡੀਗੜ੍ਹ, 3 ਜੁਲਾਈ, 2026: ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਸਮਰਥਕ ਇੱਥੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ ਅਤੇ ਚੰਨੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਦੀ ਮੰਗ ਕਰ ਰਹੇ ਹਨ। ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਇੱਥੇ ਚੰਨੀ ਦੇ ਨਿਵਾਸ ਸਥਾਨ 'ਤੇ ਪਹੁੰਚੇ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ 2027 ਦੀਆਂ ਚੋਣਾਂ ਕਾਂਗਰਸ ਸਿਰਫ਼ ਤਾਂ ਹੀ ਜਿੱਤ ਸਕਦੀ ਹੈ ਜੇਕਰ ਚੰਨੀ ਨੂੰ ਪ੍ਰਧਾਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਨਤਾ ਇਹ ਮੰਗ ਕਰ ਰਹੀ ਹੈ। ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚੇ।
- Download Babushahi App
-
-