ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਨਵੇਂ ਜਿਮ ਦਾ ਉਦਘਾਟਨ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਜੁਲਾਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਮਾਡਲ ਪਿੰਡ ਬਣਾਉਣ ਦੇ ਉਦੇਸ਼ ਸਦਕਾ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਵਿਕਾਸ ਪ੍ਰੋਜੈਕਟਾਂ ਦੀ ਲੜੀ ਤਹਿਤ ਵਿਧਾਇਕ ਡੇਰਾ ਬਾਬਾ ਨਾਨਕ ਗੁਰਦੀਪ ਸਿੰਘ ਨੇ ਹਲਕੇ ਦੇ ਪਿੰਡ ਡੇਹਰੀਵਾਲ ਕਿਰਨ ਅਤੇ ਰੂੜਾ ਵਿਖੇ ਨਵੇਂ ਜਿਮ ਦਾ ਉਦਘਾਟਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਓਪਨ ਜਿੰਮ ਨਾਲ ਹਰੇਕ ਨੌਜਵਾਨ ਬਿਨਾਂ ਕਿਸੇ ਭੇਦਭਾਵ ਦੇ ਕਸਰਤ ਕਰ ਸਕੇਗਾ ਤੇ ਤੰਦਰੁਸਤ ਬਣੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਾੜੀਆਂ ਕੁਰੀਤਿਆਂ ਤੋਂ ਦੂਰ ਰੱਖਣ ਦੇ ਮੰਤਵ ਤਹਿਤ ਓਪਨ ਜਿੰਮ ਦੀ ਉਸਾਰੀ ਕਰਨਾ ਸ਼ਲਾਘਾਯੋਗ ਉਪਰਾਲਾ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਜਿੰਮ ਦੀ ਵਰਤੋਂ ਕਰਦਿਆਂ ਨੌਜਵਾਨ ਜਿਥੇ ਸਰੀਰਿਕ ਪੱਖੋਂ ਤੰਦਰੁਸਤ ਹੋਵੇਗਾ ਉਥੇ ਨਾਕਾਰਾਤਮਕ ਗਤੀਵਿਧੀਆਂ ਤੋਂ ਦੂਰ ਰਹੇਗਾ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਨੌਜਵਾਨਾਂ ਨੂੰ ਤੰਦਰੁਸਤੀ ਅਤੇ ਨਸ਼ਾ-ਮੁਕਤ ਜੀਵਨ ਵੱਲ ਪ੍ਰੇਰਿਤ ਕਰਨ ਲਈ ਇਹ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਪਿੰਡ ਦੇ ਨੌਜਵਾਨਾਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਪਿੰਡ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।
- Download Babushahi App
-
-