ਮੋਰਿੰਡਾ : ਚੰਨੀ ਦੀ ਐਮਰਜੈਂਸੀ ਮੀਟਿੰਗ ਵਿਚ ਕੌਣ-ਕੌਣ ਹੋਏ ਸ਼ਾਮਲ, ਪੜ੍ਹੋ ਪੂਰੀ ਖ਼ਬਰ
ਬਾਬੂਸ਼ਾਹੀ ਬਿਊਰੋ
ਮੋਰਿੰਡਾ, 3 ਜੁਲਾਈ 2026 :ਅੱਜ 3 ਜੁਲਾਈ ਨੂੰ ਸੀਨੀਅਰ ਕਾਂਗਰਸ ਲੀਡਰ ਚਰਨਜੀਤ ਸਿੰਘ ਚੰਨੀ ਦੀ ਐਮਰਜੈਂਸੀ ਮੀਟਿੰਗ ਵਿਚ ਕਈ ਸੀਨੀਅਰ ਲੀਡਰ ਸ਼ਾਮਲ ਹੋਏ। ਤਿੰਨ ਮੌਜੂਦਾ ਵਿਧਾਇਕਾਂ ਸਮੇਤ 26 ਆਗੂ ਸ਼ਾਮਲ ਹੋਏ। ਚੰਨੀ ਦੀਆਂ ਆਗੂਆਂ ਨਾਲ ਮੀਟਿੰਗਾਂ ਜਾਰੀ ਹਨ। ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ, ਬਰਨਾਲਾ ਦੇ ਵਿਧਾਇਕ ਕਾਲਾ ਢਿੱਲੋਂ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ, ਸਾਬਕਾ ਡਿਪਟੀ ਸੀਐਮ ਓਪੀ ਸੋਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਕੋਟਲੀ, ਸਾਬਕਾ ਵਿਧਾਇਕ ਗੁਰਪ੍ਰੀਤ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ ਘੁਬਾਇਆ, ਤਰਕਬੀਰ ਸਿੰਘ ਬੁਲਾਰੀਆ, ਡੀ.ਸੀ. ਦਰਸ਼ਨ ਬਰਾੜ, ਹਰਮਿੰਦਰ ਸਿੰਘ ਗਿੱਲ, ਮਦਨ ਲਾਲ ਜਲਾਲਪੁਰ, ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ, ਕਮਲਜੀਤ ਕੜਵਲ ਅਤੇ ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਵਿਧਾਇਕ ਜੋਗਿੰਦਰ ਪਾਲ, ਦਿਨੇਸ਼ ਬੱਸੀ, ਦਲਬੀਰ ਗੋਲਡੀ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚੰਨੀ ਦੇ ਘਰ ਪੁੱਜੇ।
- Download Babushahi App
-
-