ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼: ਰਾਜਾ ਵੜਿੰਗ ਨੂੰ ਮਿਲਣ ਪਹੁੰਚੇ ਕਈ ਸੀਨੀਅਰ ਕਾਂਗਰਸੀ ਆਗੂ, ਸਾਬਕਾ ਸਪੀਕਰ ਰਾਣਾ ਕੇ.ਪੀ. ਤੇ ਦੂਲੋ ਵੀ ਸ਼ਾਮਲ
Ravi Jakhu
ਚੰਡੀਗੜ੍ਹ, 04 ਜੁਲਾਈ 2026- ਪੰਜਾਬ ਕਾਂਗਰਸ ਦੇ ਅੰਦਰੂਨੀ ਹਲਕਿਆਂ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕਰਨ ਲਈ ਕਾਂਗਰਸ ਪਾਰਟੀ ਦੇ ਕਈ ਦਿੱਗਜ ਅਤੇ ਸੀਨੀਅਰ ਆਗੂ ਪਹੁੰਚੇ ਹਨ। ਇਸ ਮੁਲਾਕਾਤ ਤੋਂ ਬਾਅਦ ਸੂਬੇ ਦੀ ਸਿਆਸਤ ਅਤੇ ਕਾਂਗਰਸ ਪਾਰਟੀ ਦੇ ਅੰਦਰੂਨੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।
ਪ੍ਰਧਾਨ ਰਾਜਾ ਵੜਿੰਗ ਨਾਲ ਮੁਲਾਕਾਤ ਕਰਨ ਵਾਲੇ ਆਗੂਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ, ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ।
- Download Babushahi App
-
-