ਮੁੱਖ ਮੰਤਰੀ ਦੀ ਵੀਡੀਓ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ 15 ਜੂਨ ਦੇ ਹੁਕਮਨਾਮੇ ਨੂੰ ਇਨ-ਬਿਨ ਲਾਗੂ ਕਰਨ ਦਾ ਪੰਥਕ ਇਕੱਠ ਵੱਲੋਂ ਸਰਬਸੰਮਤੀ ਨਾਲ ਸਮਰਥਨ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ- ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਪੇਸ਼ ਕੀਤੇ ਗੁਰਮਤੇ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ’ਚ ਦਿੱਤੀ ਪ੍ਰਵਾਨਗੀ
ਅੰਮ੍ਰਿਤਸਰ, 5 ਜੁਲਾਈ 2026- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਾਹਿਬਾਨ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਐਲਾਨਣ ਦੇ ਫੈਸਲੇ ਦੀ ਪ੍ਰੋੜ੍ਹਤਾ ਲਈ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਪੰਥਕ ਇਕੱਠ ਕੀਤਾ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਵੱਲੋਂ ਗਿਆਨੀ ਪਰਮਵੀਰ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਮੇਜਰ ਸਿੰਘ ਸੋਢੀ ਤਰਨਾ ਦਲ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਤ ਕੀਤਾ ਸੱਚਾ ਤਖ਼ਤ ਹੈ, ਜਿਸ ਦੀ ਸਰਵਉੱਚਤਾ ਨੂੰ ਕੋਈ ਵੀ ਚੁਣੌਤੀ ਨਹੀਂ ਦੇ ਸਕਦਾ। ਇਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਹੈ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਆਦੇਸ਼ ਦੀ ਪ੍ਰੋੜ੍ਹਤਾ ਲਈ ਸਮੁੱਚੇ ਪੰਥ ਦਾ ਇਕਜੁਟ ਹੋ ਕੇ ਖੜ੍ਹਨਾ ਉਨ੍ਹਾਂ ਲੋਕਾਂ ਨੂੰ ਜਵਾਬ ਹੈ, ਜੋ ਇਸ ਦੀ ਮਾਣ-ਮਰਯਾਦਾ ਤੇ ਪ੍ਰੰਪਰਾਵਾਂ ਨੂੰ ਢਾਹ ਲਗਾਉਣ ਦੇ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਜਿਸ ਨੇ ਵੀ ਆਪਣੀ ਹਓਮੈ ਛੱਡ ਕੇ ਇਸ ਤਖ਼ਤ ’ਤੇ ਆਪਣੇ ਨੂੰ ਸਮਰਪਣ ਕੀਤਾ ਹੈ, ਉਹ ਹਮੇਸ਼ਾ ਨਿਰਮਲ ਹੋ ਕੇ ਗਿਆ ਹੈ। ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਤੇ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਮੂਹ ਜਥੇਬੰਦੀਆਂ ਦੀ ਸਹਿਮਤੀ ਨਾਲ ਇਕ ਮਤਾ ਵੀ ਪੇਸ਼ ਕੀਤਾ ਗਿਆ, ਜਿਸ ਨੂੰ ਸਮੂਹ ਜਥੇਬੰਦੀਆਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।
ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਦਾ ਸਦੀਵੀ ਤਖ਼ਤ ਹੈ। ਸਮੇਂ ਦੀਆਂ ਹਕੂਮਤਾਂ ਵੱਲੋਂ ਕਈ ਵਾਰ ਇਸ ਤਖ਼ਤ ’ਤੇ ਹਮਲੇ ਹੋਏ, ਜਿਸ ਦਾ ਖ਼ਾਲਸੇ ਨੇ ਹਮੇਸ਼ਾ ਡੱਟ ਕੇ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਤਾਕਤਾਂ ਭਰਮ ਪਾਲ ਬੈਠੀਆਂ ਹਨ, ਉਨ੍ਹਾਂ ਨੂੰ ਇਤਿਹਾਸ ਨਹੀਂ ਭੁੱਲਣਾ ਚਾਹੀਦਾ ਕਿ ਵੱਡਿਆਂ-ਵੱਡਿਆਂ ਨੂੰ ਵੀ ਅਖ਼ੀਰ ਇਸ ਤਖ਼ਤ ’ਤੇ ਝੁਕਣਾ ਪਿਆ ਸੀ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਸਥਾਵਾਂ ਖ਼ਿਲਾਫ਼ ਕੀਤੇ ਜਾ ਰਹੇ ਭੰਡੀ ਪ੍ਰਚਾਰ ਦਾ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਨੂੰ ਤਾੜਨਾ ਕੀਤੀ ਕਿ ਚੰਡੀਗੜ੍ਹ ਤੇ ਮੋਹਾਲੀ ਵਿਚ ਬਾਹਰੋਂ ਆ ਕੇ ਜੋ ਲੋਕ ਸ਼ੋਸ਼ਲ ਮੀਡੀਆ ’ਤੇ ਅਜਿਹੀਆਂ ਹਰਕਤਾਂ ਕਰ ਰਹੇ ਹਨ, ਉਨ੍ਹਾਂ ਨੂੰ 10 ਦਿਨਾਂ ਦੇ ਅੰਦਰ-ਅੰਦਰ ਬੰਦ ਕੀਤਾ ਜਾਵੇ। ਇਹ ਵਰਤਾਰਾ ਬੰਦ ਨਾ ਹੋਇਆ ਤਾਂ ਖ਼ਾਲਸਾ ਪੰਥ ਆਪ ਐਕਸ਼ਨ ਲੈਣ ਲਈ ਮਜ਼ਬੂਤ ਹੋਵੇਗਾ।
ਉਨ੍ਹਾਂ ਕਿਹਾ ਕਿ ਨੌਜੁਆਨੀ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਮੀਰੀ ਪੀਰੀ ਦਿਵਸ ਮੌਕੇ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਖ਼ਾਲਸਾ ਵਹੀਰ ਚਲਾਈ ਜਾਵੇਗੀ, ਜਿਸ ਦਾ ਮਕਸਦ ਧਰਮ ਦੇ ਪ੍ਰਚਾਰ ਪ੍ਰਸਾਰ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨਾ ਹੋਵੇਗਾ। ੳੇੁਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਹਰ ਸਾਲ ਪੰਥਕ ਜਥੇਬੰਦੀਆਂ ਨੂੰ ਨਾਲ ਲੈ ਕੇ ਵੱਡੇ ਪੱਧਰ ’ਤੇ ਮਨਾਉਣ ਲਈ ਵੀ ਆਖਿਆ। ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਸਰਕਾਰਾਂ ਆਪ ਹੁਦਰੇਪਣ ਨਾਲ ਕਾਨੂੰਨ ਬਣਾ ਕੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦਾ ਯਤਨ ਕਰ ਰਹੀਆਂ ਹਨ। ਖ਼ਾਲਸਾ ਪੰਥ ਨੂੰ ਏਜੰਸੀਆਂ ਵੱਲੋਂ ਚਲਾਏ ਜਾ ਰਹੇ ਅਜਿਹੇ ਏਜੰਡਿਆਂ ਤੋਂ ਸੁਚੇਤ ਹੋ ਕੇ ਇਕਜੁਟਤਾ ਨਾਲ ਟਾਕਰਾ ਕਰਨ ਦੀ ਲੋੜ ਹੈ। ਨਿਹੰਗ ਸਿੰਘ ਦਲਾਂ ਵੱਲੋਂ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਤੇ ਬਾਬਾ ਮੇਜਰ ਸਿੰਘ ਸੋਢੀ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਸਮੂਹ ਨਿਹੰਗ ਸਿੰਘ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਤ ਹਨ ਅਤੇ ਹਰ ਆਦੇਸ਼ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਗੇ।
ਇਸੇ ਦੌਰਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਦਮਦਮੀ ਟਕਸਾਲ ਵੱਲੋਂ ਬਾਬਾ ਸੁਖਦੇਵ ਸਿੰਘ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਐਡਵੋਕੇਟ ਪੂਰਨ ਸਿੰਘ ਹੁੰਦਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਬਾਬਾ ਪ੍ਰੀਤਮ ਸਿੰਘ ਡੁਮੇਲੀ ਵਾਲੇ, ਬਾਬਾ ਤੇਜਾ ਸਿੰਘ ਖੁੱਡੇ ਵਾਲੇ, ਕਿਸਾਨ ਆਗੂ ਸ. ਹਰਿੰਦਰ ਸਿੰਘ ਲੱਖੇਵਾਲ, ਸ. ਬਲਬੀਰ ਸਿੰਘ ਰਾਜੇਵਾਲ, ਬਾਬਾ ਹਾਕਮ ਸਿੰਘ ਨਿਰਮਲੇ ਸੰਪ੍ਰਦਾ, ਸ. ਅਮਰੀਕ ਸਿੰਘ ਬੱਲੋਵਾਲ, ਕਥਾਵਾਚਕ ਭਾਈ ਜਸਵੰਤ ਸਿੰਘ, ਬਾਬਾ ਪ੍ਰੀਤਮ ਸਿੰਘ ਡੁਮੇਲੀਵਾਲੇ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਨੇ ਵੀ ਸੰਬੋਧਨ ਕੀਤਾ।
ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਨਿਸ਼ਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਅਜਮੇਰ ਸਿੰਘ ਖੇੜਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਗੁਰਮੀਤ ਸਿੰਘ ਬੂਹ, ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਗੁਰਨਾਮ ਸਿੰਘ ਜੱਸਲ, ਸ. ਕੇਵਲ ਸਿੰਘ ਬਾਦਲ, ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਭਾਈ ਅਜੈਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਭਾਈ ਮਨਜੀਤ ਸਿੰਘ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਜਸਮੇਰ ਸਿੰਘ ਲਾਛੜੂ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਨਤਵੇਜ ਸਿੰਘ ਕਾਉਣੀ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਪ੍ਰਿਤਪਾਲ ਸਿੰਘ ਪਾਲੀ, ਬੀਬੀ ਗੁਰਪ੍ਰੀਤ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਰਜਿੰਦਰ ਕੌਰ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਵਤਾਰ ਸਿੰਘ ਵਣਵਾਲਾ, ਬੀਬੀ ਦਵਿੰਦਰ ਕੌਰ ਕਾਲਰਾ, ਸ. ਰਾਮ ਸਿੰਘ ਮੁੰਬਈ, ਸੀਨੀਅਰ ਅਕਾਲੀ ਆਗੂ ਜਥੇਦਾਰ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਿਜੈ ਸਿੰਘ, ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਸਨਤਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਸ. ਕੰਵਲਜੀਤ ਸਿੰਘ ਕਾਕੀ, ਸ. ਨਰਿੰਦਰ ਸਿੰਘ ਵਾੜਾ, ਸ. ਪਰਮਵੀਰ ਸਿੰਘ ਲਾਡੀ, ਜ਼ਿਲ੍ਹਾ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ. ਸੁਰਜੀਤ ਸਿੰਘ ਭਲਵਾਨ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਵੱਲੋਂ ਬਾਬਾ ਨਿਰਮਲ ਸਿੰਘ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲੇ, ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀ ਵਾਲੇ, ਸੰਪ੍ਰਦਾ ਦਲ ਬਾਬਾ ਬਿੰਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵੱਲੋਂ ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗ੍ਹੜ ਸਾਹਿਬ, ਬਾਬਾ ਗੁਰਪ੍ਰੀਤ ਸਿੰਘ ਕਾਰਸੇਵਾ ਖਡੂਰ ਸਾਹਿਬ, ਬਾਬਾ ਪ੍ਰੀਤਮ ਸਿੰਘ ਡੁੰਮੇਲੀ ਵਾਲੇ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਸੁਆਮੀ ਜੀ ਹੁਸ਼ਿਆਰਪੁਰ ਵਾਲੇ, ਬਾਬਾ ਸਤਨਾਮ ਸਿੰਘ ਆਦਮਪੁਰ, ਬਾਬਾ ਗਿਆਨ ਸਿੰਘ ਮਨਿਹਾਲੇ ਵਾਲੇ, ਬਾਬਾ ਪਰਮੇਸ਼ਰ ਸਿੰਘ ਜੰਡਿਆਲੇ ਵਾਲੇ, ਬਾਬਾ ਅਮੀਰ ਸਿੰਘ ਰਾੜਾ ਸਾਹਿਬ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਸੁੱਚਾ ਸਿੰਘ ਮਲੌਟ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਬਲਦੇਵ ਸਿੰਘ ਮੁਸਤਾਬਾਦ, ਬਾਬਾ ਬਲਬੀਰ ਸਿੰਘ ਖਾਪੜਖੇੜੀ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਬਾਬਾ ਦਿਲਬਾਗ ਸਿੰਘ ਬਾਲੇਵਾਲ, ਬਾਬਾ ਕਸ਼ਮੀਰ ਸਿੰਘ ਧਰਮਕੋਟ, ਬਾਬਾ ਰਸ਼ਪਾਲ ਸਿੰਘ ਮੁਕਤਸਰ ਸਾਹਿਬ, ਬਾਬਾ ਸਤਨਾਮ ਸਿੰਘ ਲੁਧਿਆਣਾ, ਬਾਬਾ ਖੜਕ ਸਿੰਘ, ਬਾਬਾ ਸ਼ਮਸ਼ੇਰ ਸਿੰਘ ਪੱਟੀ, ਬਾਬਾ ਮਾਨ ਸਿੰਘ, ਬਾਬਾ ਰਵੇਲ ਸਿੰਘ, ਬਾਬਾ ਦਲਬੀਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਗੁਰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਨਰੈਣ ਸਿੰਘ, ਬਾਬਾ ਅਮਨਦੀਪ ਸਿੰਘ ਟਕਸਾਲ ਸ਼ਹੀਦ ਭਾਈ ਮਨੀ ਸਿੰਘ, ਬਾਬਾ ਪਰਮਾਨੰਦ ਜੀ ਉਦਾਸੀ, ਡਾ. ਦਵਿੰਦਰ ਸਿੰਘ ਬੜੂ ਸਾਹਿਬ, ਬਾਬਾ ਬਲਰਾਜ ਸਿੰਘ, ਬਾਬਾ ਸਰਵਨ ਸਿੰਘ ਜੱਸੜ, ਬੀਬੀ ਜਸਪ੍ਰੀਤ ਕੌਰ ਮਾਹਿਲਪੁਰ, ਬਾਬਾ ਜਸਵੀਰ ਸਿੰਘ ਭੁੰਚੋ ਮੰਡੀ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲਿਆਂ ਵੱਲੋਂ ਪ੍ਰਧਾਨ ਕਸ਼ਮੀਰ ਸਿੰਘ, ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲੇ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਬਾਬਾ ਚਰਨ ਸਿੰਘ ਗੁਰੂ ਕੇ ਬਾਗ, ਬਾਬਾ ਸੁੱਖਾ ਸਿੰਘ ਖ਼ਿਆਲੇ ਵਾਲੇ, ਗਿਆਨੀ ਅਮੀਰ ਸਿੰਘ ਜਵੱਦੀ ਵੱਲੋਂ ਬਾਬਾ ਰਣਜੀਤ ਸਿੰਘ, ਬਾਬਾ ਅਮਰਾਓ ਸਿੰਘ ਸੰਪ੍ਰਦਾਏ ਮਸਤੂਆਣਾ ਸਾਹਿਬ, ਬਾਬਾ ਜਗਰੂਪ ਸਿੰਘ ਨਿਰਮਲੇ, ਬਾਬਾ ਨਾਥ ਸਿੰਘ ਹਮੀਦੀ, ਬਬਾ ਅਜੀਤ ਸਿੰਘ ਕਾਰਸੇਵਾ ਠੱਠਾ, ਬਾਬਾ ਅਨੂਪ ਸਿੰਘ, ਸ. ਸ਼ਮਸ਼ੇਰ ਸਿੰਘ ਚੀਮਾਂ, ਬਾਬਾ ਤੇਜਾ ਸਿੰਘ ਖੁਡੇ ਵਾਲੇ, ਬਾਬਾ ਦਿਲਬਾਗ ਸਿੰਘ, ਬਾਬਾ ਸੰਤੋਖ ਸਿੰਘ ਬੀੜ ਸਾਹਿਬ, ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਗੁਰਨਾਮ ਸਿੰਘ ਡਰੌਲੀ ਭਾਈ, ਬਾਬਾ ਅਮਰੀਕ ਸਿੰਘ ਕਾਰ ਸੇਵਾ, ਬਾਬਾ ਗੁਰਦੇਵ ਸਿੰਘ ਵਾੜਾ, ਬਾਬਾ ਗੁਰਚਰਨ ਸਿੰਘ ਪੰਡਵਾਂ, ਭਾਈ ਸਰਬਜੀਤ ਸਿੰਘ ਠੱਕਰਵਾਲ, ਬਾਬਾ ਕਰਮਜੀਤ ਸਿੰਘ ਹੁਸ਼ਿਆਰਪੁਰ, ਬਾਬਾ ਸੁਰਜਨ ਸਿੰਘ, ਗਿਆਨੀ ਨਤਵੇਜ ਸਿੰਘ, ਭਾਈ ਜਸਵੰਤ ਸਿੰਘ, ਬਾਬਾ ਸੁਖਦੀਪ ਸਿੰਘ ਨਿਹੰਗ ਸਿੰਘ ਦਸ਼ਮੇਸ਼ ਤਰਨਾ ਦਲ, ਸੰਪ੍ਰਦਾਇ ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦ ਵੱਲੋਂ ਬਾਬਾ ਕੁਲਦੀਪ ਸਿੰਘ ਨੌਰੰਗਾਬਾਦੀ, ਬਾਬਾ ਇੰਦਰਜੀਤ ਸਿੰਘ, ਬਾਬਾ ਸਵਰਨ ਸਿੰਘ ਨਿਰਮਲੇ ਪੰਜਗਰਾਂਈ ਕਲਾ, ਬਾਬਾ ਨਿਰਵੈਰ ਸਿੰਘ, ਬਾਬਾ ਬਲਜਿੰਦਰ ਸਿੰਘ ਕਾਉਂਕੇ ਕਲਾ, ਬਾਬਾ ਚਮਕੌਰ ਸਿੰਘ ਪੰਜਗਰਾਂਈ, ਬਾਬਾ ਗੁਰਮੁੱਖ ਸਿੰਘ ਲੋਪੋ, ਬਾਬਾ ਅਮਨਦੀਪ ਸਿੰਘ ਚੀਮਾ, ਬਾਬਾ ਸੁਖਪ੍ਰੀਤ ਸਿੰਘ ਰਾਜੇਆਣਾ, ਬਾਬਾ ਸਰਵਣ ਸਿੰਘ ਆਦਮਪੁਰ, ਬਾਬਾ ਮਹਿੰਦਰ ਸਿੰਘ ਦਾਸ, ਜਥੇਦਾਰ ਕਿਰਪਾਲ ਸਿੰਘ ਗੋਰਾ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਸਿਵਰਾਓ ਜੀ ਨਿਰਮਲੇ, ਬਾਬਾ ਮਹਿੰਦਰ ਸਿੰਘ ਜਨੇਰ ਵਾਲੇ, ਗੁਰੂ ਨਾਨਕ ਵੈਲਫੇਰ ਸੋਸਾਇਟੀ ਗੇਰ੍ਹਾਂ ਦੇ ਚੇਅਰਮੈਨ ਸ. ਕਿਰਪਾਲ ਸਿੰਘ ਗੇਰ੍ਹਾਂ ਤੇ ਸ. ਲਖਵਿੰਦਰ ਸਿੰਘ, ਬਾਬਾ ਸੁਖਦੀਪ ਸਿੰਘ ਦਸਮੇਸ਼ ਤਰਨਾ ਦਲ, ਸਿੱਖ ਵਿਦਵਾਨ ਸ. ਇੰਦਰਜੀਤ ਸਿੰਘ ਗੋਗੋਆਣੀ, ਭਾਈ ਤੇਜਿੰਦਰਪਾਲ ਸਿੰਘ ਟਿੰਮਾ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਅਮਰਬੀਰ ਸਿੰਘ ਢੋਟ, ਬਾਬਾ ਅਜੀਤ ਸਿੰਘ ਲੁਧਿਆਣਾ, ਸ. ਰਛਪਾਲ ਸਿੰਘ ਫ਼ੌਜੀ, ਸ. ਜਸਜੀਤ ਸਿੰਘ, ਬਾਬਾ ਜਗਦੀਸ਼ ਸਿੰਘ ਡਰੋਲੀ ਖ਼ੁਰਦ, ਬਾਬਾ ਮਹਿੰਦਰ ਸਿੰਘ ਉਦਾਸੀ ਮੇਘੋਵਾਲ, ਹਲਕਾ ਇੰਚਾਰਜ ਬੀਬੀ ਜਹਿਦਾਂ ਸੁਲੇਮਾਨ, ਬਾਬਾ ਹਾਕਮ ਸਿੰਘ ਸਰਹਾਲੀ ਸਾਹਿਬ ਵਾਲਿਆਂ ਵੱਲੋਂ ਬਾਬਾ ਪ੍ਰਗਟ ਸਿੰਘ ਚੌਹਲਾ ਸਾਹਿਬ, ਬੀਬੀ ਗੁਰਮੀਤ ਕੌਰ, ਬੀਬੀ ਜਸਪ੍ਰੀਤ ਕੌਰ, ਸੁਆਮੀ ਰਾਜੇਸਵਰਾ ਨੰਦ ਅੰਬਾਲਾ, ਬਾਬਾ ਹਰਨਾਮ ਸਿੰਘ ਮਹਿਲਪੁਰ, ਬਾਬਾ ਸੁਖਦੇਵ ਸਿੰਘ ਸਿਧਾਣਾ ਸਾਹਿਬ, ਬਾਬਾ ਹਰਬੇਅੰਤ ਸਿੰਘ ਮਸਤੂਆਣਾ, ਬਾਬਾ ਸੁਖਵਿੰਦਰ ਸਿੰਘ ਸੋਨੀ, ਬਾਬਾ ਦਵਿੰਦਰ ਸਿੰਘ ਦਿਆਲਪੁਰਾ ਮਿਰਜਾ, ਸ. ਰਣਜੀਤ ਸਿੰਘ ਟਿੱਬਾ, ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਦੇ ਜਨਰਲ ਸਕੱਤਰ ਸ. ਕੁਲਦੀਪ ਸਿੰਘ ਮੱਲ੍ਹੀ, ਸ. ਦੀਦਾਰ ਸਿੰਘ, ਬਾਬਾ ਸਰਬਜੀਤ ਸਿੰਘ, ਬਾਬਾ ਨਿਰਮਲ ਸਿੰਘ ਸੰਧੂ, ਬਾਬਾ ਸਤਨਾਮ ਸਿੰਘ, ਬਾਬਾ ਨਾਰਾਇਣ ਸਿੰਘ, ਬਾਬਾ ਹਾਕਮ ਸਿੰਘ ਕਾਰਸੇਵਾ ਸਰਹਾਲੀ ਵਾਲਿਆਂ, ਭਾਈ ਧਰਮਪਾਲ ਸਿੰਘ, ਭਾਈ ਇਕਬਾਲ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਅਵਤਾਰ ਸਿੰਘ, ਬਾਬਾ ਬਲਬੀਰ ਸਿੰਘ ਖਾਪੜਖੇੜੀ, ਭਾਈ ਗੁਰਇਕਬਾਲ ਸਿੰਘ ਟਰੱਸਟ ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਭਾਈ ਸੁਖਵਿੰਦਰ ਸਿੰਘ ਤੇ ਭਾਈ ਮਨਦੀਪ ਸਿੰਘ, ਕਿਸਾਨ ਆਗੂ ਸ. ਹਰਮੀਤ ਸਿੰਘ ਕਾਦੀਆਂ, ਸ. ਜਸਵੰਤ ਸਿੰਘ ਚੌਹਾਨ, ਸ. ਬਲਵਿੰਦਰ ਸਿੰਘ, ਸ. ਅਵਤਾਰ ਸਿੰਘ, ਸ. ਬਲਵਿੰਦਰ ਸਿੰਘ ਮਾਛੀਨੰਗਲ, ਸ. ਸੁਖਦੇਵ ਸਿੰਘ, ਸ. ਗੁਰਚਰਨ ਸਿੰਘ ਕੌਮੀ ਕਿਸਾਨ ਯੂਨੀਅਨ, ਸ. ਅਜੈਪਾਲ ਸਿੰਘ ਬਰਾੜ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ, ਸ. ਦਵਿੰਦਰ ਸਿੰਘ, ਸ. ਮਨਜੀਤ ਸਿੰਘ ਚਾਹਲ, ਸ. ਜਗਦੀਸ਼ ਸਿੰਘ ਬਰਾੜ ਚੇਅਰਮੈਨ, ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾ, ਅਕਾਲੀ ਆਗੂ ਸ. ਹਰਜਿੰਦਰ ਸਿੰਘ ਕੁੱਪ ਖ਼ੁਰਦ, ਸ. ਸੁਰਿੰਦਰ ਸਿੰਘ ਕਿਸ਼ਨਪੁਰਾ ਚੰਡੀਗੜ੍ਹ, ਸ. ਜਿਲੇ ਸਿੰਘ ਪ੍ਰਧਾਨ ਸਿੱਖ ਸਿਕਲੀਗਰ ਸੈੱਲ ਪੰਜਾਬ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ ਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
- Download Babushahi App
-
-