DSP ਦਲਜੀਤ ਵਿਰਕ ਚੰਗਾ ਕੰਮ ਕਰਨ ਵਾਲੇ ਮੁਲਾਜਮਾਂ ਨੂੰ ਪ੍ਰਸ਼ੰਸ਼ਾ ਪੱਤਰ ਵੰਡਦੇ ਹੋਏ
ਦੀਦਾਰ ਗੁਰਨਾ
4 ਜੁਲਾਈ 2026 : ਐੱਸ.ਐੱਸ.ਪੀ. ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਦਲਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਸਬ ਡਿਵੀਜ਼ਨ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ , ਪਿਛਲੇ ਦੋ ਮਹੀਨਿਆਂ ਦੌਰਾਨ ਚਲਾਈ ਗਈ ਐਂਟੀ-ਡਰੱਗ ਅਤੇ ਐਂਟੀ-ਕ੍ਰਾਈਮ ਡਰਾਈਵ ਤਹਿਤ ਪੁਲਿਸ ਨੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਅਸਲਾ ਬਰਾਮਦ ਕੀਤਾ ਹੈ
ਪੁਲਿਸ ਵੱਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਇਸ ਮੁਹਿੰਮ ਦੌਰਾਨ 2 ਕਿਲੋ ਅਫ਼ੀਮ, 55 ਕਿਲੋ 500 ਗ੍ਰਾਮ ਭੁੱਕੀ (ਪੋਸਤ), 1 ਲੱਖ 95 ਹਜ਼ਾਰ 350 ਨਸ਼ੀਲੀਆਂ ਗੋਲੀਆਂ, 8 ਕਿਲੋ ਗਾਂਜਾ ਅਤੇ 11 ਦੇਸੀ ਪਿਸਤੌਲ ਬਰਾਮਦ ਕੀਤੇ ਗਏ ਹਨ ਇਹ ਬਰਾਮਦਗੀ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੁਲਿਸ ਦੀ ਲਗਾਤਾਰ ਕਾਰਵਾਈ ਦਾ ਨਤੀਜਾ ਹੈ
ਘਨੌਰ ਪੁਲਿਸ ਨੇ ਕਿਹਾ ਕਿ ਨਸ਼ਾ ਮੁਕਤ ਅਤੇ ਅਪਰਾਧ ਰਹਿਤ ਸਮਾਜ ਦੀ ਸਿਰਜਣਾ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ , ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਤਸਕਰਾਂ, ਗੈਰ-ਕਾਨੂੰਨੀ ਹਥਿਆਰ ਰੱਖਣ ਵਾਲਿਆਂ ਅਤੇ ਹੋਰ ਅਪਰਾਧਿਕ ਅਨਸਰਾਂ ਖ਼ਿਲਾਫ਼ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਤੇਜ਼ੀ ਨਾਲ ਜਾਰੀ ਰਹੇਗੀ
ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਨਸ਼ਾ ਤਸਕਰੀ ਜਾਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਸਮਾਜ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਇਆ ਜਾ ਸਕੇ


- Download Babushahi App
-
-