ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸ਼ੇਰ-ਏ-ਪੰਜਾਬ ਮਹਾਂਰਾਜਾ ਰਣਜੀਤ ਸਿੰਘ ਜੀ ਦੀ 187ਵੀਂ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ
ਮਹਾਂਰਾਜਾ ਰਣਜੀਤ ਸਿੰਘ ਜੀ ਦੇ ਆਦਰਸ਼ਾਂ 'ਤੇ ਚੱਲ ਕੇ ਹੀ ਪੰਜਾਬ ਆਪਣੀ ਗੌਰਵਮਈ ਪਹਿਚਾਣ ਮੁੜ ਸਥਾਪਿਤ ਕਰ ਸਕਦਾ ਹੈ : ਬਾਪੂ ਤਰਸੇਮ ਸਿੰਘ
ਮਨਪ੍ਰੀਤ ਸਿੰਘ / ਬਾਬੂ਼ਸ਼ਾਹੀ ਬਿਊਰੋ
ਰੂਪਨਗਰ 3 ਜੁਲਾਈ
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸ਼ੇਰ-ਏ-ਪੰਜਾਬ ਮਹਾਂਰਾਜਾ ਰਣਜੀਤ ਸਿੰਘ ਜੀ ਦੀ 187ਵੀਂ ਬਰਸੀ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਵਿੱਚ ਵਿਰਾਸਤੀ ਚੌਂਕੀ ਸਰਕਾਰ-ਏ-ਖ਼ਾਲਸਾ ਦੇ ਨਜ਼ਦੀਕ ਗੁਰਦੁਆਰਾ ਬਾਬਾ ਸਤਿਨਾਮ ਸਿੰਘ ਜੀ, ਰੋਪੜ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਪੰਥਕ ਜਜ਼ਬੇ ਨਾਲ ਮਨਾਈ ਗਈ। ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਂਰਾਜਾ ਰਣਜੀਤ ਸਿੰਘ ਜੀ ਨੇ ਸਰਕਾਰ-ਏ-ਖ਼ਾਲਸਾ ਦੇ ਰੂਪ ਵਿੱਚ ਅਜਿਹਾ ਰਾਜ ਕਾਇਮ ਕੀਤਾ, ਜਿਸ ਦੀ ਨੀਂਹ ਨਿਆਂ, ਧਾਰਮਿਕ ਆਜ਼ਾਦੀ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਦੇ ਸਿਧਾਂਤਾਂ 'ਤੇ ਟਿਕੀ ਹੋਈ ਸੀ। ਉਨ੍ਹਾਂ ਕਿਹਾ ਕਿ ਮਹਾਂਰਾਜਾ ਰਣਜੀਤ ਸਿੰਘ ਜੀ ਦਾ ਜੀਵਨ ਅਤੇ ਸ਼ਾਸਨ ਅੱਜ ਵੀ ਪੰਜਾਬ ਅਤੇ ਸਿੱਖ ਕੌਮ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਮਹਾਂਰਾਜਾ ਰਣਜੀਤ ਸਿੰਘ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਕੌਮੀ ਏਕਤਾ, ਸੇਵਾ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਮਿਲ ਕੇ ਕੰਮ ਕੀਤਾ ਜਾਵੇ। ਇਸ ਮੌਕੇ ਸ੍ਰ. ਮਨਪ੍ਰੀਤ ਸਿੰਘ ਇਆਲੀ ਅਤੇ ਭਾਈ ਪਰਮਜੀਤ ਸਿੰਘ ਜੌਹਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਂਰਾਜਾ ਰਣਜੀਤ ਸਿੰਘ ਜੀ ਦਾ ਜੀਵਨ ਅਤੇ ਸਰਕਾਰ-ਏ-ਖ਼ਾਲਸਾ ਅੱਜ ਵੀ ਨਿਆਂ, ਧਾਰਮਿਕ ਸਹਿਣਸ਼ੀਲਤਾ, ਪੰਜਾਬ ਦੀ ਏਕਤਾ ਅਤੇ ਸਰਬੱਤ ਦੇ ਭਲੇ ਦਾ ਸਰਵੋਤਮ ਮਾਡਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਮਹਾਂਰਾਜਾ ਰਣਜੀਤ ਸਿੰਘ ਜੀ ਦੇ ਆਦਰਸ਼ਾਂ ਅਤੇ ਗੌਰਵਮਈ ਵਿਰਸੇ ਤੋਂ ਸੇਧ ਲੈ ਕੇ ਪੰਜਾਬ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਮਹਾਂਰਾਜਾ ਰਣਜੀਤ ਸਿੰਘ ਜੀ ਦੇ ਧਰਮ ਅਤੇ ਕੌਮ ਪ੍ਰਤੀ ਅਣਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ, ਭਾਈ ਪਰਮਜੀਤ ਸਿੰਘ ਜੌਹਲ, ਹਲਕਾ ਦਾਖਾਂ ਤੋਂ ਐਮ.ਐਲ.ਏ. ਸ੍ਰ. ਮਨਪ੍ਰੀਤ ਸਿੰਘ ਇਆਲੀ, ਸ੍ਰ. ਬਾਬੂ ਸਿੰਘ ਬਰਾੜ, ਸ੍ਰ. ਕਾਬਲ ਸਿੰਘ, ਭਾਈ ਸੁਖਦੇਵ ਸਿੰਘ ਕਾਦੀਆਂ, ਐਡਵੋਕੇਟ ਇਮਾਨ ਸਿੰਘ ਖਾਰਾ, ਸ਼ਮਸ਼ੇਰ ਸਿੰਘ ਪੱਧਰੀ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਜੁਗਰਾਜ ਸਿੰਘ ਮਹਿਤਾ, ਭਾਈ ਸੰਦੀਪ ਸਿੰਘ ਰੁਪਾਲੋਂ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਬੀਬੀ ਸਤਨਾਮ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਮਨਜੀਤ ਕੌਰ, ਭਾਈ ਚਮਕੌਰ ਸਿੰਘ, ਭਾਈ ਦਯਾ ਸਿੰਘ, ਗੰਗਵੀਰ ਸਿੰਘ ਰਾਠੋੜ, ਭਾਈ ਨਵਦੀਪ ਸਿੰਘ ਮਾਛੀਵਾੜਾ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਜਸਕਰਨ ਸਿੰਘ ਰਿਆੜ, ਭਾਈ ਚਰਨਜੀਤ ਸਿੰਘ ਗਾਲਿਬ, ਭਾਈ ਜਸਕਰਨ ਸਿੰਘ ਲੋਪੋਕੇ, ਭਾਈ ਅਮਰੀਕ ਸਿੰਘ ਬਿੱਟਾ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਬਾਬਾ ਬਿਬੇਕ ਸਿੰਘ, ਭਾਈ ਜਸਵਿੰਦਰ ਸਿੰਘ ਡਰੌਲੀ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਹਰਜਿੰਦਰ ਸਿੰਘ ਜੀਰਾ, ਭਾਈ ਕਰਨਵੀਰ ਸਿੰਘ, ਭਾਈ ਪਰਮਜੀਤ ਸਿੰਘ ਵਣੀਏਕੇ, ਬਾਬਾ ਜਰਮਨਜੀਤ ਸਿੰਘ, ਭਾਈ ਬਚਿੱਤਰ ਸਿੰਘ ਜਟਾਣਾਂ, ਭਾਈ ਮਨਜਿੰਦਰ ਸਿੰਘ ਸੈਣੀ, ਭਾਈ ਬਲਵੰਤ ਸਿੰਘ ਗਿੱਲ, ਸ੍ਰ ਦਲਜੀਤ ਸਿੰਘ, ਭਾਈ ਕੁਲਵਿੰਦਰ ਸਿੰਘ ਵਡਾਲੀ, ਭਾਈ ਅਮਰਜੀਤ ਸਿੰਘ ਕਲਸੀ, ਭਾਈ ਲਖਬੀਰ ਸਿੰਘ ਕੋਟਲਾ, ਭਾਈ ਪ੍ਰਭਜੋਤ ਸਿੰਘ ਰਾਹੋਂ, ਭਾਈ ਜਗਦੀਪ ਸਿੰਘ ਕੰਸਾਲਾ, ਭਾਈ ਗੁਰਪ੍ਰੀਤ ਸਿੰਘ, ਲਾਲੀ ਰੱਈਆ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਪਰਮਜੀਤ ਸਿੰਘ ਜੱਲੂਪੁਰ, ਭਾਈ ਲਖਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ, ਵਰਕਰ ਅਤੇ ਸੰਗਤਾਂ ਹਾਜ਼ਰ ਸਨ।
- Download Babushahi App
-
-